ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਐਥੈ ਓਥੈ ਰਖਵਾਲਾ ॥
Here and hereafter, He is our Savior.
ਹੇ ਭਾਈ! (ਪ੍ਰਭੂ ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। ਐਥੈ = ਇਸ ਲੋਕ ਵਿਚ। ਓਥੈ = ਪਰਲੋਕ ਵਿਚ।
ਪ੍ਰਭ ਸਤਿਗੁਰ ਦੀਨ ਦਇਆਲਾ ॥
God, the True Guru, is Merciful to the meek.
ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ। ਦਇਆਲਾ = ਦਇਆ ਕਰਨ ਵਾਲਾ।
ਦਾਸ ਅਪਨੇ ਆਪਿ ਰਾਖੇ ॥
He Himself protects His slaves.
(ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ।
ਘਟਿ ਘਟਿ ਸਬਦੁ ਸੁਭਾਖੇ ॥੧॥
In each and every heart, the Beautiful Word of His Shabad resounds. ||1||
(ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ ॥੧॥ ਘਟਿ ਘਟਿ = ਹਰੇਕ ਸਰੀਰ ਵਿਚ। ਸਬਦੁ = ਬਚਨ, ਬੋਲ। ਸੁਭਾਖੇ = ਚੰਗੀ ਤਰ੍ਹਾਂ ਬੋਲ ਰਿਹਾ ਹੈ ॥੧॥
ਗੁਰ ਕੇ ਚਰਣ ਊਪਰਿ ਬਲਿ ਜਾਈ ॥
I am a sacrifice to the Guru's Feet.
ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, ਬਲਿ ਜਾਈ = ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ।
ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥
Day and night, with each and every breath, I remember Him; He is totally pervading and permeating all places. ||Pause||
(ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ ਰਹਾਉ॥ ਰੈਨਿ = ਰਾਤ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮਾਲੀ = ਸਮਾਲੀਂ, ਮੈਂ ਯਾਦ ਕਰਦਾ ਹਾਂ। ਸਭਨੀ ਥਾਈ = ਸਭ ਥਾਵਾਂ ਵਿਚ। ਪੂਰਨ = ਵਿਆਪਕ ॥ਰਹਾਉ॥
ਆਪਿ ਸਹਾਈ ਹੋਆ ॥
He Himself has become my help and support.
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ। ਸਹਾਈ = ਮਦਦਗਾਰ।
ਸਚੇ ਦਾ ਸਚਾ ਢੋਆ ॥
True is the support of the True Lord.
(ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਸਚੇ ਦਾ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ। ਸਚਾ = ਸਦਾ ਕਾਇਮ ਰਹਿਣ ਵਾਲਾ। ਢੋਆ = ਤੋਹਫ਼ਾ, ਬਖ਼ਸ਼ਸ਼।
ਤੇਰੀ ਭਗਤਿ ਵਡਿਆਈ ॥
Glorious and great is devotional worship to You.
ਹੇ ਪ੍ਰਭੂ! ਤੇਰੀ ਭਗਤੀ ਤੇਰੀ ਸਿਫ਼ਤ-ਸਾਲਾਹ- ਵਡਿਆਈ = ਸੋਭਾ, ਸਿਫ਼ਤ-ਸਾਲਾਹ।
ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
Nanak has found God's Sanctuary. ||2||14||78||
ਹੇ ਨਾਨਕ! (ਆਖ-) (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ ॥੨॥੧੪॥੭੮॥ ਪ੍ਰਭ = ਹੇ ਪ੍ਰਭੂ! ॥੨॥੧੪॥੭੮॥