ਪਉੜੀ

Pauree:

ਪਉੜੀ।

ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ

Hearing, hearing of the glorious greatness of the True Name, I live.

ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ)। ਸੁਣਿ ਸੁਣੇ = ਸੁਣਿ ਸੁਣਿ, ਸੁਣ ਸੁਣ ਕੇ। ਹਉ ਜੀਵਾ = ਮੈਂ ਜੀਊਂਦਾ ਹਾਂ।

ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ

Even ignorant beasts and goblins can be saved, in an instant.

(ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ। ਖਣੇ = ਖਿਨ ਵਿਚ।

ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ

Day and night, chant the Name, forever and ever.

ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਰੈਣਿ = ਰਾਤ। ਸਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ।

ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ

The most horrible thirst and hunger is satisfied through Your Name, O Lord.

ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ। ਵਿਕਰਾਲ = ਡਰਾਉਣੀ, ਭਿਆਨਕ। ਨਾਇ ਤੇਰੈ = ਤੇਰੇ ਨਾਮ ਦੀ ਰਾਹੀਂ। ਧ੍ਰਾਪੀਐ = ਰੱਜ ਜਾਂਦੀ ਹੈ।

ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ

Disease, sorrow and pain run away, when the Name dwells within the mind.

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ। ਵੰਞੈ = ਦੂਰ ਹੋ ਜਾਂਦਾ ਹੈ। ਜਿਸੁ ਮਨਿ = ਜਿਸ ਦੇ ਮਨ ਵਿਚ।

ਤਿਸਹਿ ਪਰਾਪਤਿ ਲਾਲੁ ਜੋ ਗੁਰਸਬਦੀ ਰਸੈ

He alone attains his Beloved, who loves the Word of the Guru's Shabad.

ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ। ਰਸੈ = ਰਸਦਾ ਹੈ, ਰਸ-ਰਹਿਤ ਹੁੰਦਾ ਹੈ।

ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ

The worlds and solar systems are saved by the Infinite Lord.

ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਉਧਾਰਣਹਾਰਿਆ = ਹੇ ਤਾਰਨਹਾਰ!

ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥

Your glory is Yours alone, O my Beloved True Lord. ||12||

ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ॥੧੨॥ ਤੁਧੁ = ਤੈਨੂੰ (ਹੀ ਫਬਦੀ ਹੈ)।॥੧੨॥