ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਪਹਿਲੀ ਪਾਤਿਸ਼ਾਹੀ।
ਆਖਾ ਜੀਵਾ ਵਿਸਰੈ ਮਰਿ ਜਾਉ ॥
Chanting the Name, I live; forgetting it, I die.
ਜਿਉਂ ਜਿਉਂ ਮੈਂ ਪ੍ਰਭੂ ਦਾ ਨਾਮ ਉਚਾਰਦਾ ਹਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। ਜਦੋਂ ਮੈਨੂੰ ਨਾਮ ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋਣ ਲੱਗ ਪੈਂਦੀ ਹੈ। ਆਖਾ = ਆਖਾਂ, ਮੈਂ ਆਖਦਾ ਹਾਂ, ਮੈਂ ਉਚਾਰਦਾ ਹਾਂ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।
ਆਖਣਿ ਅਉਖਾ ਸਾਚਾ ਨਾਉ ॥
It is so difficult to chant the True Name.
(ਇਹ ਪਤਾ ਹੁੰਦਿਆਂ ਭੀ ਪ੍ਰਭੂ ਦਾ) ਸਦਾ-ਥਿਰ ਨਾਮ ਸਿਮਰਨਾ (ਇਕ) ਔਖਾ ਕੰਮ ਹੈ।
ਸਾਚੇ ਨਾਮ ਕੀ ਲਾਗੈ ਭੂਖ ॥
If someone feels hunger for the True Name,
(ਜਿਸ ਮਨੁੱਖ ਦੇ ਅੰਦਰ) ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਭੁੱਖ ਪੈਦਾ ਹੁੰਦੀ ਹੈ,
ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥
then that hunger shall consume his pains. ||1||
ਇਸ ਭੁੱਖ ਦੀ ਬਰਕਤਿ ਨਾਲ (ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੧॥ ਤਿਤੁ ਭੂਖੈ = ਇਸ ਭੁਖ ਦੇ ਕਾਰਨ। ਖਾਇ = (ਨਾਮ-ਭੋਜਨ) ਖਾ ਕੇ। ਚਲੀਅਹਿ = ਨਾਸ ਕੀਤੇ ਜਾਂਦੇ ਹਨ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
So how could I ever forget Him, O my Mother?
ਹੇ ਮੇਰੀ ਮਾਂ! (ਅਰਦਾਸ ਕਰ ਕਿ) ਉਹ ਪ੍ਰਭੂ ਮੈਨੂੰ ਕਦੇ ਨ ਭੁੱਲੇ। ਮੇਰੀ ਮਾਇ = ਹੇ ਮੇਰੀ ਮਾਂ!
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
True is the Master, and True is His Name. ||1||Pause||
ਜਿਉਂ ਜਿਉਂ ਉਸ ਸਦਾ-ਥਿਰ ਰਹਿਣ ਵਾਲੇ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ-ਥਿਰ ਰਹਿਣ ਵਾਲਾ ਮਾਲਕ (ਮਨ ਵਿਚ ਵੱਸਦਾ ਹੈ) ॥੧॥ ਰਹਾਉ ॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਾਚੈ = ਸੱਚੇ ਦੀ ਰਾਹੀਂ। ਨਾਇ = ਨਾਮ ਦੀ ਰਾਹੀਂ। ਸਾਚੈ ਨਾਇ = ਸੱਚੇ ਨਾਮ ਦੀ ਰਾਹੀਂ, ਜਿਉਂ ਜਿਉਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੀਏ। ਕਿਉ ਵਿਸਰੈ = ਕਦੇ ਨ ਵਿਸਰੇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
People have grown weary of trying to appraise the greatness of the True Name,
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ
ਆਖਿ ਥਕੇ ਕੀਮਤਿ ਨਹੀ ਪਾਈ ॥
But they have not been able to appraise even an iota of it.
(ਸਾਰੇ ਜੀਵ) ਬਿਆਨ ਕਰ ਕੇ ਥੱਕ ਗਏ ਹਨ (ਬਿਆਨ ਨਹੀਂ ਕਰ ਸਕਦੇ)। ਕੋਈ ਭੀ ਨਹੀਂ ਦੱਸ ਸਕਿਆ ਕਿ ਉਸ ਦੇ ਬਰਾਬਰ ਦੀ ਕੇਹੜੀ ਹੋਰ ਹਸਤੀ ਹੈ।
ਜੇ ਸਭਿ ਮਿਲਿ ਕੈ ਆਖਣ ਪਾਹਿ ॥
Even if they were all to meet together and recount them,
ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪਰਮਾਤਮਾ ਦੀ ਮਹਿਮਾ) ਬਿਆਨ ਕਰਨ ਦਾ ਜਤਨ ਕਰਨ, ਸਭਿ = ਸਾਰੇ ਜੀਵ। ਆਖਣ ਪਾਹਿ = ਆਖਣ ਦਾ ਜਤਨ ਕਰਨ।
ਵਡਾ ਨ ਹੋਵੈ ਘਾਟਿ ਨ ਜਾਇ ॥੨॥
You would not be made any greater or lesser. ||2||
ਤਾਂ ਉਹ ਪਰਮਾਤਮਾ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ (ਤੇ ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ) ਤਾਂ ਉਹ (ਅੱਗੇ ਨਾਲੋਂ) ਘਟ ਨਹੀਂ ਜਾਂਦਾ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
He does not die - there is no reason to mourn.
ਉਹ ਪਰਮਾਤਮਾ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ।
ਦੇਂਦਾ ਰਹੈ ਨ ਚੂਕੈ ਭੋਗੁ ॥
He continues to give, but His Provisions are never exhausted.
ਉਹ ਪ੍ਰਭੂ ਸਦਾ (ਜੀਵਾਂ ਨੂੰ ਰਿਜ਼ਕ) ਦੇਂਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਭਾਵ, ਜੀਵ ਉਸ ਦੀਆਂ ਦਿੱਤੀਆਂ ਦਾਤਾਂ ਸਦਾ ਵਰਤਦੇ ਹਨ ਪਰ ਉਹ ਮੁੱਕਦੀਆਂ ਨਹੀਂ)।
ਗੁਣੁ ਏਹੋ ਹੋਰੁ ਨਾਹੀ ਕੋਇ ॥
This Glorious Virtue is His alone - no one else is like Him;
ਉਸ ਪ੍ਰਭੂ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ। ਗੁਣੁ ਏਹੋ = ਇਹ ਹੀ (ਉਸ ਦੀ) ਖ਼ੂਬੀ ਹੈ।
ਨਾ ਕੋ ਹੋਆ ਨਾ ਕੋ ਹੋਇ ॥੩॥
there has never been anyone like Him, and there never shall be. ||3||
(ਉਸ ਵਰਗਾ ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ ॥੩॥ ਹੋਆ = ਹੋਇਆ ਹੈ। ਨਾ ਹੋਇ = ਨਹੀਂ ਹੋਵੇਗਾ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
As Great as You Yourself are, so Great are Your Gifts.
(ਹੇ ਪ੍ਰਭੂ!) ਜੇਡਾ (ਬੇਅੰਤ ਤੂੰ) ਆਪ ਹੈਂ, ਉਤਨੀ (ਬੇਅੰਤ) ਤੇਰੀ ਬਖ਼ਸ਼ਸ਼ ਹੈ, ਜੇਵਡੁ = ਜੇਡਾ ਵੱਡਾ। ਤੇਵਡ = ਉਤਨੀ ਵੱਡੀ।
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
It is You who created day and night as well.
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ। ਜਿਨਿ = ਜਿਸ (ਤੈਂ) ਨੇ।
ਖਸਮੁ ਵਿਸਾਰਹਿ ਤੇ ਕਮਜਾਤਿ ॥
Those who forget their Lord and Master are vile and despicable.
ਉਹ ਬੰਦੇ ਭੈੜੇ ਅਸਲੇ ਵਾਲੇ (ਬਣ ਜਾਂਦੇ) ਹਨ ਜੋ ਐਸੇ ਖਸਮ-ਪ੍ਰਭੂ ਨੂੰ ਵਿਸਾਰਦੇ ਹਨ। ਕਮਜਾਤਿ = ਭੈੜੀ ਜਾਤਿ ਵਾਲੀਆਂ।
ਨਾਨਕ ਨਾਵੈ ਬਾਝੁ ਸਨਾਤਿ ॥੪॥੨॥
O Nanak, without the Name, people are wretched outcasts. ||4||2||
ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ ਨੀਚ ਹਨ ॥੪॥੨॥ ਸਨਾਤਿ = ਨੀਚ ॥੪॥੨॥