ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ ॥
Prabhaatee, Ashtpadheeyaa, First Mehl, Bibhaas:
ਰਾਗ ਪ੍ਰਭਾਤੀ/ਬਿਭਾਗ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੁਬਿਧਾ ਬਉਰੀ ਮਨੁ ਬਉਰਾਇਆ ॥
The insanity of duality has driven the mind insane.
(ਮਾਇਆ ਦੇ ਮੋਹ ਦੇ ਕਾਰਨ ਮਨੁੱਖ ਦੀ ਮੱਤ) ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਕਮਲੀ ਹੋ ਜਾਂਦੀ ਹੈ, ਮਨ (ਭੀ) ਕਮਲਾ ਹੋ ਜਾਂਦਾ ਹੈ। ਦੁਬਿਧਾ = ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ, ਦੁਚਿੱਤਾ-ਪਨ।
ਝੂਠੈ ਲਾਲਚਿ ਜਨਮੁ ਗਵਾਇਆ ॥
In false greed, life is wasting away.
(ਇਸ ਤਰ੍ਹਾਂ) ਝੂਠੇ ਲਾਲਚ ਵਿਚ ਫਸ ਕੇ ਮਨੁੱਖ ਆਪਣਾ ਜੀਵਨ ਜ਼ਾਇਆ ਕਰ ਲੈਂਦਾ ਹੈ। ਲਾਲਚਿ = ਲਾਲਚ ਦੇ ਕਾਰਨ।
ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥
Duality clings to the mind; it cannot be restrained.
(ਮਾਇਆ ਇਤਨੀ ਡਾਢੀ ਹੈ ਕਿ ਇਹ ਜੀਵ ਨੂੰ) ਮੁੜ ਮੁੜ ਚੰਬੜਦੀ ਹੈ, ਇਸ ਦੇ ਰਾਹ ਵਿਚ ਕੋਈ ਰੋਕ ਨਹੀਂ ਪੈ ਸਕਦੀ। ਲਪਟਿ ਰਹੀ = (ਮਾਇਆ) ਚੰਬੜੀ ਰਹਿੰਦੀ ਹੈ। ਬੰਧੁ = ਰੋਕ, ਰੁਕਾਵਟ।
ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥
The True Guru saves us, implanting the Naam, the Name of the Lord within. ||1||
(ਹਾਂ) ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ, ਉਸ ਨੂੰ ਉਸ ਨੇ (ਮਾਇਆ ਦੇ ਪੰਜੇ ਤੋਂ) ਬਚਾ ਲਿਆ ॥੧॥ ਸਤਿਗੁਰਿ = ਗੁਰੂ ਨੇ ॥੧॥
ਨਾ ਮਨੁ ਮਰੈ ਨ ਮਾਇਆ ਮਰੈ ॥
Without subduing the mind, Maya cannot be subdued.
ਮਾਇਆ (ਇਤਨੀ ਪ੍ਰਬਲ ਹੈ ਕਿ ਇਹ ਜੀਵਾਂ ਉਤੇ) ਆਪਣਾ ਜ਼ੋਰ ਪਾਣੋਂ ਨਹੀਂ ਹਟਦੀ, (ਮਨੁੱਖ ਦਾ) ਮਨ (ਕਮਜ਼ੋਰ ਹੈ ਇਹ) ਮਾਇਆ ਦੇ ਮੋਹ ਵਿਚ ਫਸਣੋਂ ਨਹੀਂ ਹਟਦਾ। ਨਾ ਮਨੁ ਮਰੈ = ਮਨ ਮਾਇਆ ਦੇ ਮੋਹ ਵਿਚ ਫਸਣੋਂ ਹਟਦਾ ਨਹੀਂ। ਨ ਮਾਇਆ ਮਰੈ = ਮਾਇਆ ਆਪਣਾ ਜ਼ੋਰ ਪਾਣੋਂ ਨਹੀਂ ਹਟਦੀ।
ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥
The One who created this, He alone understands. Contemplating the Word of the Shabad, one is carried across the terrifying world-ocean. ||1||Pause||
ਜਿਸ ਪਰਮਾਤਮਾ ਨੇ ਇਹ ਖੇਡ ਰਚੀ ਹੈ ਉਹੀ ਜਾਣਦਾ ਹੈ (ਕਿ ਮਾਇਆ ਦੇ ਪ੍ਰਭਾਵ ਤੋਂ ਜੀਵ ਕਿਵੇਂ ਬਚ ਸਕਦਾ ਹੈ)। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ਉਹ (ਮਾਇਆ ਦੇ ਮੋਹ-ਰੂਪ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥ ਜਿਨਿ = ਜਿਸ (ਪਰਮਾਤਮਾ) ਨੇ। ਕਿਛੁ = ਇਹ ਖੇਡ। ਭਉ ਸਾਗਰੁ = ਸੰਸਾਰ-ਸਮੁੰਦਰ ॥੧॥ ਰਹਾਉ ॥
ਮਾਇਆ ਸੰਚਿ ਰਾਜੇ ਅਹੰਕਾਰੀ ॥
Gathering the wealth of Maya, kings become proud and arrogant.
ਮਾਇਆ ਇਕੱਠੀ ਕਰ ਕੇ ਰਾਜੇ ਮਾਣ ਕਰਨ ਲੱਗ ਪੈਂਦੇ ਹਨ, ਸੰਚਿ = ਜੋੜ ਜੋੜ ਕੇ, ਇਕੱਠੀ ਕਰ ਕੇ।
ਮਾਇਆ ਸਾਥਿ ਨ ਚਲੈ ਪਿਆਰੀ ॥
But this Maya that they love so much shall not go along with them in the end.
ਪਰ ਉਹਨਾਂ ਦੀ ਉਹ ਪਿਆਰੀ ਮਾਇਆ (ਅੰਤ ਵੇਲੇ) ਉਹਨਾਂ ਦੇ ਨਾਲ ਨਹੀਂ ਜਾਂਦੀ।
ਮਾਇਆ ਮਮਤਾ ਹੈ ਬਹੁ ਰੰਗੀ ॥
There are so many colors and flavors of attachment to Maya.
ਮਾਇਆ ਨੂੰ ਆਪਣੀ ਬਣਾਣ ਦੀ ਤਾਂਘ ਕਈ ਰੰਗਾਂ ਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਜੀਵ ਉਤੇ ਮਮਤਾ ਦਾ ਜਾਲ ਵਿਛਾਂਦੀ ਹੈ), ਮਮਤਾ = ਅਪਣੱਤ, ਆਪਣੀ ਬਣਾਣ ਦੀ ਤਾਂਘ। ਬਹੁ ਰੰਗੀ = ਕਈ ਕਿਸਮਾਂ ਦੀ।
ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥
Except for the Name, no one has any friend or companion. ||2||
ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਪਦਾਰਥ ਜੀਵ ਦਾ ਸੰਗੀ ਨਹੀਂ ਬਣਦਾ, ਜੀਵ ਦੇ ਨਾਲ ਨਹੀਂ ਜਾਂਦਾ ॥੨॥
ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥
According to one's own mind, one sees the minds of others.
(ਮਾਇਆ ਦੇ ਪ੍ਰਭਾਵ ਹੇਠ ਜੀਵਾਂ ਦੀ ਹਾਲਤ ਇਹ ਹੋ ਜਾਂਦੀ ਹੈ ਕਿ ਮਨੁੱਖ) ਜਿਵੇਂ ਆਪਣੇ ਮਨ ਨੂੰ ਵੇਖਦੇ ਹਨ, ਤਿਹੋ ਜਿਹਾ ਹੋਰਨਾਂ ਦੇ ਮਨ ਨੂੰ ਸਮਝਦੇ ਹਨ (ਭਾਵ, ਜਿਵੇਂ ਆਪਣੇ ਆਪ ਨੂੰ ਮਾਇਆ-ਵੱਸ ਜਾਣਦੇ ਹਨ ਤਿਵੇਂ ਹੋਰਨਾਂ ਨੂੰ ਭੀ ਮਾਇਆ ਦੇ ਲੋਭੀ ਸਮਝਦੇ ਹਨ। ਇਸ ਵਾਸਤੇ ਕੋਈ ਕਿਸੇ ਉਤੇ ਇਤਬਾਰ ਨਹੀਂ ਕਰਦਾ)। ਦੇਖਹਿ = ਵੇਖਦੇ ਹਨ। ਪਰ ਮਨੁ = ਦੂਜੇ ਦਾ ਮਨ।
ਜੈਸੀ ਮਨਸਾ ਤੈਸੀ ਦਸਾ ॥
According to one's desires, one's condition is determined.
(ਮਨੁੱਖ ਦੇ ਅੰਦਰ) ਜਿਹੋ ਜਿਹੀ ਕਾਮਨਾ ਉੱਠਦੀ ਹੈ ਤਿਹੋ ਜਿਹੀ ਉਸ ਦੇ ਆਤਮਕ ਜੀਵਨ ਦੀ ਹਾਲਤ ਹੋ ਜਾਂਦੀ ਹੈ, ਮਨਸਾ = ਕਾਮਨਾ, ਖ਼ਾਹਸ਼। ਦਸਾ = ਹਾਲਤ, ਅਵਸਥਾ।
ਜੈਸਾ ਕਰਮੁ ਤੈਸੀ ਲਿਵ ਲਾਵੈ ॥
According to one's actions, one is focused and tuned in.
(ਉਸ ਦਸ਼ਾ ਦੇ ਅਧੀਨ) ਮਨੁੱਖ ਜਿਹੋ ਜਿਹਾ ਕੰਮ (ਨਿੱਤ) ਕਰਦਾ ਹੈ, ਉਹੋ ਜਿਹੀ ਉਸ ਦੀ ਲਗਨ ਬਣਦੀ ਜਾਂਦੀ ਹੈ। ਕਰਮੁ = ਕੰਮ। ਲਿਵ = ਲਗਨ।
ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥
Seeking the advice of the True Guru, one finds the home of peace and poise. ||3||
(ਇਸ ਗੇੜ ਵਿਚ ਫਸਿਆ ਮਨੁੱਖ ਸਾਰੀ ਉਮਰ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ)। ਸਤਿਗੁਰੂ ਪਾਸੋਂ ਸਿੱਖਿਆ ਲੈ ਕੇ ਹੀ ਮਨੁੱਖ ਆਤਮਕ ਅਡੋਲਤਾ ਦਾ ਟਿਕਾਣਾ ਲੱਭ ਸਕਦਾ ਹੈ ॥੩॥ ਪੂਛਿ = ਪੁੱਛ ਕੇ। ਸਹਜ ਘਰੁ = ਆਤਮਕ ਅਡੋਲਤਾ ਦਾ ਟਿਕਾਣਾ, ਉਹ ਘਰ ਜਿਥੇ ਆਤਮਕ ਅਡੋਲਤਾ ਮਿਲ ਸਕੇ ॥੩॥
ਰਾਗਿ ਨਾਦਿ ਮਨੁ ਦੂਜੈ ਭਾਇ ॥
In music and song, the mind is caught by the love of duality.
(ਦੁਨੀਆ ਵਾਲਾ ਰਾਗ-ਰੰਗ ਭੀ ਮਾਇਆ ਦਾ ਹੀ ਸਰੂਪ ਹੈ। ਵਿਕਾਰ-ਵਾਸਨਾ ਪੈਦਾ ਕਰਨ ਵਾਲੇ) ਰਾਗ-ਰੰਗ ਵਿਚ ਫਸ ਕੇ ਮਨੁੱਖ ਦਾ ਮਨ ਪਰਮਾਤਮਾ ਤੋਂ ਬਿਨਾ ਹੋਰ ਹੋਰ ਮੋਹ ਵਿਚ ਫਸਦਾ ਹੈ। ਰਾਗਿ = ਰਾਗ ਦੀ ਰਾਹੀਂ। ਨਾਦਿ = ਨਾਦ ਦੀ ਰਾਹੀਂ। ਰਾਗਿ ਨਾਦਿ = (ਦੁਨੀਆ ਦੇ) ਰਾਗ ਰੰਗ ਦੀ ਰਾਹੀਂ। ਭਾਇ = ਪਿਆਰ ਵਿਚ। ਭਉ = ਪਿਆਰ।
ਅੰਤਰਿ ਕਪਟੁ ਮਹਾ ਦੁਖੁ ਪਾਇ ॥
Filled with deception deep within, one suffers in terrible pain.
(ਇਸ ਰਾਗ-ਰੰਗ ਦੀ ਰਾਹੀਂ ਜਿਉਂ ਜਿਉਂ ਵਿਕਾਰ-ਵਾਸਨਾ ਵਧਦੀ ਹੈ) ਮਨੁੱਖ ਦੇ ਅੰਦਰ ਖੋਟ ਪੈਦਾ ਹੁੰਦਾ ਹੈ (ਤੇ ਖੋਟ ਦੇ ਕਾਰਨ) ਮਨੁੱਖ ਬਹੁਤ ਦੁੱਖ ਪਾਂਦਾ ਹੈ। ਕਪਟੁ = ਖੋਟ।
ਸਤਿਗੁਰੁ ਭੇਟੈ ਸੋਝੀ ਪਾਇ ॥
Meeting with the True Guru, one is blessed with clear understanding,
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ (ਸਹੀ ਜੀਵਨ ਰਾਹ ਦੀ) ਸਮਝ ਆ ਜਾਂਦੀ ਹੈ। ਭੇਟੈ = ਮਿਲਦਾ ਹੈ।
ਸਚੈ ਨਾਮਿ ਰਹੈ ਲਿਵ ਲਾਇ ॥੪॥
and remains lovingly attuned to the True Name. ||4||
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ ॥੪॥
ਸਚੈ ਸਬਦਿ ਸਚੁ ਕਮਾਵੈ ॥
Through the True Word of the Shabad, one practices Truth.
(ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਹ) ਗੁਰੂ ਦੇ ਸੱਚੇ ਸ਼ਬਦ ਵਿਚ ਜੁੜ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਾਰ ਕਮਾਂਦਾ ਹੈ, ਸਚੁ = ਸਦਾ-ਥਿਰ ਸਿਮਰਨ ਦੀ ਕਾਰ।
ਸਚੀ ਬਾਣੀ ਹਰਿ ਗੁਣ ਗਾਵੈ ॥
He sings the Glorious Praises of the Lord, through the True Word of His Bani.
ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੁੜਦਾ ਹੈ ਉਹ ਪਰਮਾਤਮਾ ਦੇ ਗੁਣ (ਸਦਾ) ਗਾਂਦਾ ਹੈ।
ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥
He dwells in the home of his own heart deep within, and obtains the immortal status.
ਉਹ (ਬਾਹਰ ਮਾਇਆ ਦੇ ਪਿੱਛੇ ਭਟਕਣ ਦੇ ਥਾਂ) ਆਪਣੇ ਅੰਤਰ ਆਤਮੇ ਹੀ ਟਿਕਦਾ ਹੈ, ਉਸ ਨੂੰ ਉਹ ਅਵਸਥਾ ਪ੍ਰਾਪਤ ਹੋ ਜਾਂਦੀ ਹੈ ਜਿਥੇ ਸਦਾ ਉੱਚਾ ਆਤਮਕ ਜੀਵਨ ਬਣਿਆ ਰਹਿੰਦਾ ਹੈ। ਘਰਿ = ਘਰ ਵਿਚ। ਅਮਰ ਪਦੁ = ਉਹ ਦਰਜਾ ਜਿੱਥੇ ਆਤਮਕ ਜੀਵਨ ਬਣਿਆ ਰਹਿੰਦਾ ਹੈ।
ਤਾ ਦਰਿ ਸਾਚੈ ਸੋਭਾ ਪਾਵੈ ॥੫॥
Then, he is blessed with honor in the Court of the True Lord. ||5||
ਤਦੋਂ ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪਾਂਦਾ ਹੈ ॥੫॥ ਦਰਿ = (ਪ੍ਰਭੂ ਦੇ) ਦਰ ਤੇ ॥੫॥
ਗੁਰ ਸੇਵਾ ਬਿਨੁ ਭਗਤਿ ਨ ਹੋਈ ॥
Without serving the Guru, there is no devotional worship,
ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ,
ਅਨੇਕ ਜਤਨ ਕਰੈ ਜੇ ਕੋਈ ॥
even though one may make all sorts of efforts.
ਭਾਵੇਂ ਕੋਈ ਮਨੁੱਖ ਅਨੇਕਾਂ ਜਤਨ ਭੀ ਕਰ ਲਏ। (ਹਉਮੈ ਤੇ ਮਮਤਾ ਮਨੁੱਖ ਦਾ ਮਨ ਭਗਤੀ ਵਿਚ ਜੁੜਨ ਨਹੀਂ ਦੇਂਦੇ)
ਹਉਮੈ ਮੇਰਾ ਸਬਦੇ ਖੋਈ ॥
If one eradicates egotism and selfishness through the Shabad,
ਇਹ ਹਉਮੈ ਤੇ ਮਮਤਾ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨੁੱਖ (ਆਪਣੇ ਅੰਦਰੋਂ) ਦੂਰ ਕਰ ਸਕਦਾ ਹੈ। ਖੋਈ = ਨਾਸ ਹੁੰਦਾ ਹੈ।
ਨਿਰਮਲ ਨਾਮੁ ਵਸੈ ਮਨਿ ਸੋਈ ॥੬॥
the Immaculate Naam comes to abide in the mind. ||6||
ਜਿਸ ਮਨੁੱਖ ਦੇ ਮਨ ਵਿਚ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ) ਪਵਿਤ੍ਰ ਨਾਮ ਵੱਸ ਪੈਂਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ॥੬॥ ਸੋਈ = ਉਹੀ ॥੬॥
ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥
In this world, the practice of the Shabad is the most excellent occupation.
ਸਤਿਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ) ਇਸ ਜਗਤ ਵਿਚ ਸਭ ਤੋਂ ਸ੍ਰੇਸ਼ਟ ਕਰਤੱਬ ਹੈ। ਸਾਰੁ = ਸ੍ਰੇਸ਼ਟ।
ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥
Without the Shabad, everything else is the darkness of emotional attachment.
ਗੁਰ-ਸ਼ਬਦ ਤੋਂ ਬਿਨਾ ਮਨੁੱਖ ਦੀ ਜਿੰਦ ਵਾਸਤੇ (ਚਾਰ ਚੁਫੇਰੇ) ਹੋਰ ਸਭ ਕੁਝ ਮੋਹ (-ਰੂਪ) ਘੁੱਪ ਹਨੇਰਾ ਪੈਦਾ ਕਰਨ ਵਾਲਾ ਹੈ। ਗੁਬਾਰੁ = ਹਨੇਰਾ।
ਸਬਦੇ ਨਾਮੁ ਰਖੈ ਉਰਿ ਧਾਰਿ ॥
Through the Shabad, the Naam is enshrined within the heart.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖਦਾ ਹੈ, ਉਰਿ = ਹਿਰਦੇ ਵਿਚ।
ਸਬਦੇ ਗਤਿ ਮਤਿ ਮੋਖ ਦੁਆਰੁ ॥੭॥
Through the Shabad, one obtains clear understanding and the door of salvation. ||7||
ਉਹ ਸ਼ਬਦ ਵਿਚ ਜੁੜ ਕੇ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ਉਸ ਦੀ ਮੱਤ ਸੁਚੱਜੀ ਹੋ ਜਾਂਦੀ ਹੈ, ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ ॥੭॥ ਗਤਿ = ਉੱਚੀ ਆਤਮਕ ਅਵਸਥਾ ॥੭॥
ਅਵਰੁ ਨਾਹੀ ਕਰਿ ਦੇਖਣਹਾਰੋ ॥
There is no other Creator except the All-seeing Lord God.
(ਗੁਰੂ ਦੇ ਸ਼ਬਦ ਵਿਚ ਜੁੜਨ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਜਗਤ ਰਚ ਕੇ ਇਸ ਦੀ ਸੰਭਾਲ ਕਰਨ ਵਾਲਾ ਇਕ ਪਰਮਾਤਮਾ ਹੀ ਹੈ, ਹੋਰ ਕੋਈ ਦੂਜਾ ਨਹੀਂ ਹੈ। ਕਰਿ = (ਜਗਤ) ਪੈਦਾ ਕਰ ਕੇ। ਦੇਖਣਹਾਰੋ = ਸੰਭਾਲ ਕਰਨ ਵਾਲਾ।
ਸਾਚਾ ਆਪਿ ਅਨੂਪੁ ਅਪਾਰੋ ॥
The True Lord Himself is Infinite and Incomparably Beautiful.
ਉਹ ਪ੍ਰਭੂ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ, ਤੇ ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ। ਅਨੂਪੁ = (ਉਪਮਾ-ਰਹਿਤ) ਬੇ-ਮਿਸਾਲ, ਮਹਾਂ ਸੁੰਦਰ। ਅਪਾਰੋ = ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਾਹ ਦਿੱਸੇ।
ਰਾਮ ਨਾਮ ਊਤਮ ਗਤਿ ਹੋਈ ॥
Through the Lord's Name, one obtains the most sublime and exalted state.
ਉਹ ਮਨੁੱਖ ਪ੍ਰਭੂ ਦਾ ਨਾਮ ਜਪ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ।
ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥
O Nanak, how rare are those humble beings, who seek and find the Lord. ||8||1||
ਪਰ, ਹੇ ਨਾਨਕ! ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਬਦ ਦੀ ਰਾਹੀਂ) ਭਾਲ ਕਰ ਕੇ ਪਰਮਾਤਮਾ ਦੀ ਪ੍ਰਾਪਤੀ ਕਰਦਾ ਹੈ ॥੮॥੧॥