ਗਉੜੀ ਮਹਲਾ ੫ ॥
Gauree, Fifth Mehl:
ਗਉੜੀ ਮਹਲਾ 5।
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
Without meditating in remembrance on the Lord, one's life is like that of a snake.
(ਹੇ ਭਾਈ!) ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਇਵੇਂ ਹੀ ਹੈ, ਜਿਵੇਂ ਸੱਪ ਦੀ ਉਮਰ ਹੈ (ਉਮਰ ਤਾਂ ਲੰਮੀ ਹੈ, ਪਰ ਸੱਪ ਸਦਾ ਦੂਜਿਆਂ ਨੂੰ ਡੰਗ ਹੀ ਮਾਰਦਾ ਰਹਿੰਦਾ ਹੈ।) ਜੈਸੇ = ਜਿਵੇਂ। ਆਰਜਾਰੀ = ਉਮਰ। ਸਰਪ = ਸੱਪ।
ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥
This is how the faithless cynic lives, forgetting the Naam, the Name of the Lord. ||1||
ਇਸੇ ਤਰ੍ਹਾਂ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਸਿਮਰਨ ਤੋਂ ਬਿਨਾ (ਵਿਅਰਥ ਜੀਵਨ ਹੀ) ਜੀਊਂਦੇ ਹਨ (ਮੌਕਾ ਬਣਨ ਤੇ ਦੂਜਿਆਂ ਨੂੰ ਡੰਗ ਹੀ ਮਾਰਦੇ ਹਨ) ॥੧॥ ਜੀਵਹਿ = ਜੀਊਂਦੇ ਹਨ। ਬਿਸਾਰੀ = ਬਿਸਾਰਿ, ਵਿਸਾਰ ਕੇ ॥੧॥
ਏਕ ਨਿਮਖ ਜੋ ਸਿਮਰਨ ਮਹਿ ਜੀਆ ॥
One who lives in meditative remembrance, even for an instant,
(ਹੇ ਭਾਈ!) ਜੇਹੜਾ ਇਕ ਅੱਖ ਝਮਕਣ ਜਿਤਨਾ ਸਮਾ ਭੀ ਪਰਮਾਤਮਾ ਦੇ ਸਿਮਰਨ ਵਿਚ ਗੁਜ਼ਾਰਿਆ ਜਾਏ, ਨਿਮਖ = {निमेष} ਅੱਖ ਝਮਕਣ ਜਿਤਨਾ ਸਮਾ। ਜੋ = ਜੇਹੜਾ। ਜੀਆ = ਜੀਵਿਆ ਗਿਆ, ਗੁਜ਼ਾਰਿਆ।
ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥
lives for hundreds of thousands and millions of days, and becomes stable forever. ||1||Pause||
ਉਹ, ਮਾਨੋ, ਲੱਖਾਂ ਕ੍ਰੋੜਾਂ ਦਿਨ (ਜੀਊ ਲਿਆ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਮਨੁੱਖ ਦਾ ਆਤਮਕ ਜੀਵਨ) ਸਦਾ ਲਈ ਅਡੋਲ ਹੋ ਜਾਂਦਾ ਹੈ ॥੧॥ ਰਹਾਉ ॥ ਕੋਟਿ = ਕ੍ਰੋੜਾਂ। ਥਿਰੁ = ਕਾਇਮ। ਥੀਆ = ਹੋ ਗਿਆ ॥੧॥ ਰਹਾਉ ॥
ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥
Without meditating in remembrance on the Lord, one's actions and works are cursed.
(ਹੇ ਭਾਈ!) ਪ੍ਰਭੂ-ਸਿਮਰਨ ਤੋਂ ਖੁੰਝ ਕੇ ਹੋਰ ਹੋਰ ਕੰਮ ਕਰਨੇ ਫਿਟਕਾਰ-ਜੋਗ ਹੀ ਹਨ, ਧ੍ਰਿਗੁ = ਫਿਟਕਾਰ-ਯੋਗ।
ਕਾਗ ਬਤਨ ਬਿਸਟਾ ਮਹਿ ਵਾਸ ॥੨॥
Like the crow's beak, he dwells in manure. ||2||
ਜਿਵੇਂ ਕਾਂ ਦੀ ਚੁੰਝ ਗੰਦ ਵਿਚ ਹੀ ਰਹਿੰਦੀ ਹੈ, ਤਿਵੇਂ ਸਿਮਰਨ-ਹੀਨ ਮਨੁੱਖਾਂ ਦੇ ਮੂੰਹ (ਨਿੰਦਾ ਆਦਿਕ ਦੇ) ਗੰਦ ਵਿਚ ਹੀ ਰਹਿੰਦੇ ਹਨ ॥੨॥ ਕਾਗ = ਕਾਂ। ਬਤਨ = ਮੂੰਹ {वदन}। ਬਿਸਟਾ = ਗੰਦ, ਗੂੰਹ ॥੨॥
ਬਿਨੁ ਸਿਮਰਨ ਭਏ ਕੂਕਰ ਕਾਮ ॥
Without meditating in remembrance on the Lord, one acts like a dog.
(ਹੇ ਭਾਈ!) ਪ੍ਰਭੂ ਦੀ ਯਾਦ ਤੋਂ ਖੁੰਝ ਕੇ ਮਨੁੱਖ (ਲੋਭ ਤੇ ਕਾਮਾਦਿਕ ਵਿਚ ਫਸ ਕੇ) ਕੁੱਤਿਆਂ ਵਰਗੇ ਕੰਮਾਂ ਵਿਚ ਪ੍ਰਵਿਰਤ ਰਹਿੰਦੇ ਹਨ। ਕੂਕਰ ਕਾਮ = ਕੁੱਤਿਆਂ ਦੇ ਕੰਮਾਂ ਵਾਲੇ।
ਸਾਕਤ ਬੇਸੁਆ ਪੂਤ ਨਿਨਾਮ ॥੩॥
The faithless cynic is nameless, like the prostitute's son. ||3||
ਪਰਮਾਤਮਾ ਨਾਲੋਂ ਟੁਟੇ ਹੋਏ ਮਨੁੱਖ ਵੇਸਵਾ ਇਸਤ੍ਰੀਆਂ ਦੇ ਪੁੱਤਰਾਂ ਵਾਂਗ (ਨਿਲੱਜ) ਹੋ ਜਾਂਦੇ ਹਨ ਜਿਨ੍ਹਾਂ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ ॥੩॥ ਸਾਕਤ = ਪਰਮਾਤਮਾ ਨਾਲੋਂ ਟੁਟੇ ਹੋਏ ਮਨੁੱਖ। ਨਿਨਾਮ = ਜਿਨ੍ਹਾਂ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ ॥੩॥
ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
Without meditating in remembrance on the Lord, one is like a horned ram.
(ਹੇ ਭਾਈ!) ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਉਹ (ਧਰਤੀ ਉਤੇ ਭਾਰ ਹੀ ਹਨ, ਜਿਵੇਂ) ਛੱਤਰਿਆਂ ਦੇ ਸਿਰ ਤੇ ਸਿੰਗ; ਸੀਙ = ਸਿੰਗ। ਛਤਾਰਾ = ਛੱਤਰਾ, ਭੇਡੂ।
ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥
The faithless cynic barks out his lies, and his face is blackened. ||4||
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਸਦਾ) ਝੂਠ ਬੋਲਦੇ ਹਨ, ਹਰ ਥਾਂ ਮੁਕਾਲਖ ਹੀ ਖੱਟਦੇ ਹਨ ॥੪॥ ਕੂਰੁ = ਕੂੜ, ਝੂਠ। ਕਾਰਾ = ਕਾਲਾ ॥੪॥
ਬਿਨੁ ਸਿਮਰਨ ਗਰਧਭ ਕੀ ਨਿਆਈ ॥
Without meditating in remembrance on the Lord, one is like a donkey.
(ਹੇ ਭਾਈ!) ਸਿਮਰਨ ਤੋਂ ਖੁੰਝ ਕੇ ਉਹ ਖੋਤੇ ਵਾਂਗ ਹੀ (ਮਲੀਨ ਜੀਵਨ ਗੁਜ਼ਾਰਦੇ ਹਨ, ਜਿਵੇਂ ਖੋਤਾ ਸਦਾ ਸੁਆਹ ਮਿੱਟੀ ਵਿਚ ਲੇਟ ਕੇ ਖ਼ੁਸ਼ ਹੁੰਦਾ ਹੈ) ਗਰਧਭ = {गर्दभ} ਖੋਤਾ। ਨਿਆਈ = ਵਾਂਗ।
ਸਾਕਤ ਥਾਨ ਭਰਿਸਟ ਫਿਰਾਹੀ ॥੫॥
The faithless cynic wanders around in polluted places. ||5||
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਕੁਕਰਮਾਂ ਵਾਲੇ) ਗੰਦੇ ਥਾਈਂ ਹੀ ਫਿਰਦੇ ਰਹਿੰਦੇ ਹਨ ॥੫॥ ਭਰਿਸਟ = ਗੰਦੇ, ਵਿਕਾਰੀ। ਫਿਰਾਹੀ = ਫਿਰਹਿ, ਫਿਰਦੇ ਹਨ ॥੫॥
ਬਿਨੁ ਸਿਮਰਨ ਕੂਕਰ ਹਰਕਾਇਆ ॥
Without meditating in remembrance on the Lord, one is like a mad dog.
(ਹੇ ਭਾਈ!) ਸਿਮਰਨ ਤੋਂ ਖੁੰਝ ਕੇ ਉਹ, ਮਾਨੋ, ਹਲਕੇ ਕੁੱਤੇ ਬਣ ਜਾਂਦੇ ਹਨ (ਜਿਸ ਨਾਲ ਭੀ ਸੰਗ ਕਰਦੇ ਹਨ, ਉਸ ਨੂੰ ਲੋਭ ਦਾ ਹਲਕ ਚੰਬੋੜ ਦੇਂਦੇ ਹਨ) ਹਰਕਾਇਆ = ਹਲਕਾ ਹੋਇਆ ਹੋਇਆ।
ਸਾਕਤ ਲੋਭੀ ਬੰਧੁ ਨ ਪਾਇਆ ॥੬॥
The greedy, faithless cynic falls into entanglements. ||6||
ਰੱਬ ਨਾਲੋਂ ਟੁੱਟੇ ਹੋਏ ਮਨੁੱਖ ਲੋਭ ਵਿਚ ਗ੍ਰਸੇ ਰਹਿੰਦੇ ਹਨ (ਉਹਨਾਂ ਦੇ ਰਾਹ ਵਿਚ, ਲੱਖਾਂ ਰੁਪਏ ਕਮਾ ਕੇ ਭੀ) ਰੋਕ ਨਹੀਂ ਪੈ ਸਕਦੀ ॥੬॥ ਬੰਧੁ = ਰੋਕ ॥੬॥
ਬਿਨੁ ਸਿਮਰਨ ਹੈ ਆਤਮ ਘਾਤੀ ॥
Without meditating in remembrance on the Lord, he murders his own soul.
(ਹੇ ਭਾਈ!) ਰੱਬ ਨਾਲੋਂ ਟੁੱਟਾ ਹੋਇਆ ਮਨੁੱਖ ਸਿਮਰਨ ਤੋਂ ਖੁੰਝਾ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ, ਆਤਮਘਾਤੀ = ਆਤਮਕ ਜੀਵਨ ਦਾ ਨਾਸ ਕਰਨ ਵਾਲਾ।
ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥
The faithless cynic is wretched, without family or social standing. ||7||
ਉਹ ਸਦਾ ਨੀਵੇਂ ਕੰਮਾਂ ਵਲ ਰੁਚੀ ਰੱਖਦਾ ਹੈ, ਉਸ ਦੀ ਨਾਹ ਉੱਚੀ ਕੁਲ ਰਹਿ ਜਾਂਦੀ ਹੈ ਨਾਹ ਉੱਚੀ ਜਾਤਿ ॥੭॥ ਜਾਤੀ = ਜਾਤਿ ॥੭॥
ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥
When the Lord becomes merciful, one joins the Sat Sangat, the True Congregation.
ਜਿਸ ਮਨੁੱਖ ਉਤੇ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ, ਉਸ ਨੂੰ ਸਾਧ ਸੰਗਤਿ ਵਿਚ ਲਿਆ ਰਲਾਂਦਾ ਹੈ।
ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥
Says Nanak, the Guru has saved the world. ||8||7||
ਨਾਨਕ ਆਖਦਾ ਹੈ- ਇਸ ਤਰ੍ਹਾਂ ਜਗਤ ਨੂੰ ਗੁਰੂ ਦੀ ਰਾਹੀਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘਾਂਦਾ ਹੈ ॥੮॥੭॥ ਗੁਰਿ = ਗੁਰੂ ਦੀ ਰਾਹੀਂ ॥੮॥