ਮਹਲਾ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥
Kabeer, the mortal is a barking dog, chasing after a carcass.
ਹੇ ਕਬੀਰ! ਭੌਂਕਣ ਵਾਲਾ (ਭਾਵ, ਲਾਲਚ ਦਾ ਮਾਰਿਆ) ਕੁੱਤਾ ਸਦਾ ਮੁਰਦਾਰ ਵੱਲ ਦੌੜਦਾ ਹੈ (ਇਸੇ ਤਰ੍ਹਾਂ ਵਿਕਾਰਾਂ ਤੇ ਆਸਾਂ ਵਿਚ ਫਸਿਆ ਮਨੁੱਖ ਸਦਾ ਵਿਕਾਰਾਂ ਤੇ ਆਸਾਂ ਵੱਲ ਹੀ ਦੌੜਦਾ ਹੈ, ਤਾਹੀਏਂ ਇਹ ਸਿਮਰਨ ਵਲੋਂ ਟਾਲ-ਮਟੌਲੇ ਕਰਦਾ ਹੈ)। ਕੂਕਰੁ = ਕੁੱਤਾ। ਭਉਕਨਾ = ਭੌਂਕਣ ਵਾਲਾ। ਕਰੰਗ = ਮੁਰਦਾਰ।
ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥
By the Grace of good karma, I have found the True Guru, who has saved me. ||209||
ਮੈਨੂੰ ਪਰਮਾਤਮਾ ਦੀ ਮੇਹਰ ਨਾਲ ਸਤਿਗੁਰੂ ਮਿਲ ਪਿਆ ਹੈ, ਉਸ ਨੇ ਮੈਨੂੰ (ਇਹਨਾਂ ਵਿਕਾਰਾਂ ਤੇ ਆਸਾਂ ਦੇ ਪੰਜੇ ਤੋਂ) ਛੁਡਾ ਲਿਆ ਹੈ ॥੨੦੯॥ ਕਰਮੀ = (ਪ੍ਰਭੂ ਦੀ) ਮੇਹਰ ਨਾਲ। ਜਿਨਿ = ਜਿਸ (ਗੁਰੂ) ਨੇ। ਹਉ = ਮੈਨੂੰ ॥੨੦੯॥