ਸਰਬ ਧਰਮ ਮਹਿ ਸ੍ਰੇਸਟ ਧਰਮੁ ॥
Of all religions, the best religion
(ਹੇ ਮਨ!) ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ- ਸ੍ਰੇਸਟ = ਸਭ ਤੋਂ ਚੰਗਾ।
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
is to chant the Name of the Lord and maintain pure conduct.
ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)। ਨਿਰਮਲ = ਪਵਿਤ੍ਰ, ਸੁੱਧ। ਕਰਮੁ = ਕੰਮ, ਆਚਰਨ।
ਸਗਲ ਕ੍ਰਿਆ ਮਹਿ ਊਤਮ ਕਿਰਿਆ ॥
Of all religious rituals, the most sublime ritual
ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ- ਕ੍ਰਿਆ = ਧਾਰਮਿਕ ਰਸਮ।
ਸਾਧਸੰਗਿ ਦੁਰਮਤਿ ਮਲੁ ਹਿਰਿਆ ॥
is to erase the filth of the dirty mind in the Company of the Holy.
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ। ਦੁਰਮਤਿ = ਭੈੜੀ ਮਤਿ। ਹਿਰਿਆ = ਦੂਰ ਕੀਤੀ।
ਸਗਲ ਉਦਮ ਮਹਿ ਉਦਮੁ ਭਲਾ ॥
Of all efforts, the best effort
ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ-
ਹਰਿ ਕਾ ਨਾਮੁ ਜਪਹੁ ਜੀਅ ਸਦਾ ॥
is to chant the Name of the Lord in the heart, forever.
ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ। ਜੀਅ = ਹੇ ਜੀ! ਹੇ ਮਨ!
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥
Of all speech, the most ambrosial speech
(ਪ੍ਰਭੂ ਦੇ ਜਸ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ- ਅੰਮ੍ਰਿਤ = ਅਮਰ ਕਰਨ ਵਾਲੀ।
ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥
is to hear the Lord's Praise and chant it with the tongue.
ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ। ਰਸਨ = ਜੀਭ। ਬਖਾਨੀ = ਉੱਚਾਰ, ਬੋਲ।
ਸਗਲ ਥਾਨ ਤੇ ਓਹੁ ਊਤਮ ਥਾਨੁ ॥
Of all places, the most sublime place,
ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ-
ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥
O Nanak, is that heart in which the Name of the Lord abides. ||8||3||
ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ॥੮॥੩॥ ਜਿਹ ਘਟਿ = ਜਿਸ ਘਟ ਵਿਚ, ਜਿਸ ਸਰੀਰ ਵਿਚ, ਜਿਸ ਹਿਰਦੇ ਵਿਚ ॥੮॥