ਧਨਾਸਰੀ ਮਹਲਾ

Dhanaasaree, Fifth Mehl:

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ

The Lord of the Universe has become kind and merciful; His Ambrosial Nectar permeates my heart.

ਹੇ ਭਾਈ! ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ। (ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ। ਦਇਆਲ = ਦਇਆਵਾਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਿਦੈ = ਹਿਰਦੇ ਵਿਚ। ਸਿੰਚਾਈ = ਮੈਂ ਭੀ ਭਰ ਲਵਾਂ।

ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥

The nine treasures, riches and the miraculous spiritual powers of the Siddhas cling to the feet of the Lord's humble servant. ||1||

ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ ॥੧॥ ਨਵ ਨਿਧਿ = (ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਜਨ ਪਾਈ = ਸੰਤ ਜਨਾਂ ਦੇ ਪੈਰਾਂ ਵਿਚ ॥੧॥

ਸੰਤਨ ਕਉ ਅਨਦੁ ਸਗਲ ਹੀ ਜਾਈ

The Saints are in ecstasy everywhere.

ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ। ਕਉ = ਨੂੰ। ਜਾਈ = ਥਾਂ। ਸਗਲ ਹੀ ਜਾਈ = ਸਭ ਥਾਵਾਂ ਵਿਚ।

ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ

Within the home, and outside as well, the Lord and Master of His devotees is totally pervading and permeating everywhere. ||1||Pause||

ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ। (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) ॥੧॥ ਰਹਾਉ ॥ ਗ੍ਰਿਹਿ = ਘਰ ਵਿਚ। ਰਵਿ ਰਹਿਆ = ਵੱਸ ਰਿਹਾ ਹੈ। ਸ੍ਰਬ = ਸਰਬ, ਸਾਰੀਆਂ। ਠਾਈ = ਥਾਵਾਂ ਵਿਚ ॥੧॥ ਰਹਾਉ ॥

ਤਾ ਕਉ ਕੋਇ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ

No one can equal one who has the Lord of the Universe on his side.

ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ। ਪਹੁਚਨਹਾਰਾ = ਬਰਾਬਰੀ ਕਰ ਸਕਣ ਵਾਲਾ। ਜਾ ਕੈ ਅੰਗਿ = ਜਿਸ ਦੇ ਪੱਖ ਵਿਚ। ਗੁਸਾਈ = ਧਰਤੀ ਦਾ ਖਸਮ-ਪ੍ਰਭੂ।

ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥

The fear of the Messenger of Death is eradicated, remembering Him in meditation; Nanak meditates on the Naam, the Name of the Lord. ||2||2||33||

ਹੇ ਨਾਨਕ! (ਆਖ-ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ ॥੨॥੨॥੩੩॥ ਤ੍ਰਾਸ = ਡਰ। ਧਿਆਈ = ਧਿਆਇ ॥੨॥੨॥੩੩॥