ਗਉੜੀ ਪੂਰਬੀ ਦੀਪਕੀ ਮਹਲਾ

Gauree Poorbee Deepkee, First Mehl:

ਰਾਗ ਗਉੜੀ-ਪੂਰਬੀ-ਦੀਪਕੀ ਵਿੱਚ ਗੁਰੂ ਨਾਨਕ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ

In that house where the Praises of the Creator are chanted

ਜਿਸ (ਸਾਧ-ਸੰਗਤਿ-) ਘਰ ਵਿਚ (ਪਰਮਾਤਮਾ ਦੀ) ਸਿਫ਼ਤ-ਸਾਲਾਹ ਆਖੀਦੀ ਹੈ ਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ!) ਜੈ ਘਰਿ = ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ = ਸੋਭਾ, ਸਿਫ਼ਤਿ-ਸਾਲਾਹ।

ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥

- in that house, sing the Songs of Praise, and meditate in remembrance on the Creator Lord. ||1||

ਉਸ ਸਤਸੰਗ-ਘਰ ਵਿਚ (ਜਾ ਕੇ ਤੂੰ ਭੀ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ (ਸੁਹਾਗ ਮਿਲਾਪ ਦੀ ਤਾਂਘ ਦੇ ਸ਼ਬਦ) ਗਾ, ਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰ ॥੧॥ ਤਿਤੁ ਘਰਿ = ਉਸ ਸਤਸੰਗ-ਘਰ ਵਿਚ। ਸੋਹਿਲਾ = ਸੁਹਾਗ ਦਾ ਗੀਤ {ਨੋਟ: ਲੜਕੀ ਦੇ ਵਿਆਹ ਤੇ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਉਂਦੀਆਂ ਹਨ, ਉਹਨਾਂ ਨੂੰ ਸੋਹਿਲਾ ਜਾਂ ਸੁਹਾਗ ਆਖੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਲੜਕੀ ਦੇ ਵਿਆਹੇ ਜਾਣ ਤੇ ਮਾਪਿਆਂ ਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ ਕੁਝ ਅਸੀਸਾਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫ਼ਤਿ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ

Sing the Songs of Praise of my Fearless Lord.

(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤ-ਸਾਲਾਹ ਦੇ ਗੀਤ ਗਾ (ਤੇ ਆਖ-)

ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ

I am a sacrifice to that Song of Praise which brings eternal peace. ||1||Pause||

ਮੈਂ ਸਦਕੇ ਹਾਂ ਉਸ ਸਿਫ਼ਤਿ ਦੇ ਗੀਤ ਤੋਂ ਜਿਸ ਦੀ ਬਰਕਤ ਨਾਲ ਸਦਾ ਦਾ ਸੁਖ ਮਿਲਦਾ ਹੈ ॥੧॥ ਰਹਾਉ ॥ ਹਉ = ਮੈਂ। ਵਾਰੀ = ਕੁਰਬਾਨ। ਜਿਤੁ ਸੋਹਿਲੈ = ਜਿਸ ਸੋਹਿਲੇ ਦੀ ਰਾਹੀਂ ॥੧॥ ਰਹਾਉ ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ

Day after day, He cares for His beings; the Great Giver watches over all.

(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ। ਸਮਾਲੀਅਨਿ = ਸਮ੍ਹਾਲੀਦੇ ਹਨ। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ।

ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

Your gifts cannot be appraised; how can anyone compare to the Giver? ||2||

(ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ)? (ਭਾਵ, ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ॥੨॥ ਤੇਰੇ = ਤੇਰੇ ਪਾਸੋਂ (ਹੇ ਜਿੰਦੇ!)। ਦਾਨੈ ਕੀਮਤਿ = ਦਾਨ ਦਾ ਮੁੱਲ, ਬਖ਼ਸ਼ਸ਼ਾਂ ਦਾ ਮੁੱਲ। ਸੁਮਾਰੁ = ਅੰਦਾਜ਼ਾ, ਅੰਤ ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ

The day of my wedding is pre-ordained. Come - let's gather together and pour the oil over the threshold.

(ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈ ਕਰਿਆ ਕਰ-) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਮੌਤ-ਪਹੋਚਾ ਆਉਣਾ ਹੈ। ਸੰਬਤਿ = ਸਾਲ, ਵਰ੍ਹਾ। ਸਾਹਾ = ਵਿਆਹੇ ਜਾਣ ਦਾ ਦਿਨ। ਲਿਖਿਆ = ਮਿਥਿਆ ਹੋਇਆ। ਮਿਲਿ ਕਰਿ = ਰਲ ਕੇ। ਪਾਵਹੁ ਤੇਲ = ਤੇਲ ਪਾਓ {ਨੋਟ: ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ। ਚਾਚੀਆਂ, ਤਾਈਆਂ, ਭਰਜਾਈਆਂ, ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}।

ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

My friends, give me your blessings, that I may merge with my Lord and Master. ||3||

ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਉ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪਤੀ-ਪ੍ਰਭੂ ਨਾਲ ਮੇਰਾ ਮੇਲ ਹੋ ਜਾਏ ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ

Unto each and every home, into each and every heart, this summons is sent out; the call comes each and every day.

(ਪਰਲੋਕ ਵਿਚ ਜਾਣ ਲਈ ਮੌਤ-ਰੂਪ) ਇਹ ਪਹੋਚਾ ਹਰੇਕ ਘਰ ਵਿਚ ਆ ਰਿਹਾ ਹੈ, ਇਹ ਸੱਦੇ ਨਿੱਤ ਪੈ ਰਹੇ ਹਨ; ਘਰਿ ਘਰਿ = ਹਰੇਕ ਘਰ ਵਿਚ। ਪਾਹੁਚਾ = ਪਹੋਚਾ, ਸੱਦਾ {ਨੋਟ: ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਞ ਦੀ ਗਿਣਤੀ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਲੜਕੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ = ਪੈਂਦੇ ਹਨ।

ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥

Remember in meditation the One who summons us; O Nanak, that day is drawing near! ||4||1||20||

(ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪਤੀ-ਪ੍ਰਭੂ ਨੂੰ ਯਾਦ ਕਰਨਾ ਚਾਹੀਦਾ ਹੈ, (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ॥੪॥੧॥੨੦॥ ਦਿਹ = ਦਿਨ। ਆਵੰਨਿ = ਆਉਂਦੇ ਹਨ ॥੪॥