ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ

All these things come and go, all these things of the world.

ਜਿਤਨਾ ਇਹ ਜਗਤ ਦਿੱਸ ਰਿਹਾ ਹੈ ਇਹ ਸਾਰਾ ਆਉਣ ਤੇ ਜਾਣ ਵਾਲਾ ਹੈ (ਭਾਵ, ਕਦੇ ਇਕੋ ਹਾਲਤ ਵਿਚ ਨਹੀਂ ਰਹਿੰਦਾ),

ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ

One who knows this written account is acceptable and approved.

ਜੋ ਇਹ ਗੱਲ ਸਮਝ ਲੈਂਦਾ ਹੈ (ਇਹ ਲਿਖਦਾ ਹੈ), ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ। ਜਿਨਿ = ਜਿਸ ਮਨੁੱਖ ਨੇ। ਏਹੁ ਲੇਖਾ ਲਿਖਿਆ = ਇਹ ਗੱਲ ਸਮਝ ਲਈ।

ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥

O Nanak, anyone who takes pride in himself is foolish and unwise. ||1||

ਪਰ, ਹੇ ਨਾਨਕ! ਜੋ (ਇਸ 'ਆਕਾਰ' ਦੇ ਆਸਰੇ) ਆਪਣੇ ਆਪ ਨੂੰ ਵੱਡਾ ਅਖਵਾਂਦਾ ਹੈ (ਭਾਵ, ਮਾਣ ਕਰਦਾ ਹੈ) ਉਹ ਮੂਰਖ ਹੈ ਉਹ ਗਵਾਰ ਹੈ ॥੧॥ ਆਪੁ = ਆਪਣੇ ਆਪ ਨੂੰ। ਗਣਾਇਦਾ = ਵੱਡਾ ਅਖਵਾਂਦਾ ॥੧॥