ਬਸੰਤੁ ਬਾਣੀ ਨਾਮਦੇਉ ਜੀ ਕੀ

Basant, The Word Of Naam Dayv Jee:

ਰਾਗ ਬਸੰਤੁ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਾਹਿਬੁ ਸੰਕਟਵੈ ਸੇਵਕੁ ਭਜੈ

If the servant runs away when his master is in trouble,

ਜੇ ਮਾਲਕ ਆਪਣੇ ਨੌਕਰ ਨੂੰ ਕੋਈ ਕਸ਼ਟ ਦੇਵੇ, ਤੇ ਨੌਕਰ (ਉਸ ਕਸ਼ਟ ਤੋਂ ਡਰਦਾ) ਨੱਠ ਜਾਏ, ਸੰਕਟਵੈ = ਸੰਕਟ ਦੇਵੇ। ਭਜੈ = ਨੱਠ ਜਾਏ, ਛੱਡ ਜਾਏ।

ਚਿਰੰਕਾਲ ਜੀਵੈ ਦੋਊ ਕੁਲ ਲਜੈ ॥੧॥

he will not have a long life, and he brings shame to all his family. ||1||

(ਜਿੰਦ ਨੂੰ ਕਸ਼ਟਾਂ ਤੋਂ ਬਚਾਉਣ ਦੀ ਖ਼ਾਤਰ ਨੱਠਿਆ ਹੋਇਆ) ਨੌਕਰ ਸਦਾ ਤਾਂ ਜੀਊਂਦਾ ਨਹੀਂ ਰਹਿੰਦਾ, ਪਰ (ਮਾਲਕ ਨੂੰ ਪਿੱਠ ਦੇ ਕੇ) ਆਪਣੀਆਂ ਦੋਵੇਂ ਕੁਲਾਂ ਬਦਨਾਮ ਕਰ ਲੈਂਦਾ ਹੈ। (ਹੇ ਪ੍ਰਭੂ! ਲੋਕਾਂ ਦੇ ਇਸ ਠੱਠੇ ਤੋਂ ਡਰ ਕੇ ਮੈਂ ਤੇਰੇ ਦਰ ਤੋਂ ਨੱਠ ਨਹੀਂ ਜਾਣਾ) ॥੧॥ ਚਿਰੰਕਾਲ = ਬਹੁਤ ਸਮਾ। ਲਜੈ = ਲਾਜ ਲਾਂਦਾ ਹੈ, ਬਦਨਾਮ ਕਰਾਂਦਾ ਹੈ ॥੧॥

ਤੇਰੀ ਭਗਤਿ ਛੋਡਉ ਭਾਵੈ ਲੋਗੁ ਹਸੈ

I shall not abandon devotional worship of You, O Lord, even if the people laugh at me.

(ਹੁਣ) ਜਗਤ ਭਾਵੇਂ ਪਿਆ ਠੱਠਾ ਕਰੇ, ਮੈਂ ਤੇਰੀ ਭਗਤੀ ਨਹੀਂ ਛੱਡਾਂਗਾ। ਹਸੈ = ਠੱਠਾ ਕਰੇ।

ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ

The Lord's Lotus Feet abide within my heart. ||1||Pause||

ਹੇ ਪ੍ਰਭੂ! ਕੰਵਲ ਫੁੱਲਾਂ ਵਰਗੇ ਕੋਮਲ ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਹਨ, (ਤੇ ਮੈਨੂੰ ਬੜੇ ਪਿਆਰੇ ਲੱਗਦੇ ਹਨ ॥੧॥ ਰਹਾਉ ॥ ਹੀਅਰੇ = ਹਿਰਦੇ ਵਿਚ ॥੧॥ ਰਹਾਉ ॥

ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ

The mortal will even die for the sake of his wealth;

ਜਿਵੇਂ ਆਪਣਾ ਧਨ ਬਚਾਣ ਦੀ ਖ਼ਾਤਰ ਮਨੁੱਖ ਮਰਨ ਤੇ ਭੀ ਤੁਲ ਪੈਂਦਾ ਹੈ, ਧਨਹਿ = ਧਨ ਦੀ ਖ਼ਾਤਰ। ਪ੍ਰਾਨੀ = ਜੀਵ, ਬੰਦਾ। ਮਾਂਡੈ = ਠਾਨ ਲੈਂਦਾ ਹੈ। ਮਰਨੁ ਮਾਂਡੈ = ਮਰਨਾ ਠਾਨ ਲੈਂਦਾ ਹੈ, ਮਰਨ ਤੇ ਤੁਲ ਪੈਂਦਾ ਹੈ।

ਤੈਸੇ ਸੰਤ ਜਨਾਂ ਰਾਮ ਨਾਮੁ ਛਾਡੈਂ ॥੨॥

in the same way, the Saints do not forsake the Lord's Name. ||2||

ਤਿਵੇਂ ਪ੍ਰਭੂ ਦੇ ਭਗਤ ਭੀ ਪ੍ਰਭੂ ਦਾ ਨਾਮ (ਧਨ) ਨਹੀਂ ਛੱਡਦੇ (ਉਹਨਾਂ ਪਾਸ ਭੀ ਪ੍ਰਭੂ ਦਾ ਨਾਮ ਹੀ ਧਨ ਹੈ) ॥੨॥

ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ

Pilgrimages to the Ganges, the Gaya and the Godawari are merely worldly affairs.

ਗੰਗਾ, ਗਇਆ, ਗੋਦਾਵਰੀ (ਆਦਿਕ ਤੀਰਥਾਂ ਤੇ ਜਾਣਾ-ਇਹ) ਦੁਨੀਆ ਨੂੰ ਹੀ ਪਤਿਆਉਣ ਵਾਲੇ ਕੰਮ ਹਨ; ਸੰਸਾਰ ਕੇ = ਦੁਨੀਆ ਨੂੰ ਪਤਿਆਉਣ ਵਾਲੇ।

ਨਾਰਾਇਣੁ ਸੁਪ੍ਰਸੰਨ ਹੋਇ ਸੇਵਕੁ ਨਾਮਾ ॥੩॥੧॥

If the Lord were totally pleased, then He would let Naam Dayv be His servant. ||3||1||

ਪਰ, ਹੇ ਨਾਮਦੇਵ! ਭਗਤ ਉਹੀ ਹੈ ਜਿਸ ਉੱਤੇ ਪ੍ਰਭੂ ਆਪ ਤ੍ਰੁੱਠ ਪਏ (ਤੇ ਆਪਣੇ ਨਾਮ ਦੀ ਦਾਤ ਦਏ) ॥੩॥੧॥ ਨਾਮਾ = ਹੇ ਨਾਮਦੇਵ! ਤ = ਤਦੋਂ ਹੀ ॥੩॥੧॥