ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਪ੍ਰਭੁ ਅਪੁਨਾ ਰਿਦੈ ਧਿਆਏ ॥
Within my heart, I meditate on God.
ਹੇ ਸੰਤ ਜਨੋ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਰਿਦੈ = ਹਿਰਦੇ ਵਿਚ।
ਘਰਿ ਸਹੀ ਸਲਾਮਤਿ ਆਏ ॥
I have returned home safe and sound.
ਉਹ ਮਨੁੱਖ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ। ਘਰਿ = ਹਿਰਦੇ-ਘਰ ਵਿਚ, ਪ੍ਰਭੂ-ਚਰਨਾਂ ਵਿਚ। ਸਹੀ ਸਲਾਮਤਿ = ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ।
ਸੰਤੋਖੁ ਭਇਆ ਸੰਸਾਰੇ ॥
The world has become contented.
ਦੁਨੀਆ ਦੀ ਕਿਰਤ-ਕਾਰ ਕਰਦਿਆਂ ਭੀ (ਉਸ ਦੇ ਮਨ ਵਿਚ ਮਾਇਆ ਵਲੋਂ) ਸੰਤੋਖ ਬਣਿਆ ਰਹਿੰਦਾ ਹੈ। ਸੰਸਾਰੇ = ਸੰਸਾਰ ਵਿਚ (ਵਿਚਰਦਿਆਂ), ਦੁਨੀਆ ਦੀ ਕਿਰਤ = ਕਾਰ ਕਰਦਿਆਂ।
ਗੁਰਿ ਪੂਰੈ ਲੈ ਤਾਰੇ ॥੧॥
The Perfect Guru has saved me. ||1||
ਪੂਰੇ ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੁੰਦਾ ਹੈ ॥੧॥ ਗੁਰਿ = ਗੁਰੂ ਨੇ। ਲੈ = ਲੈ ਕੇ, (ਉਸ ਦੀ) ਬਾਂਹ ਫੜ ਕੇ ॥੧॥
ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥
O Saints, my God is forever merciful.
ਹੇ ਸੰਤ ਜਨੋ! ਮੇਰਾ ਪ੍ਰਭੂ (ਆਪਣੇ ਸੇਵਕਾਂ ਉਤੇ) ਸਦਾ ਹੀ ਦਇਆਵਾਨ ਰਹਿੰਦਾ ਹੈ।
ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥੧॥ ਰਹਾਉ ॥
The Lord of the world does not call His devotee to account; He protects His children. ||1||Pause||
ਪ੍ਰਭੂ ਆਪਣੇ ਭਗਤਾਂ ਦੇ ਕਰਮਾਂ ਦਾ ਲੇਖਾ ਨਹੀਂ ਵਿਚਾਰਦਾ, (ਕਿਉਂਕਿ) ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਬੱਚਿਆਂ ਵਾਂਗ (ਸੇਵਕਾਂ ਨੂੰ ਵਿਕਾਰਾਂ ਤੋਂ) ਬਚਾਈ ਰੱਖਦਾ ਹੈ (ਇਸ ਕਰਕੇ ਉਹਨਾਂ ਦਾ ਵਿਕਾਰਾਂ ਦਾ ਲੇਖਾ ਕੋਈ ਰਹਿ ਹੀ ਨਹੀਂ ਜਾਂਦਾ ॥੧॥ ਰਹਾਉ ॥ ਗਣਤ = ਲੇਖਾ। ਨ ਗਣਈ = ਨਹੀਂ ਗਿਣਦਾ। ਗੁਪਾਲਾ = ਸ੍ਰਿਸ਼ਟੀ ਦਾ ਪਾਲਕ ਪ੍ਰਭੂ ॥੧॥ ਰਹਾਉ ॥
ਹਰਿ ਨਾਮੁ ਰਿਦੈ ਉਰਿ ਧਾਰੇ ॥
I have enshrined the Lord's Name within my heart.
ਹੇ ਸੰਤ ਜਨੋ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਰਿਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ।
ਤਿਨਿ ਸਭੇ ਥੋਕ ਸਵਾਰੇ ॥
He has resolved all my affairs.
(ਯਕੀਨ ਜਾਣੋ) ਉਸ ਨੇ ਆਪਣੇ ਸਾਰੇ ਆਤਮਕ ਗੁਣ ਸੋਹਣੇ ਬਣਾ ਲਏ ਹਨ। ਤਿਨਿ = ਉਸ ਮਨੁੱਖ ਨੇ। ਸਭੇ ਥੋਕ = ਸਾਰੀਆਂ ਚੀਜ਼ਾਂ, ਸਾਰੇ ਆਤਮਕ ਗੁਣ।
ਗੁਰਿ ਪੂਰੈ ਤੁਸਿ ਦੀਆ ॥
The Perfect Guru was pleased, and blessed me,
ਪੂਰੇ ਗੁਰੂ ਨੇ (ਜਿਸ ਮਨੁੱਖ ਨੂੰ) ਪ੍ਰਸੰਨ ਹੋ ਕੇ ਨਾਮ ਦੀ ਦਾਤਿ ਬਖ਼ਸ਼ੀ, ਤੁਸਿ = ਤੁੱਠ ਕੇ, ਪ੍ਰਸੰਨ ਹੋ ਕੇ।
ਫਿਰਿ ਨਾਨਕ ਦੂਖੁ ਨ ਥੀਆ ॥੨॥੨੧॥੮੫॥
and now, Nanak shall never again suffer pain. ||2||21||85||
ਹੇ ਨਾਨਕ! ਉਸ ਨੂੰ ਮੁੜ ਕਦੇ ਕੋਈ ਦੁੱਖ ਪੋਹ ਨਾਹ ਸਕਿਆ ॥੨॥੨੧॥੮੫॥ ਨ ਥੀਆ = ਨਾਹ ਹੋਇਆ ॥੨॥੨੧॥੮੫॥