ਮਃ

Third Mehl:

ਤੀਜੀ ਪਾਤਸ਼ਾਹੀ।

ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ

In this Dark Age of Kali Yuga, the Kirtan of the Lord's Praise has appeared as a Light in the world.

ਇਸ ਕਲਜੁਗੀ ਸੁਭਾਵ (-ਰੂਪ ਹਨੇਰੇ ਨੂੰ ਦੂਰ ਕਰਨ) ਲਈ (ਪ੍ਰਭੂ ਦੀ) ਸਿਫ਼ਤ-ਸਾਲਾਹ (ਸਮਰੱਥ) ਹੈ, (ਇਹ ਸਿਫ਼ਤ-ਸਾਲਾਹ) ਜਗਤ ਵਿਚ ਉੱਘਾ ਚਾਨਣ ਹੈ। ਸੰਸਾਰਿ = ਸੰਸਾਰ ਵਿਚ।

ਗੁਰਮੁਖਿ ਕੋਈ ਉਤਰੈ ਪਾਰਿ

How rare are those few Gurmukhs who swim across to the other side!

(ਪਰ) ਕੋਈ (ਵਿਰਲਾ) ਜੋ ਗੁਰੂ ਦੇ ਸਨਮੁਖ ਹੁੰਦਾ ਹੈ (ਇਸ ਚਾਨਣ ਦਾ ਆਸਰਾ ਲੈ ਕੇ ਇਸ ਹਨੇਰੇ ਵਿਚੋਂ) ਪਾਰ ਲੰਘਦਾ ਹੈ। ਗੁਰਮੁਖਿ = ਜੋ ਮਨੁੱਖ ਗੁਰੂ ਦੇ ਸਨਮੁਖ ਹੈ।

ਜਿਸ ਨੋ ਨਦਰਿ ਕਰੇ ਤਿਸੁ ਦੇਵੈ

The Lord bestows His Glance of Grace;

ਪ੍ਰਭੂ ਜਿਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਇਹ ਕੀਰਤਿ-ਰੂਪ ਚਾਨਣ) ਦੇਂਦਾ ਹੈ।

ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥

O Nanak, the Gurmukh receives the jewel. ||2||

ਹੇ ਨਾਨਕ! ਉਹ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਰਤਨ ਲੱਭ ਲੈਂਦਾ ਹੈ ॥੨॥