ਪਉੜੀ

Pauree:

ਪਉੜੀ।

ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ

He created the night and the day, for the activities of the world.

(ਇਸ 'ਵੇਕੀ ਸ੍ਰਿਸਟਿ' ਵਿਚ) ਸੰਸਾਰ ਦੀ ਵਰਤੋਂ ਵਿਹਾਰ ਵਾਸਤੇ ਉਸ (ਪ੍ਰਭੂ) ਨੇ ਰਾਤ ਤੇ ਦਿਨ ਪੈਦਾ ਕੀਤੇ ਹਨ; ਵਰਤਣਿ = ਵਰਤੋਂ ਵਿਹਾਰ ਲਈ।

ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ

Following the Guru's Teachings, one's heart is illumined, and the darkness is dispelled.

(ਜੀਵਾਂ ਦੇ ਦਿਲ ਵਿਚੋਂ) ਹਨੇਰਾ (ਜੋ ਉਸ ਨੇ ਆਪ ਹੀ ਬਣਾਇਆ ਹੈ) ਦੂਰ ਕਰਨ ਲਈ ਸਤਿਗੁਰੂ ਦੀ ਮੱਤ ਦੀ ਰਾਹੀਂ (ਮਨੁੱਖ ਦੇ) ਹਿਰਦੇ ਵਿਚ ਚਾਨਣ (ਭੀ ਉਹ ਆਪ ਹੀ ਪੈਦਾ ਕਰਨ ਵਾਲਾ ਹੈ)। ਘਟਿ = ਹਿਰਦੇ ਵਿਚ। ਬਿਨਾਸਣਿ = ਨਾਸ ਕਰਨ ਲਈ।

ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ

By the Hukam of His Command, He creates everything; He pervades and permeates all the woods and meadows.

ਸਾਰੀ ਸ੍ਰਿਸ਼ਟੀ ਉਸ ਨੇ ਆਪਣੇ ਹੁਕਮ ਵਿਚ ਹੀ ਰਚੀ ਹੈ ਤੇ ਉਹ ਹਰੇਕ ਵਣ ਵਿਚ ਤੀਲੇ ਤੀਲੇ ਵਿਚ ਆਪ ਮੌਜੂਦ ਹੈ, ਸਭ = ਸਾਰੀ ਸ੍ਰਿਸ਼ਟੀ। ਵਣਿ = ਵਣ ਵਿਚ। ਤ੍ਰਿਣਿ = ਤ੍ਰਿਣ ਵਿਚ।

ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ

He Himself is everything; the Gurmukh constantly chants the Lord's Name.

(ਜੋ ਕੁਝ ਬਣਿਆ ਪਿਆ ਹੈ ਉਹ) ਸਭ ਕੁਝ ਪ੍ਰਭੂ ਆਪ ਹੀ ਆਪ ਹੈ, ਗੁਰੂ ਦੇ ਹੁਕਮ ਵਿਚ ਤੁਰ ਕੇ ਸਦਾ ਉਸ ਪ੍ਰਭੂ ਨੂੰ ਸਿਮਰਿਆ ਜਾ ਸਕਦਾ ਹੈ।

ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

Through the Shabad, understanding comes; the True Lord Himself inspires us to understand. ||5||

ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਜੀਵ ਨੂੰ) ਸੂਝ ਪੈਂਦੀ ਹੈ, ਪ੍ਰਭੂ ਆਪ ਸੂਝ ਦੇਂਦਾ ਹੈ ॥੫॥ ਸਚੈ = ਸੱਚੇ ਨੇ ॥੫॥