ਮਃ

Third Mehl:

ਤੀਜੀ ਪਾਤਿਸ਼ਾਹੀ।

ਦਾਤਿ ਜੋਤਿ ਸਭ ਸੂਰਤਿ ਤੇਰੀ

All gifts, light and beauty are Yours.

(ਹੇ ਪ੍ਰਭੂ!) ਇਹ ਜਿੰਦ ਤੇ ਇਹ ਸਰੀਰ ਸਭ ਤੇਰੀ ਬਖ਼ਸ਼ੀ ਹੋਈ ਦਾਤ ਹੈ, ਜੋਤਿ = ਜਿੰਦ। ਸੂਰਤਿ = ਸਰੀਰ।

ਬਹੁਤੁ ਸਿਆਣਪ ਹਉਮੈ ਮੇਰੀ

Excessive cleverness and egotism are mine.

(ਤੇਰਾ ਸ਼ੁਕਰ ਕਰਨ ਦੇ ਥਾਂ) ਬੜੀਆਂ ਚਲਾਕੀਆਂ (ਕਰਨੀਆਂ) ਹਉਮੈ ਤੇ ਮਮਤਾ ਦੇ ਕਾਰਨ ਹੀ ਹੈ। ਮੇਰੀ = ਮਮਤਾ

ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਚੂਕੈ ਫੇਰੀ

The mortal performs all sorts of rituals in greed and attachment; engrossed in egotsim, he shall never escape the cycle of reincarnation.

ਜੇ ਮਨੁੱਖ (ਤੇਰੀ ਯਾਦ ਭੁਲਾ ਕੇ) ਲੋਭ ਤੇ ਮੋਹ ਵਿਚ ਫਸੇ ਹੋਏ ਹੋਰ ਕੰਮ ਕਰਦੇ ਹਨ, ਹਉਮੈ ਦੇ ਕਾਰਨ ਉਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ; ਵਿਆਪੇ = ਗ੍ਰਸੇ ਹੋਏ, ਫਸੇ ਹੋਏ। ਫੇਰੀ = ਜਨਮ ਮਰਨ ਦਾ ਗੇੜ।

ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥

O Nanak, the Creator Himself inspires all to act. Whatever pleases Him is good. ||2||

(ਪਰ) ਹੇ ਨਾਨਕ! (ਕਿਸੇ ਨੂੰ ਭੈੜਾ ਨਹੀਂ ਕਿਹਾ ਜਾ ਸਕਦਾ), ਕਰਤਾਰ ਸਭ ਕੁਝ ਆਪ ਕਰਾ ਰਿਹਾ ਹੈ, ਜੋ ਉਸ ਨੂੰ ਚੰਗਾ ਲੱਗਦਾ ਹੈ ਉਸਨੂੰ ਚੰਗੀ ਗੱਲ ਸਮਝਣਾ (-ਇਹੀ ਹੈ ਜੀਵਨ ਦਾ ਸਹੀ ਰਸਤਾ) ॥੨॥ ਸਾਈ = ਉਹੀ। ਗਲ = ਗੱਲ।॥੨॥