ਸਲੋਕੁ ॥
Salok:
ਸਲੋਕ।
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
With my eyes, I have seen the Light of the Lord, but my great thirst is not quenched.
ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਲੋਇਣ = ਅੱਖਾਂ (ਨਾਲ)। ਲੋਈ = ਜਗਤ, ਲੋਕ। ਪਿਆਸ = ਵੇਖਣ ਦੀ ਲਾਲਸਾ। ਮੂ = ਮੈਨੂੰ। ਘਣੀ = ਬਹੁਤ।
ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
O Nanak, those eyes are different, which behold my Husband Lord. ||1||
ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ) ॥੧॥ ਬਿਅੰਨਿ = ਹੋਰ ਕਿਸਮ ਦੀਆਂ। ਮਾ ਪਿਰੀ = ਮੇਰਾ ਪਿਆਰਾ ॥੧॥