ਆਸਾ ਘਰੁ ੪ ਮਹਲਾ ੧ ॥
Aasaa, Fourth House, First Mehl:
ਰਾਗ ਆਸਾ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
The Gods, yearning for the Blessed Vision of the Lord's Darshan, suffered through pain and hunger at the sacred shrines.
ਦੇਵਤਿਆਂ ਨੇ ਭੀ ਤੇਰਾ ਦਰਸ਼ਨ ਕਰਨ ਵਾਸਤੇ ਦੁੱਖ ਸਹਾਰੇ, ਭੁੱਖਾਂ ਸਹਾਰੀਆਂ ਤੇ ਤੀਰਥ-ਰਟਨ ਕੀਤੇ। ਕੈ ਤਾਈ = ਦੀ ਖ਼ਾਤਰ।
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
The yogis and the celibates live their disciplined lifestyle, while others wear saffron robes and become hermits. ||1||
ਅਨੇਕਾਂ ਜੋਗੀ ਤੇ ਜਤੀ (ਆਪੋ ਆਪਣੀ) ਮਰਯਾਦਾ ਵਿਚ ਰਹਿੰਦੇ ਹੋਏ ਗੇਰੂਏ ਰੰਗ ਦੇ ਕੱਪੜੇ ਪਾਂਦੇ ਰਹੇ ॥੧॥ ਜੁਗਤਿ = ਮਰਯਾਦਾ। ਭਗਵੇ = ਗੇਰੂਏ ਰੰਗ ਦੇ ॥੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥
For Your sake, O Lord Master, they are imbued with love.
ਹੇ ਮੇਰੇ ਮਾਲਿਕ! ਤੈਨੂੰ ਮਿਲਣ ਲਈ ਅਨੇਕਾਂ ਬੰਦੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ। ਤਉ ਕਾਰਣਿ = ਤੇਰੇ ਦੀਦਾਰ ਦੀ ਖ਼ਾਤਰ। ਰੰਗਿ = (ਤੇਰੇ) ਪ੍ਰੇਮ ਵਿਚ।
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
Your Names are so many, and Your Forms are endless. No one can tell how may Glorious Virtues You have. ||1||Pause||
ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ, ਤੇਰੇ ਬੇਅੰਤ ਹੀ ਗੁਣ ਹਨ, ਕਿਸੇ ਭੀ ਪਾਸੋਂ ਬਿਆਨ ਨਹੀਂ ਕੀਤੇ ਜਾ ਸਕਦੇ ॥੧॥ ਰਹਾਉ ॥ ਕਹਣੁ ਨ ਜਾਹੀ = ਕਹਣੁ ਨ ਜਾਹਿ, ਬਿਆਨ ਨਹੀਂ ਕੀਤੇ ਜਾ ਸਕਦੇ ॥੧॥ ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
Leaving behind hearth and home, palaces, elephants, horses and native lands, mortals have journeyed to foreign lands.
(ਤੇਰਾ ਦਰਸ਼ਨ ਕਰਨ ਵਾਸਤੇ ਹੀ ਰਾਜ-ਮਿਲਖ ਦੇ ਮਾਲਿਕ) ਆਪਣੇ ਮਹਲ-ਮਾੜੀਆਂ ਆਪਣੇ ਘਰ-ਬੂਹੇ ਹਾਥੀ ਘੋੜੇ ਆਪਣੇ ਦੇਸ ਵਤਨ ਛੱਡ ਕੇ (ਜੰਗਲੀਂ) ਚਲੇ ਗਏ। ਮਹਲਾ = ਮਹਲ-ਮਾੜੀਆਂ। ਹਸਤੀ = ਹਾਥੀ। ਛੋਡਿ = ਛੱਡ ਕੇ। ਵਿਲਾਇਤਿ = ਵਤਨ।
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
The spiritual leaders, prophets, seers and men of faith renounced the world, and became acceptable. ||2||
ਅਨੇਕਾਂ ਪੀਰਾਂ ਪੈਗ਼ੰਬਰਾਂ ਗਿਆਨਵਾਨਾਂ ਤੇ ਸਿਦਕੀਆਂ ਨੇ ਤੇਰੇ ਦਰ ਤੇ ਕਬੂਲ ਹੋਣ ਵਾਸਤੇ ਦੁਨੀਆ ਛੱਡੀ ॥੨॥ ਸਾਲਿਕ = ਗਿਆਨਵਾਨ, ਹੋਰਨਾਂ ਨੂੰ ਜੀਵਨ-ਰਾਹ ਦੱਸਣ ਵਾਲੇ। ਸਾਦਿਕ = ਸਿਦਕੀ। ਥਾਇ ਪਏ = ਕਬੂਲ ਹੋਣ ਵਾਸਤੇ ॥੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
Renouncing tasty delicacies, comfort, happiness and pleasures, some have abandoned their clothes and now wear skins.
ਅਨੇਕਾਂ ਬੰਦਿਆਂ ਨੇ ਦੁਨੀਆ ਦੇ ਸੁਆਦ ਸੁਖ ਆਰਾਮ ਤੇ ਸਭ ਰਸਾਂ ਦੇ ਪਦਾਰਥ ਛੱਡੇ, ਕੱਪੜੇ ਛੱਡ ਕੇ ਚਮੜਾ ਪਹਿਨਿਆ। ਸਹਜ = ਆਰਾਮ। ਰਸ ਕਸ = ਸਭ ਸੁਆਦਾਂ ਦੇ ਪਦਾਰਥ। ਤਜੀਅਲੇ = ਤਿਆਗ ਦਿੱਤੇ।
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
Those who suffer in pain, imbued with Your Name, have become beggars at Your Door. ||3||
ਅਨੇਕਾਂ ਬੰਦੇ ਦੁਖੀਆਂ ਵਾਂਗ ਦਰਦਵੰਦਾਂ ਵਾਂਗ ਤੇਰੇ ਦਰ ਤੇ ਫ਼ਰਿਆਦ ਕਰਨ ਲਈ ਤੇਰੇ ਨਾਮ ਵਿਚ ਰੰਗੇ ਰਹਿਣ ਲਈ (ਗ੍ਰਿਹਸਤ ਛੱਡ ਕੇ) ਫ਼ਕੀਰ ਹੋ ਗਏ ॥੩॥ ਦਰਿ ਤੇਰੈ = ਤੇਰੇ ਦਰਵਾਜ਼ੇ ਉਤੇ। ਦਰਵੇਸ = ਫ਼ਕੀਰ ॥੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥
Some wear skins, and carry begging bowls, bearing wooden staffs, and sitting on deer skins. Others raise their hair in tufts and wear sacred threads and loin-cloths.
ਕਿਸੇ ਨੇ (ਭੰਗ ਆਦਿਕ ਪਾਣ ਲਈ) ਚੰਮ ਦੀ ਝੋਲੀ ਲੈ ਲਈ, ਕਿਸੇ ਨੇ (ਘਰ ਘਰ ਮੰਗਣ ਲਈ) ਖੱਪਰ (ਹੱਥ ਵਿਚ) ਫੜ ਲਿਆ, ਕੋਈ ਡੰਡਾ-ਧਾਰੀ ਸੰਨਿਆਸੀ ਬਣਿਆ, ਕਿਸੇ ਨੇ ਮ੍ਰਿਗ-ਛਾਲਾ ਲੈ ਲਈ, ਕੋਈ ਬੋਦੀ ਜਨੇਊ ਤੇ ਧੋਤੀ ਦਾ ਧਾਰਨੀ ਹੋਇਆ। ਖਲੜੀ = ਭੰਗ ਆਦਿਕ ਪਾਣ ਲਈ ਚਮੜੇ ਦੀ ਝੋਲੀ। ਲਕੜੀ = ਡੰਡਾ। ਸਿਖਾ = ਬੋਦੀ। ਸੂਤੁ = ਜਨੇਊ।
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥
You are the Lord Master, I am just Your puppet. Prays Nanak, what is my social status to be? ||4||1||33||
ਪਰ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੂੰ ਮੇਰਾ ਮਾਲਿਕ ਹੈਂ, ਮੈਂ ਸਿਰਫ਼ ਤੇਰਾ ਸਾਂਗੀ ਹਾਂ (ਭਾਵ, ਮੈਂ ਸਿਰਫ਼ ਤੇਰਾ ਅਖਵਾਂਦਾ ਹਾਂ, ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਰਹਿੰਦਾ ਹਾਂ) ਕਿਸੇ ਖ਼ਾਸ ਸ਼੍ਰੇਣੀ ਵਿਚ ਹੋਣ ਦਾ ਮੈਨੂੰ ਕੋਈ ਮਾਣ ਨਹੀਂ ॥੪॥੧॥੩੩॥ ਜਾਤਿ ਕੈਸੀ = ਮੈਨੂੰ ਕਿਸੇ ਜਾਤ ਦਾ ਮਾਣ ਨਹੀਂ ॥੪॥੧॥੩੩॥