ਡਖਣੇ ਮਃ ੫ ॥
Dakhanay, Fifth Mehl:
ਡਖਣੇ ਪੰਜਵੀਂ ਪਾਤਿਸ਼ਾਹੀ।
ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥
When the soul leaves, you shall become dust, O vacant body; why do you not realize your Husband Lord?
(ਹੇ ਮੇਰੀ ਕਾਇਆ!) ਜਦੋਂ (ਤੇਰਾ ਤੇ ਇਸ ਜਿੰਦ ਦਾ ਸੰਬੰਧ) ਮੁੱਕ ਜਾਇਗਾ, ਤਦੋਂ ਤੂੰ ਮਿੱਟੀ ਹੋ ਜਾਇਂਗੀ, (ਉਸ ਵੇਲੇ) ਜਿੰਦ ਤੋਂ ਸੱਖਣੀ ਤੂੰ ਖਸਮ-ਪ੍ਰਭੂ ਨਾਲ ਸਾਂਝ ਨਹੀਂ ਪਾ ਸਕੇਂਗੀ। ਜਾ = ਜਦੋਂ। ਛੁਟੇ = (ਤੇਰਾ ਤੇ ਜਿੰਦ ਦਾ ਸੰਬੰਧ) ਮੁੱਕ ਜਾਇਗਾ। ਸੁੰਞੀ = ਜਿੰਦ ਤੋਂ ਸੱਖਣੀ। ਨ ਜਾਣਹੀ = ਨਹੀਂ ਜਾਣ ਸਕੇਂਗੀ।
ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥
You are in love with evil people; by what virtues will you enjoy the Lord's Love? ||1||
(ਹੁਣ) ਤੇਰਾ ਪਿਆਰ ਵਿਕਾਰਾਂ ਨਾਲ ਹੈ, (ਦੱਸ!) ਤੂੰ ਕਿਸ ਗੁਣ ਦੀ ਬਰਕਤਿ ਨਾਲ ਹਰੀ (ਦੇ ਮਿਲਾਪ) ਦਾ ਆਨੰਦ ਮਾਣ ਸਕਦੀ ਹੈਂ? ॥੧॥ ਦੁਰਜਨ ਸੇਤੀ = ਭੈੜਿਆਂ ਨਾਲ, ਵਿਕਾਰਾਂ ਨਾਲ। ਕੈ ਗੁਣਿ = ਕਿਸ ਗੁਣ ਦੀ ਰਾਹੀਂ? ॥੧॥