ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ

O rainbird, do not cry out. Do not let this mind of yours be so thirsty for a drop of water. Obey the Hukam, the Command of your Lord and Master,

ਹੇ ਪਪੀਹੇ! ਨਾਹ ਵਿਲਕ, ਆਪਣਾ ਮਨ ਨਾਹ ਤਰਸਾ ਤੇ ਮਾਲਕ ਦਾ ਹੁਕਮ ਮੰਨ (ਉਸ ਦੇ ਹੁਕਮ ਵਿਚ ਹੀ ਵਰਖਾ ਹੋਵੇਗੀ)।

ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥

and your thirst shall be quenched. Your love for Him shall increase four-fold. ||1||

ਹੇ ਨਾਨਕ! ਪ੍ਰਭੂ ਦੀ ਰਜ਼ਾ ਵਿਚ ਟੁਰਿਆਂ ਹੀ (ਮਾਇਆ ਦੀ ਤ੍ਰੇਹ ਮਿਟਦੀ ਹੈ ਤੇ ਚੌਗੁਣਾ ਰੰਗ ਚੜ੍ਹਦਾ ਹੈ (ਭਾਵ, ਮਨ ਪੂਰੇ ਤੌਰ ਤੇ ਖਿੜਦਾ ਹੈ) ॥੧॥ ਤਿਖ = ਤ੍ਰੇਹ। ਚਵਗਲਿ = ਚਾਰ ਗੁਣਾਂ। ਵੰਨੁ = ਰੰਗ ॥੧॥