ਪਉੜੀ ॥
Pauree:
ਪਉੜੀ।
ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥
God is unlimited; He has no limit; He is the One who does everything.
ਪਰਮਾਤਮਾ ਬੇਅੰਤ ਹੈ, ਉਸ ਦਾ ਕੋਈ ਅੰਤ ਨਹੀਂ ਪੈ ਸਕਦਾ, ਸਾਰਾ ਜਗਤ ਉਸੇ ਨੇ ਬਣਾਇਆ ਹੈ।
ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥
The Inaccessible and Unapproachable Lord and Master is the Support of His beings.
ਉਹ ਮਾਲਕ ਅਪਹੁੰਚ ਹੈ, ਜੀਵਾਂ ਦੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਸਭ ਜੀਵਾਂ ਦਾ ਆਸਰਾ ਹੈ। ਅਗਮੁ = ਪਹੁੰਚ ਤੋਂ ਪਰੇ। ਅਗੋਚਰੁ = ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਪਰਣਾ = ਆਸਰਾ।
ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥
Giving His Hand, He nurtures and cherishes; He is the Filler and Fulfiller.
ਹੱਥ ਦੇ ਕੇ ਸਭ ਦੀ ਰੱਖਿਆ ਕਰਦਾ ਹੈ, ਸਭ ਨੂੰ ਪਾਲਦਾ ਹੈ। ਹਸਤ = ਹੱਥ। ਦੇਇ = ਦੇ ਕੇ। ਭਰਣ ਪੋਖਣੁ = ਪਾਲਣਾ
ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥
He Himself is Merciful and Forgiving. Chanting the True Name, one is saved.
ਉਹ ਪ੍ਰਭੂ ਮਿਹਰ ਕਰਨ ਵਾਲਾ ਹੈ, ਬਖ਼ਸ਼ਸ਼ ਕਰਨ ਵਾਲਾ ਹੈ, ਜੀਵ ਉਸ ਨੂੰ ਸਿਮਰ ਕੇ ਤਰਦੇ ਹਨ।
ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥
Whatever pleases You - that alone is good; slave Nanak seeks Your Sanctuary. ||20||
ਹੇ ਦਾਸ ਨਾਨਕ! (ਆਖ-) 'ਜੋ ਕੁਝ ਤੇਰੀ ਰਜ਼ਾ ਵਿਚ ਹੋ ਰਿਹਾ ਹੈ ਉਹ ਠੀਕ ਹੈ, ਅਸੀਂ ਜੀਵ ਤੇਰੀ ਸ਼ਰਨ ਹਾਂ' ॥੨੦॥