ਬਿਲਾਵਲੁ ਮਹਲਾ ਛੰਤ ਦਖਣੀ

Bilaaval, First Mehl, Chhant, Dakhnee:

ਰਾਗ ਬਿਲਾਵਲੁ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ-ਦਖਣੀ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੁੰਧ ਨਵੇਲੜੀਆ ਗੋਇਲਿ ਆਈ ਰਾਮ

The young, innocent soul-bride has come to the pasture lands of the world.

ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਮੁੰਧ = {मुग्धा = A young girl attractive by her youthful simplicity} ਜਵਾਨ ਲੜਕੀ ਜਿਸ ਨੂੰ ਅਜੇ ਆਪਣੀ ਜਵਾਨੀ ਦਾ ਅਹਿਸਾਸ ਨਹੀਂ ਹੈ, ਭਲੋ ਸੁਭਾਉ ਵਾਲੀ ਜੀਵ-ਇਸਤ੍ਰੀ। ਨਵੇਲੜੀਆ = ਨਵੀਂ, ਵਿਕਾਰਾਂ ਤੋਂ ਬਚੀ ਹੋਈ। ਗੋਇਲਿ = ਗੋਇਲ ਵਿਚ {ਗੋਇਲ = ਆਮ ਤੌਰ ਤੇ ਦਰਿਆਵਾਂ ਕੰਢੇ ਉਹ ਥਾਂ ਜਿੱਥੇ ਔੜ ਸਮੇ ਰਤਾ ਦੂਰ ਥਾਵਾਂ ਦੇ ਲੋਕ ਆਪਣਾ ਮਾਲ ਡੰਗਰ ਚਾਰਨ ਲਈ ਥੋੜੇ ਸਮੇ ਲਈ ਆ ਟਿਕਦੇ ਹਨ}, ਚਾਰ ਦਿਨ ਦੇ ਵਸੇਬੇ ਵਾਲੇ ਜਗਤ ਵਿਚ।

ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ

Laying aside her pitcher of worldly concern, she lovingly attunes herself to her Lord.

ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਮਟੁਕੀ = ਚਾਟੀ {ਲਫ਼ਜ਼ 'ਮੱਟ' ਤੋਂ 'ਮਟੁਕੀ' ਅਲਪਾਰਥਕ ਨਾਂਵ ਹੈ}। ਮਟੁਕੀ ਡਾਰਿ ਧਰੀ = ਚਾਟੀ ਸਿਰੋਂ ਲਾਹ ਕੇ ਲਾਂਭੇ ਰੱਖ ਦਿੱਤੀ ਹੈ, ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਦੇਹ-ਅਧਿਆਸ ਛੱਡ ਦਿੱਤਾ ਹੈ।

ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ

She remains lovingly absorbed in the pasture of the Lord, automatically embellished with the Word of the Shabad.

ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਸਹਜਿ = ਸਹਿਜ ਵਿਚ, ਆਤਮਕ ਅਡੋਲਤਾ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੀਗਾਰੀਆ = ਸਿੰਗਾਰ ਕੀਤਾ ਹੈ, ਆਪਣਾ ਜੀਵਨ ਸੋਹਣਾ ਬਣਾਇਆ ਹੈ।

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ

With her palms pressed together, she prays to the Guru, to unite her with her True Beloved Lord.

ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਕਰ ਜੋੜਿ = (ਦੋਵੇਂ) ਹੱਥ ਜੋੜ ਕੇ। {ਵੇਖੋ ਸੂਹੀ ਮ: ੧, ਛੰਤ ਨੰ: ੫, ਅੰਕ ਨੰ: ੬}। ਕਰਿ = ਕਰੇ, ਕਰਦੀ ਹੈ। ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ)। ਪਿਆਰੀਆ = ਮੈਂ ਪ੍ਰਭੂ ਨੂੰ ਪਿਆਰ ਕਰ ਸਕਾਂ।

ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ

Seeing His bride's loving devotion, the Beloved Lord eradicates unfulfilled sexual desire and unresolved anger.

ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਧਨ = ਇਸਤ੍ਰੀ, ਜੀਵ-ਇਸਤ੍ਰੀ। ਭਾਇ = ਭਾਉ ਦੀ ਰਾਹੀਂ, ਪ੍ਰੇਮ ਵਿਚ ਜੁੜ ਕੇ। ਭਾਉ = ਪ੍ਰੇਮ।

ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

O Nanak, the young, innocent bride is so beautiful; seeing her Husband Lord, she is comforted. ||1||

ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥ ਨਵੇਲ = ਨਵੀਂ, ਵਿਕਾਰਾਂ ਤੋਂ ਬਚੀ ਹੋਈ। ਸੁੰਦਰੀ = ਸੁੰਦਰਿ, ਸੋਹਣੇ ਜੀਵਨ ਵਾਲੀ। ਦੇਖਿ ਪਿਰੁ = ਪ੍ਰਭੂ-ਪਤੀ ਨੂੰ ਵੇਖ ਕੇ। ਸਾਧਾਰਿਆ = ਆਧਾਰ-ਸਹਿਤ ਹੋ ਜਾਂਦੀ ਹੈ ਪ੍ਰਭੂ ਦਾ ਆਸਰਾ ਹਿਰਦੇ ਵਿਚ ਬਣਾਂਦੀ ਹੈ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ

Truthfully, O young soul-bride, your youth keeps you innocent.

ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ) ਸਚਿ = ਸਦਾ-ਥਿਰ ਪ੍ਰਭੂ ਵਿਚ ਜੁੜ ਕੇ। ਨਵੇਲੜੀਏ = ਹੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜੋਬਨਿ = ਜੋਬਨ ਵਿਚ, ਜਵਾਨੀ ਵਿਚ। ਬਾਲੀ = ਬਾਲ ਸੁਭਾਵ ਵਾਲੀ, ਭੋਲੇ ਸੁਭਾਉ ਵਾਲੀ।

ਆਉ ਜਾਉ ਕਹੀ ਅਪਨੇ ਸਹ ਨਾਲੀ ਰਾਮ

Do not come and go anywhere; stay with your Husband Lord.

(ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਕਹੀ = ਕਿਸੇ ਹੋਰ ਥਾਂ। ਆਉ ਨ ਜਾਉ = ਨਾਹ ਆ, ਨਾਹ ਜਾਹ। ਨਾਲੀ = ਨਾਲਿ। ਸਹ ਨਾਲੀ = ਸਹ ਨਾਲਿ, ਖਸਮ-ਪ੍ਰਭੂ ਨਾਲ (ਜੁੜੀ ਰਹੁ)।

ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ

I will stay with my Husband Lord; I am His hand-maiden. Devotional worship to the Lord is pleasing to me.

ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ। ਨਾਹ ਸੰਗਿ = ਖਸਮ ਦੇ ਨਾਲ। ਮੈ = ਮੈਨੂੰ। ਭਾਵਏ = ਭਾਵੈ, ਪਿਆਰੀ ਲੱਗਦੀ ਹੈ।

ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ

I know the unknowable, and speak the unspoken; I sing the Glorious Praises of the Celestial Lord God.

(ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਅਗਾਧਿ = ਅਗਾਧ (ਪ੍ਰਭੂ) ਵਿਚ। ਅਗਾਧ = {अगाध = Unfathomable} ਅਥਾਹ। ਬੋਧਿ = ਬੋਧ ਦੀ ਰਾਹੀਂ, (ਗੁਰੂ ਦੇ ਬਖ਼ਸ਼ੇ) ਗਿਆਨ ਦੀ ਬਰਕਤਿ ਨਾਲ। ਅਕਥੁ = ਉਹ ਪ੍ਰਭੂ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਕਥੀਐ = ਕਥਨਾ ਚਾਹੀਦਾ ਹੈ, ਗੁਣਾਨੁਵਾਦ ਕਰਨਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਗਾਵਏ = ਗਾਵੈ, (ਜੋ) ਗਾਂਦੀ ਹੈ।

ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ

She who chants and savors the taste of the Lord's Name is loved by the True Lord.

ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਰਸਾਲ = {ਰਸ-ਆਲਯ} ਰਸਾਂ ਦਾ ਘਰ, ਰਸਾਂ ਦਾ ਸੋਮਾ। ਰਸੀਆ = ਰਸਾਂ ਦਾ ਮਾਲਕ। ਸਾਚਿ = ਸਦਾ-ਥਿਰ ਪ੍ਰਭੂ-ਨਾਮ ਵਿਚ। ਪਿਆਰੀਆ = ਪਿਆਰ ਕਰਨ ਵਾਲੀਆਂ ਨੂੰ।

ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥

The Guru grants her the gift of the Shabad; O Nanak, she contemplates and reflects upon it. ||2||

ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥ ਗੁਰਿ = ਗੁਰੂ ਨੇ। ਵੀਚਾਰੀਆ = ਵਿਚਾਰਵਾਨ ॥੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ

She who is fascinated by the Supreme Lord, sleeps with her Husband Lord.

(ਹੇ ਭਾਈ!) (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ, ਸ੍ਰੀ = ਲੱਛਮੀ, ਮਾਇਆ। ਸ੍ਰੀਧਰ = ਲੱਛਮੀ ਦਾ ਆਸਰਾ, ਪਰਮਾਤਮਾ। ਮੋਹਿਅੜੀ = ਮੋਹੀ ਹੋਈ, ਪਿਆਰ-ਵੱਸ ਹੋ ਚੁਕੀ। ਸੰਗਿ = ਨਾਲ। ਸੂਤੀ = ਸੁੱਤੀ ਹੋਈ, ਚਰਨਾਂ ਵਿਚ ਜੁੜੀ ਹੋਈ।

ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ

She walks in harmony with the Guru's Will, attuned to the Lord.

(ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ। ਭਾਇ = ਪਿਆਰ ਵਿਚ, ਅਨੁਸਾਰ। ਚਲੋ = ਚਾਲ, ਜੀਵਨ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸੰਗਤੀ = ਸੰਗਤਿ ਵਿਚ, ਲੀਨ।

ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ

The soul-bride is attuned to the Truth, and sleeps with the Lord, along with her companions and sister soul-brides.

ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਧਨ = ਜੀਵ-ਇਸਤ੍ਰੀ। ਸੰਗਿ ਸਖੀ ਸਹੇਲੀਆ = ਸਤਸੰਗੀਆਂ ਦੀ ਸੰਗਤਿ ਵਿਚ।

ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ

Loving the One Lord, with one-pointed mind, the Naam dwells within; I am united with the True Guru.

ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। ਇਕ ਭਾਇ = ਇੱਕ ਦੇ ਪ੍ਰੇਮ ਵਿਚ, ਸਿਰਫ਼ ਪਰਮਾਤਮਾ ਦੇ ਪ੍ਰੇਮ ਵਿਚ। ਇਕ ਮਨਿ = ਇਕਾਗਰ ਮਨ ਨਾਲ। ਹਮ = ਅਸਾਨੂੰ।

ਦਿਨੁ ਰੈਣਿ ਘੜੀ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ

Day and night, with each and every breath, I do not forget the Immaculate Lord, for a moment, even for an instant.

(ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)। ਰੈਣਿ = ਰਾਤ। ਚਸਾ = ਪਲ ਦਾ ਵੀਹਵਾਂ ਹਿੱਸਾ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਨਿਰੰਜਨੋ = {ਨਿਰ-ਅੰਜਨ} ਜਿਸ ਉਤੇ ਮਾਇਆ ਦੇ ਮੋਹ ਦੀ ਕਾਲਖ ਦਾ ਪ੍ਰਭਾਵ ਨਹੀਂ ਪੈ ਸਕਦਾ।

ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

So light the lamp of the Shabad, O Nanak, and burn away your fear. ||3||

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ॥੩॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜਗਾਇ = ਜਗਾ ਕੇ। ਦੀਪਕੁ = ਦੀਵਾ। ਭਉ = (ਹਰੇਕ) ਡਰ, ਸਹਿਮ। ਭੰਜਨੋ = ਨਾਸ ਕਰ ਲਿਆ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ

O soul-bride, the Lord's Light pervades all the three worlds.

ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਸਬਾਇੜੀਏ = ਸਬਾਇ ਅੜੀਏ! ਸਬਾਇ = ਹਰ ਥਾਂ। ਅੜੀਏ = ਹੇ ਸਹੇਲੀਏ! ਤ੍ਰਿਭਵਣ = ਤਿੰਨ ਭਵਨ, ਸਾਰਾ ਜਗਤ। ਸਾਰੇ = ਸੰਭਾਲ ਕਰਦਾ ਹੈ।

ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ

He is pervading each and every heart, the Invisible and Infinite Lord.

ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਰਵਿ ਰਹਿਆ = ਵਿਆਪਕ ਹੈ।

ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ

He is Invisible and Infinite, Infinite and True; subduing his self-conceit, one meets Him.

ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਅਲਖ = ਅਦ੍ਰਿਸ਼ਟ। ਅਪਾਰ = ਬੇਅੰਤ। ਸਾਚਾ = ਸਦਾ ਕਾਇਮ ਰਹਿਣ ਵਾਲਾ। ਆਪੁ = ਆਪਾ-ਭਾਵ। ਮਾਰਿ = ਮਾਰ ਕੇ। ਜਾਲਹੁ = ਸਾੜ ਦਿਉ।

ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ

So burn away your egotistical pride, attachment and greed, with the Word of the Shabad; wash away your filth.

ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। ਮਮਤਾ = {ਮਮ = ਮੇਰੀ} ਅਪਣੱਤ, ਮਾਇਆ ਜੋੜਨ ਦੀ ਖਿੱਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਚੁਕਾਈਐ = ਦੂਰ ਕਰ ਸਕੀਦੀ ਹੈ।

ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ

When you go to the Lord's Door, you shall receive the Blessed Vision of His Darshan; by His Will, the Savior will carry you across and save you.

(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ। ਦਰਿ (ਗੁਰੂ ਦੇ) ਦਰ ਤੇ। ਕਰੀ = ਕਰੀਂ, ਹੇ ਸਹੇਲੀਏ! ਕਰ ਲਈਂ। ਭਾਣੈ = ਭਾਣੇ ਵਿਚ, ਰਜ਼ਾ ਵਿਚ। ਤਾਰਣਹਾਰਿਆ = ਹੇ ਤਾਰਣਹਾਰ! ਤਾਰਨ ਦੀ ਸਮਰਥਾ ਵਾਲੇ ਹੇ ਪ੍ਰਭੂ!

ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥

Tasting the Ambrosial Nectar of the Lord's Name, the soul-bride is satisfied; O Nanak, she enshrines Him in her heart. ||4||1||

ਹੇ ਨਾਨਕ! (ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ ॥੪॥੧॥ ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਚਾਖਿ = ਚੱਖ ਕੇ। ਤ੍ਰਿਪਤੀ = (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ। ਉਰ = ਹਿਰਦਾ ॥੪॥੧॥