ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਗਊੜੀ ਗੁਆਰੇਰੀ, ਪਾਤਸ਼ਾਹੀ ਤੀਜੀ।
ਮਨੁ ਮਾਰੇ ਧਾਤੁ ਮਰਿ ਜਾਇ ॥
When someone kills and subdues his own mind, his wandering nature is also subdued.
(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ) ਮਨ ਨੂੰ ਕਾਬੂ ਕਰ ਲੈਂਦਾ ਹੈ, ਉਸ ਮਨੁੱਖ ਦੀ (ਮਾਇਆ ਵਾਲੀ) ਭਟਕਣਾ ਮੁੱਕ ਜਾਂਦੀ ਹੈ। ਮਾਰੇ = ਵੱਸ ਵਿਚ ਕਰ ਲੈਂਦਾ ਹੈ। ਧਾਤੁ = ਭਟਕਣਾ {संः धा}।
ਬਿਨੁ ਮੂਏ ਕੈਸੇ ਹਰਿ ਪਾਇ ॥
Without such a death, how can one find the Lord?
ਮਨ ਵੱਸ ਵਿਚ ਆਉਣ ਤੋਂ ਬਿਨਾ ਪਰਮਾਤਮਾ ਦੀ ਪ੍ਰਾਪਤੀ ਨਹੀਂ ਹੋ ਸਕਦੀ।
ਮਨੁ ਮਰੈ ਦਾਰੂ ਜਾਣੈ ਕੋਇ ॥
Only a few know the medicine to kill the mind.
ਉਸੇ ਮਨੁੱਖ ਦਾ ਮਨ ਵੱਸ ਵਿਚ ਆਉਂਦਾ ਹੈ, ਜੇਹੜਾ ਇਸ ਨੂੰ ਵੱਸ ਲਿਆਉਣ ਦੀ ਦਵਾਈ ਜਾਣਦਾ ਹੈ,
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
One whose mind dies in the Word of the Shabad, understands Him. ||1||
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਉਹੀ ਸਮਝਦਾ ਹੈ ਕਿ ਮਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵੱਸ ਵਿਚ ਆ ਸਕਦਾ ਹੈ ॥੧॥
ਜਿਸ ਨੋ ਬਖਸੇ ਦੇ ਵਡਿਆਈ ॥
He grants greatness to those whom He forgives.
(ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਲੋਪ ਹੋ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}।
ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥
By Guru's Grace, the Lord comes to dwell within the mind. ||1||Pause||
ਉਸ ਨੂੰ (ਇਹ) ਵਡਿਆਈ ਦੇਂਦਾ ਹੈ (ਕਿ) ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ ॥੧॥ ਰਹਾਉ ॥ ਪਰਸਾਦਿ = ਕਿਰਪਾ ਨਾਲ ॥੧॥ ਰਹਾਉ ॥
ਗੁਰਮੁਖਿ ਕਰਣੀ ਕਾਰ ਕਮਾਵੈ ॥
The Gurmukh practices doing good deeds;
ਜਦੋਂ ਮਨੁੱਖ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਵਾਲਾ ਆਚਰਨ ਬਣਾਣ ਦੀ ਕਾਰ ਕਰਦਾ ਹੈ, ਕਰਣੀ = {करणीय} ਕਰਤੱਬ, ਆਚਰਨ।
ਤਾ ਇਸੁ ਮਨ ਕੀ ਸੋਝੀ ਪਾਵੈ ॥
thus he comes to understand this mind.
ਤਦੋਂ ਉਸ ਨੂੰ ਇਸ ਮਨ (ਦੇ ਸੁਭਾਵ) ਦੀ ਸਮਝ ਆ ਜਾਂਦੀ ਹੈ,
ਮਨੁ ਮੈ ਮਤੁ ਮੈਗਲ ਮਿਕਦਾਰਾ ॥
The mind is like an elephant, drunk with wine.
(ਤਦੋਂ ਉਹ ਸਮਝ ਲੈਂਦਾ ਹੈ ਕਿ) ਮਨ ਹਉਮੈ ਵਿਚ ਮਸਤ ਰਹਿੰਦਾ ਹੈ ਜਿਵੇਂ ਕੋਈ ਹਾਥੀ ਸ਼ਰਾਬ ਵਿਚ ਮਸਤ ਹੋਵੇ। ਮੈ ਮਤੁ = ਸ਼ਰਾਬ ਨਾਲ ਮਸਤ। ਮੈ = ਸ਼ਰਾਬ। ਮਿਕਦਾਰਾ = ਵਾਂਗ।
ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
The Guru is the rod which controls it, and shows it the way. ||2||
ਗੁਰੂ ਹੀ (ਆਤਮਕ ਮੌਤੇ ਮਰੇ ਹੋਏ ਇਸ ਮਨ ਨੂੰ ਆਪਣੇ ਸ਼ਬਦ ਦਾ) ਅੰਕੁਸ ਮਾਰ ਕੇ (ਮੁੜ) ਆਤਮਕ ਜੀਵਨ ਦੇਣ ਦੇ ਸਮਰੱਥ ਹੈ ॥੨॥ ਅੰਕਸੁ = ਕੁੰਡਾ (ਜਿਸ ਨਾਲ ਹਾਥੀ ਨੂੰ ਚਲਾਈਦਾ ਹੈ) ॥੨॥
ਮਨੁ ਅਸਾਧੁ ਸਾਧੈ ਜਨੁ ਕੋਇ ॥
The mind is uncontrollable; how rare are those who subdue it.
(ਇਹ) ਮਨ (ਸੌਖੇ ਤਰੀਕੇ ਨਾਲ) ਵੱਸ ਵਿਚ ਨਹੀਂ ਆ ਸਕਦਾ, ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ ਇਸ ਨੂੰ) ਵੱਸ ਵਿਚ ਲਿਆਉਂਦਾ ਹੈ। ਕੋਇ = ਕੋਈ ਵਿਰਲਾ।
ਅਚਰੁ ਚਰੈ ਤਾ ਨਿਰਮਲੁ ਹੋਇ ॥
Those who move the immovable become pure.
ਜਦੋਂ ਮਨੁੱਖ (ਗੁਰੂ ਦੀ ਸਹਾਇਤਾ ਨਾਲ ਆਪਣੇ ਮਨ ਦੇ) ਅਮੋੜ-ਪੁਣੇ ਨੂੰ ਮੁਕਾ ਲੈਂਦਾ ਹੈ, ਤਦੋਂ ਮਨ ਪਵਿਤ੍ਰ ਹੋ ਜਾਂਦਾ ਹੈ। ਅਚਰੁ = {अचर = immoveable} ਅਮੋੜ-ਪਨ। ਚਰੈ = {चर् = to consume} ਮੁਕਾ ਲੈਂਦਾ ਹੈ।
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
The Gurmukhs embellish and beautify this mind.
ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ।
ਹਉਮੈ ਵਿਚਹੁ ਤਜੇ ਵਿਕਾਰ ॥੩॥
They eradicate egotism and corruption from within. ||3||
ਉਹ (ਆਪਣੇ ਅੰਦਰੋਂ) ਹਉਮੈ ਛੱਡ ਦੇਂਦਾ ਹੈ ਵਿਕਾਰ ਤਿਆਗ ਦੇਂਦਾ ਹੈ ॥੩॥
ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥
Those who, by pre-ordained destiny, are united in the Lord's Union,
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੀ ਧੁਰ ਦਰਗਾਹ ਤੋਂ ਹੀ ਗੁਰੂ ਦੇ ਚਰਨਾਂ ਵਿਚ ਜੋੜ ਕੇ (ਵਿਕਾਰਾਂ ਵਲੋਂ) ਰੱਖ ਲਿਆ ਹੈ, ਰਾਖਿਅਨੁ = ਰਾਖੇ ਉਨਿ, ਉਸ (ਪ੍ਰਭੂ) ਨੇ ਰੱਖ ਲਏ।
ਕਦੇ ਨ ਵਿਛੁੜਹਿ ਸਬਦਿ ਸਮਾਇ ॥
are never separated from Him again; they are absorbed in the Shabad.
ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਉਸ ਪਰਮਾਤਮਾ ਨਾਲੋਂ ਵਿਛੁੜਦੇ ਨਹੀਂ।
ਆਪਣੀ ਕਲਾ ਆਪੇ ਹੀ ਜਾਣੈ ॥
He Himself knows His Own Almighty Power.
ਪਰਮਾਤਮਾ ਆਪਣੀ ਇਹ ਗੁਝੀ ਤਾਕਤ ਆਪ ਹੀ ਜਾਣਦਾ ਹੈ। ਕਲਾ = ਤਾਕਤ, ਸ਼ਕਤੀ।
ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
O Nanak, the Gurmukh realizes the Naam, the Name of the Lord. ||4||5||25||
ਹੇ ਨਾਨਕ! (ਇਕ ਗੱਲ ਪਰਤੱਖ ਹੈ ਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਨੂੰ ਪਛਾਣ ਲੈਂਦਾ ਹੈ (ਨਾਮ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ) ॥੪॥੫॥੨੫॥