ਜੈਤਸਰੀ ਮਹਲਾ

Jaitsree, Fifth Mehl:

ਜੈਤਸਰੀ ਪੰਜਵੀਂ ਪਾਤਿਸ਼ਾਹੀ।

ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ

The Lord, my very breath of life, abides in my mind and body.

ਹੇ ਭਾਈ! ਮੇਰੇ ਪ੍ਰਾਣਾਂ ਦੇ ਆਸਰੇ ਪ੍ਰਭੂ ਜੀ ਹੁਣ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਵੱਸ ਰਹੇ ਹਨ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਮੇਰੇ ਪ੍ਰਾਨ = ਮੇਰੇ ਪ੍ਰਾਣਾਂ ਦਾ ਆਸਰਾ ਪ੍ਰਭੂ।

ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ

Bless me with Your mercy, and unite me with the Saadh Sangat, the Company of the Holy, O perfect, all-knowing Lord God. ||1||Pause||

ਉਹ ਸਰਬ-ਗੁਣ-ਭਰਪੂਰ, ਸਰਬ-ਵਿਆਪਕ, ਸਭ ਦੇ ਦਿਲਾਂ ਦੀ ਜਾਣਨ ਵਾਲੇ ਪ੍ਰਭੂ ਜੀ (ਆਪਣੀ) ਮੇਹਰ ਕਰ ਕੇ ਮੈਨੂੰ ਗੁਰੂ ਦੀ ਸੰਗਤਿ ਵਿਚ ਮਿਲ ਪਏ ॥੧॥ ਰਹਾਉ ॥ ਕਰਿ = ਕਰ ਕੇ। ਸਾਧੂ = ਗੁਰੂ। ਸੰਗਿ = ਸੰਗਤਿ ਵਿਚ। ਭੇਟੇ = ਮਿਲ ਪਏ। ਪੂਰਨ = ਸਰਬ-ਗੁਣ-ਭਰਪੂਰ। ਪੁਰਖ = ਸਰਬ-ਵਿਆਪਕ ॥੧॥ ਰਹਾਉ ॥

ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ

Those, unto whom You give the intoxicating herb of Your Love, drink in the supreme sublime essence.

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ (ਗੁਰੂ ਪਾਸੋਂ ਪਰਮਾਤਮਾ ਦੇ) ਪਿਆਰ ਦੀ ਠੱਗ-ਬੂਟੀ ਲੱਭ ਪਈ, ਉਹਨਾਂ ਨਾਮ-ਜਲ ਰੱਜ ਰੱਜ ਕੇ ਪੀ ਲਿਆ। ਠਗਉਰੀ = ਠਗ-ਮੂਰੀ, ਠਗ-ਬੂਟੀ, ਉਹ ਬੂਟੀ ਜੇਹੜੀ ਖਵਾ ਕੇ ਠੱਗ ਓਭੜ ਰਾਹੀਆਂ ਨੂੰ ਲੁੱਟ ਲੈਂਦੇ ਹਨ। ਕਉ = ਨੂੰ। ਪੀਅਉ = ਪੀ ਲਿਆ।

ਤਾ ਕੀ ਕੀਮਤਿ ਕਹਣੁ ਜਾਈ ਕੁਦਰਤਿ ਕਵਨ ਹਮੑਾਰੀ ॥੧॥

I cannot describe their value; what power do I have? ||1||

ਉਸ (ਨਾਮ-ਜਲ) ਦੀ ਕੀਮਤ ਦੱਸੀ ਨਹੀਂ ਜਾ ਸਕਦੀ। ਮੇਰੀ ਕੀਹ ਤਾਕਤ ਹੈ (ਕਿ ਮੈਂ ਉਸ ਨਾਮ-ਜਲ ਦਾ ਮੁੱਲ ਦੱਸ ਸਕਾਂ)? ॥੧॥ ਤਾ ਕੀ = ਉਸ (ਰਸ) ਦੀ। ਕੁਦਰਤਿ = ਤਾਕਤ ॥੧॥

ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ

The Lord attaches His humble servants to the hem of His robe, and they swim across the world-ocean.

ਹੇ ਨਾਨਕ! ਪ੍ਰਭੂ ਨੇ (ਸਦਾ) ਆਪਣੇ ਦਾਸ ਆਪਣੇ ਸੇਵਕ ਆਪਣੇ ਲੜ ਲਾ ਕੇ ਰੱਖੇ ਹਨ, (ਤੇ, ਇਸ ਤਰ੍ਹਾਂ) ਉਸ ਬਚਾਣ ਦੀ ਸਮਰਥਾ ਵਾਲੇ ਪ੍ਰਭੂ ਨੇ (ਸੇਵਕਾਂ ਨੂੰ ਸੰਸਾਰ ਦੇ ਵਿਕਾਰਾਂ ਤੋਂ ਸਦਾ) ਬਚਾਇਆ ਹੈ। ਲੜਿ = ਲੜ ਨਾਲ, ਪੱਲੇ ਨਾਲ। ਉਧਰੇ = ਬਚਾ ਲਏ। ਉਧਰਨਹਾਰੇ = ਬਚਾਣ ਦੀ ਸਮਰਥਾ ਵਾਲੇ ਹਰੀ ਨੇ।

ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥

Meditating, meditating, meditating in remembrance on God, peace is obtained; Nanak seeks the Sanctuary of Your Door. ||2||7||11||

ਪ੍ਰਭੂ ਦੇ ਦਰ ਤੇ ਆ ਕੇ, ਪ੍ਰਭੂ ਦੀ ਸਰਨ ਪੈ ਕੇ, ਸੇਵਕਾਂ ਨੇ ਪ੍ਰਭੂ ਨੂੰ ਸਦਾ ਸਦਾ ਸਿਮਰ ਕੇ (ਸਦਾ) ਆਤਮਕ ਆਨੰਦ ਮਾਣਿਆ ਹੈ ॥੨॥੭॥੧੧॥ ਸਿਮਰਿ = ਸਿਮਰ ਕੇ। ਦੁਆਰੇ = ਦਰ ਤੇ ॥੨॥੭॥੧੧॥