ਸੰਤ ਕਾ ਦੋਖੀ ਸਦਾ ਅਪਵਿਤੁ ॥

The slanderer of the Saint is forever impure.

ਸੰਤ ਦਾ ਨਿੰਦਕ ਸਦਾ ਮੈਲੇ ਮਨ ਵਾਲਾ ਹੈ, ਅਪਵਿਤੁ = ਮੈਲੇ ਮਨ ਵਾਲਾ, ਖੋਟਾ।

ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥

The slanderer of the Saint is nobody's friend.

(ਤਾਹੀਏਂ) ਉਹ (ਕਦੇ) ਕਿਸੇ ਦਾ ਸੱਜਣ ਨਹੀਂ ਬਣਦਾ।

ਸੰਤ ਕੇ ਦੋਖੀ ਕਉ ਡਾਨੁ ਲਾਗੈ ॥

The slanderer of the Saint shall be punished.

(ਅੰਤ ਵੇਲੇ) ਸੰਤ ਦੇ ਨਿੰਦਕ ਨੂੰ (ਧਰਮਰਾਜ ਤੋਂ) ਸਜ਼ਾ ਮਿਲਦੀ ਹੈ, ਡਾਨੁ = ਡੰਨ (ਧਰਮਰਾਜ ਦਾ)।

ਸੰਤ ਕੇ ਦੋਖੀ ਕਉ ਸਭ ਤਿਆਗੈ ॥

The slanderer of the Saint is abandoned by all.

ਤੇ ਸਾਰੇ ਉਸ ਦਾ ਸਾਥ ਛੱਡ ਜਾਂਦੇ ਹਨ। ਸਭ ਤਿਆਗੈ = ਸਾਰੇ ਸਾਥ ਛੱਡ ਜਾਂਦੇ ਹਨ।

ਸੰਤ ਕਾ ਦੋਖੀ ਮਹਾ ਅਹੰਕਾਰੀ ॥

The slanderer of the Saint is totally egocentric.

ਸੰਤ ਦੀ ਨਿੰਦਿਆ ਕਰਨ ਵਾਲਾ ਬੜਾ ਆਕੜ-ਖਾਨ ਬਣ ਜਾਂਦਾ ਹੈ,

ਸੰਤ ਕਾ ਦੋਖੀ ਸਦਾ ਬਿਕਾਰੀ ॥

The slanderer of the Saint is forever corrupt.

ਤੇ ਸਦਾ ਮੰਦੇ ਕੰਮ ਕਰਦਾ ਹੈ। ਬਿਕਾਰੀ = ਮੰਦ-ਕਰਮੀ।

ਸੰਤ ਕਾ ਦੋਖੀ ਜਨਮੈ ਮਰੈ ॥

The slanderer of the Saint must endure birth and death.

(ਇਹਨੀਂ ਔਗੁਣੀਂ) ਸੰਤ ਦਾ ਨਿੰਦਕ ਜੰਮਦਾ ਮਰਦਾ ਰਹਿੰਦਾ ਹੈ,

ਸੰਤ ਕੀ ਦੂਖਨਾ ਸੁਖ ਤੇ ਟਰੈ ॥

The slanderer of the Saint is devoid of peace.

ਤੇ ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ। ਦੂਖਨਾ = ਨਿੰਦਿਆ। ਟਰੈ = ਟਲੈ, ਵਾਂਜਿਆ ਜਾਂਦਾ ਹੈ।

ਸੰਤ ਕੇ ਦੋਖੀ ਕਉ ਨਾਹੀ ਠਾਉ ॥

The slanderer of the Saint has no place of rest.

ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ, ਠਾਉ = ਥਾਂ, ਸਹਾਰਾ।

ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥

O Nanak, if it pleases the Saint, then even such a one may merge in union. ||4||

(ਪਰ ਹਾਂ), ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ॥੪॥