ਧਨਾਸਰੀ ਮਃ

Dhanaasaree, Fifth Mehl:

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਲਵੈ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ

Nothing which this mortal being runs after, can compare to it.

ਹੇ ਭਾਈ! ਇਹ ਮਨੁੱਖ ਜਿਸ ਜਿਸ ਮਾਇਕ ਪਦਾਰਥ ਦੀ ਖ਼ਾਤਰ ਭਟਕਦਾ ਫਿਰਦਾ ਹੈ, ਉਹਨਾਂ ਵਿਚੋਂ ਕੋਈ ਭੀ ਚੀਜ਼ (ਪਰਮਾਤਮਾ ਦੇ ਨਾਮ-ਅੰਮ੍ਰਿਤ ਦੀ) ਬਰਾਬਰੀ ਨਹੀਂ ਕਰ ਸਕਦੀ। ਲਵੈ ਨ = ਨੇੜੇ ਨਹੀਂ ਪਹੁੰਚ ਸਕਦੀ। ਕਛੂਐ = ਕੋਈ ਭੀ ਚੀਜ਼। ਜਾ ਕਉ = ਜਿਸ ਦੀ ਖ਼ਾਤਰ। ਫਿਰਿ = ਮੁੜ ਮੁੜ। ਧਾਵੈ = ਦੌੜਦਾ ਹੈ।

ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥

He alone comes to have it, whom the Guru blesses with this Ambrosial Nectar. ||1||

ਗੁਰੂ ਨੇ ਜਿਸ ਮਨੁੱਖ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਦੇ ਦਿੱਤਾ, ਉਸ ਨੂੰ ਹੀ ਇਸ ਦੀ ਕਦਰ ਦੀ ਸਮਝ ਪੈਂਦੀ ਹੈ ॥੧॥ ਗੁਰਿ = ਗੁਰੂ ਨੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਤਿਸ ਹੀ ਕਉ = {ਲਫ਼ਜ਼ 'ਤਿਸੁ' ਦਾ (ੁ) ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉਡ ਗਿਆ ਹੈ}। ਬਨਿ ਆਵੈ = ਸੋਭਦਾ ਹੈ ॥੧॥

ਜਾ ਕਉ ਆਇਓ ਏਕੁ ਰਸਾ

The desire to eat, to wear new clothes, and all other desires,

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ,

ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਬਸਾ ਰਹਾਉ

Do not abide in the mind of one who comes to know the subtle essence of the One Lord. ||Pause||

ਉਸ ਨੂੰ ਖਾਣ-ਪੀਣ ਆਦਿਕ ਦੀ ਕੋਈ ਹੋਰ ਭੁੱਖ ਨਹੀਂ ਰਹਿੰਦੀ, ਕੋਈ ਹੋਰ ਭੁੱਖ ਉਸ ਦੇ ਚਿੱਤ ਵਿਚ ਨਹੀਂ ਟਿਕ ਸਕਦੀ ਰਹਾਉ॥ ਖੁਧਿਆ = ਭੁੱਖ। ਆਨ = ਕੋਈ ਹੋਰ। ਤਾ ਕੈ ਚਿਤਿ = ਉਸ ਦੇ ਚਿੱਤ ਵਿਚ ॥ਰਹਾਉ॥

ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ

The mind and body blossom forth in abundance, when one receives even a drop of this Nectar.

ਹੇ ਭਾਈ! ਜਿਸ ਮਨੁੱਖ ਨੇ (ਨਾਮ-ਜਲ ਦੀ) ਸਿਰਫ਼ ਇਕ ਬੂੰਦ ਹੀ ਹਾਸਲ ਕਰ ਲਈ, ਉਸ ਦਾ ਮਨ ਖਿੜ ਪੈਂਦਾ ਹੈ ਉਸ ਦਾ ਸਰੀਰ (ਆਤਮਕ ਜਲ ਨਾਲ) ਹਰਾ ਹੋ ਆਉਂਦਾ ਹੈ। ਮਉਲਿਓ = ਖਿੜ ਪਿਆ। ਜਿਨਿ = ਜਿਸ (ਮਨੁੱਖ) ਨੇ।

ਬਰਨਿ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਜਾਈ ॥੨॥

I cannot express His glory; I cannot describe His worth. ||2||

ਹੇ ਭਾਈ! ਮੈਂ ਉਸ ਮਨੁੱਖ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਉਸ ਮਨੁੱਖ (ਦੇ ਆਤਮਕ ਜੀਵਨ) ਦੀ ਕੀਮਤ ਨਹੀਂ ਦੱਸੀ ਜਾ ਸਕਦੀ ॥੨॥ ਬਰਨਿ ਨ ਸਾਕਉ = {ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ। ਤਾ ਕੀ = ਉਸ (ਮਨੁੱਖ) ਦੀ ॥੨॥

ਘਾਲ ਮਿਲਿਓ ਸੇਵ ਮਿਲਿਓ ਮਿਲਿਓ ਆਇ ਅਚਿੰਤਾ

We cannot meet the Lord by our own efforts, nor can we meet Him through service; He comes and meets us spontaneously.

ਹੇ ਭਾਈ! ਇਹ ਨਾਮ-ਰਸ (ਆਪਣੀ ਕਿਸੇ) ਮੇਹਨਤ ਨਾਲ ਨਹੀਂ ਮਿਲਦਾ, ਆਪਣੀ ਕਿਸੇ ਸੇਵਾ ਦੇ ਬਲ ਨਾਲ ਨਹੀਂ ਮਿਲਦਾ, ਉਸ ਨੂੰ ਉਸ ਦੇ ਚਿਤ-ਚੇਤੇ ਤੋਂ ਬਾਹਰਾ ਹੀ ਪ੍ਰਾਪਤ ਹੋ ਗਿਆ। ਘਾਲ = ਮੇਹਨਤ। ਅਚਿੰਤਾ = ਉਸ ਦੇ ਚਿਤ-ਚੇਤੇ ਤੋਂ ਬਾਹਰਾ ਹੀ।

ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥

One who is blessed by my Lord Master's Grace, practices the Teachings of the Guru's Mantra. ||3||

ਪਿਆਰੇ ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਮਨੁੱਖ ਨੇ ਗੁਰੂ ਦੇ ਉਪਦੇਸ਼ ਉਤੇ ਅਮਲ ਕੀਤਾ ॥੩॥ ਠਾਕੁਰਿ = ਠਾਕੁਰ ਨੇ। ਤਿਨਿ = ਉਸ (ਮਨੁੱਖ) ਨੇ। ਗੁਰਹਿ ਮੰਤਾ = ਗੁਰੂ ਦਾ ਹੀ ਉਪਦੇਸ਼ ॥੩॥

ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ

He is merciful to the meek, always kind and compassionate; He cherishes and nurtures all beings.

ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਸਦਾ ਹੀ ਮੇਹਰਬਾਨ ਰਹਿੰਦਾ ਹੈ, ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ।

ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥

The Lord is mingled with Nanak, through and through; He cherishes him, like the mother her child. ||4||7||

ਜਿਵੇਂ ਮਾਂ ਆਪਣੇ ਬੱਚੇ ਨੂੰ ਸਦਾ ਆਪਣੇ ਚਿੱਤ ਵਿਚ ਟਿਕਾ ਰੱਖਦੀ ਹੈ, ਹੇ ਨਾਨਕ! ਇਸੇ ਤਰ੍ਹਾਂ ਉਹ ਗੋਪਾਲ-ਪ੍ਰਭੂ ਤਾਣੇ ਪੇਟੇ ਵਾਂਗ ਉਸ ਮਨੁੱਖ ਦੇ ਨਾਲ ਮਿਲਿਆ ਰਹਿੰਦਾ ਹੈ (ਜਿਸ ਨੂੰ ਹਰਿ-ਨਾਮ ਦਾ ਸੁਆਦ ਆ ਜਾਂਦਾ ਹੈ) ॥੪॥੭॥ ਓਤਿ ਪੋਤਿ = ਤਾਣੇ ਪੇਟੇ ਵਾਂਗ। ਓਤ = ਉਣਿਆ ਹੋਇਆ। ਪੋਤ = ਪ੍ਰੋਤਾ ਹੋਇਆ। ਸੰਗਿ = ਨਾਲ। ਗਪਾਲਾ = {ਅਸਲ ਲਫ਼ਜ਼ 'ਗੋਪਾਲ' ਹੈ, ਇਥੇ 'ਗੁਪਾਲਾ' ਪੜ੍ਹਨਾ ਹੈ} ਪਰਮਾਤਮਾ ॥੪॥੭॥