ਆਸਾ ॥
Aasaa:
ਆਸਾ।
ਹਜ ਹਮਾਰੀ ਗੋਮਤੀ ਤੀਰ ॥
My pilgrimage to Mecca is on the banks of the Gomati River;
ਸਾਡਾ ਹੱਜ ਤੇ ਸਾਡਾ ਗੋਮਤੀ ਦਾ ਕੰਢਾ (ਇਹ ਮਨ ਹੀ ਹੈ), ਗੋਮਤੀ ਤੀਰ = ਗੋਮਤੀ ਦੇ ਕੰਢੇ।
ਜਹਾ ਬਸਹਿ ਪੀਤੰਬਰ ਪੀਰ ॥੧॥
the spiritual teacher in his yellow robes dwells there. ||1||
ਜਿਥੇ ਸ੍ਰੀ ਪ੍ਰਭੂ ਜੀ ਵੱਸ ਰਹੇ ਹਨ ॥੧॥ ਜਹਾ = ਜਿੱਥੇ। ਬਸਹਿ = ਵੱਸ ਰਹੇ ਹਨ। ਪੀਤੰਬਰ ਪੀਰ = ਪ੍ਰਭੂ ਜੀ ॥੧॥
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
Waaho! Waaho! Hail! Hail! How wondrously he sings.
(ਮੇਰਾ ਮਨ) ਕਿਆ ਸੁਹਣੀ ਸਿਫ਼ਤਿ-ਸਾਲਾਹ ਕਰ ਰਿਹਾ ਹੈ, ਵਾਹੁ ਵਾਹੁ = ਸਿਫ਼ਤਿ-ਸਾਲਾਹ। ਖੂਬੁ = ਸੁਹਣਾ। ਖੂਬੁ ਵਾਹੁ ਵਾਹੁ = ਸੁਹਣੀ ਸਿਫ਼ਤਿ-ਸਾਲਾਹ।
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
The Name of the Lord is pleasing to my mind. ||1||Pause||
(ਅਤੇ) ਹਰੀ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ (ਤਾਂ ਤੇ ਇਹੀ ਮਨ ਮੇਰਾ ਤੀਰਥ ਤੇ ਇਹੀ ਮੇਰਾ ਹੱਜ ਹੈ) ॥੧॥ ਰਹਾਉ ॥ ਮੇਰੈ ਮਨਿ = ਮੇਰੇ ਮਨ ਵਿਚ ॥੧॥ ਰਹਾਉ ॥
ਨਾਰਦ ਸਾਰਦ ਕਰਹਿ ਖਵਾਸੀ ॥
Naarada the sage, and Shaarada the goddess of knowledge, serve the Lord.
ਨਾਰਦੁ ਭਗਤ ਤੇ ਸਾਰਦਾ ਦੇਵੀ ਭੀ ਉਸ ਸ੍ਰੀ ਪ੍ਰਭੂ ਜੀ ਦੀ ਟਹਿਲ ਕਰ ਰਹੇ ਹਨ (ਜੋ ਮੇਰੇ ਮਨ-ਤੀਰਥ ਤੇ ਵੱਸ ਰਿਹਾ ਹੈ) ਖਵਾਸੀ = ਟਹਿਲ, ਚੋਬਦਾਰੀ।
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
The goddess Lakhshmi sits by Him as His slave. ||2||
ਅਤੇ ਲੱਛਮੀ ਉਸ ਦੇ ਕੋਲ ਟਹਿਲਣ ਬਣ ਕੇ ਬੈਠੀ ਹੋਈ ਹੈ ॥੨॥ ਬੀਬੀ ਕਵਲਾ = ਲੱਛਮੀ। ਦਾਸੀ = ਸੇਵਕਾ, ਟਹਿਲਣ ॥੨॥
ਕੰਠੇ ਮਾਲਾ ਜਿਹਵਾ ਰਾਮੁ ॥
The mala is around my neck, and the Lord's Name is upon my tongue.
ਜੀਭ ਉੱਤੇ ਰਾਮ ਦਾ ਸਿਮਰਨ ਹੀ ਮੇਰੇ ਗਲ ਵਿਚ ਮਾਲਾ (ਸਿਮਰਨੀ) ਹੈ, ਕੰਠੇ = ਗਲ ਵਿਚ।
ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
I repeat the Naam, the Name of the Lord, a thousand times, and bow in reverence to Him. ||3||
ਉਸ ਰਾਮ ਨੂੰ (ਜੋ ਮੇਰੇ ਮਨ-ਤੀਰਥ ਅਤੇ ਜੀਭ ਉੱਤੇ ਵੱਸ ਰਿਹਾ ਹੈ) ਮੈਂ ਹਜ਼ਾਰ ਨਾਮ ਲੈ ਲੈ ਕੇ ਪ੍ਰਣਾਮ ਕਰਦਾ ਹਾਂ ॥੩॥ ਸਹੰਸ = ਹਜ਼ਾਰਾਂ ॥੩॥
ਕਹਤ ਕਬੀਰ ਰਾਮ ਗੁਨ ਗਾਵਉ ॥
Says Kabeer, I sing the Glorious Praises of the Lord;
ਕਬੀਰ ਆਖਦਾ ਹੈ ਕਿ ਮੈਂ ਹਰੀ ਦੇ ਗੁਣ ਗਾਂਦਾ ਹਾਂ,
ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥
I teach both Hindus and Muslims. ||4||4||13||
ਅਤੇ ਹਿੰਦੂ ਤੇ ਮੁਸਲਮਾਨ ਦੋਹਾਂ ਨੂੰ ਸਮਝਾਂਦਾ ਹਾਂ (ਕਿ ਮਨ ਹੀ ਤੀਰਥ ਤੇ ਹੱਜ ਹੈ, ਜਿੱਥੇ ਰੱਬ ਵੱਸਦਾ ਹੈ ਅਤੇ ਉਸ ਦੇ ਅਨੇਕਾਂ ਨਾਮ ਹਨ) ॥੪॥੪॥੧੩॥