ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥
Fareed, the bird is a guest in this beautiful world-garden.
ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ (ਇਥੇ ਮਨ ਵਿਚ 'ਟੋਏ ਟਿੱਬੇ' ਬਣਾਏ ਕਿਉਂ ਹੋਏ? ਇਥੇ ਤਾਂ ਸਾਰੇ ਜੀਵ-ਰੂਪ) ਪੰਛੀਆਂ ਦੀ ਡਾਰ ਪਰਾਹੁਣੀ ਹੈ। ਪੰਖ = ਪੰਛੀਆਂ ਦੀ ਡਾਰ। ਦੁਨੀ = ਦੁਨੀਆ। ਸੁਹਾਵਾ = ਸੋਹਣਾ।
ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥
The morning drums are beating - get ready to leave! ||79||
ਜਦੋਂ ਸਵੇਰ ਦਾ ਧੌਂਸਾ ਵੱਜਾ (ਸਭ ਨੇ ਜ਼ਿੰਦਗੀ ਦੀ ਰਾਤ ਕੱਟ ਕੇ ਤੁਰ ਜਾਣਾ ਹੈ)। (ਹੇ ਫਰੀਦ! ਇਹ 'ਟੋਏ ਟਿੱਬੇ' ਦੂਰ ਕਰ, ਤੇ ਤੂੰ ਭੀ) ਤੁਰਨ ਦੀ ਤਿਆਰੀ ਕਰ ॥੭੯॥ ਨਉਬਤਿ = ਧੌਂਸਾ। ਸੁਬਹ ਸਿਉ = ਸਵੇਰ ਦਾ। ਸਾਜੁ = ਸਾਮਾਨ, ਆਹਰ, ਤਿਆਰੀ ॥੭੯॥