ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਜਾ ਕਉ ਅਪਨੀ ਕਿਰਪਾ ਧਾਰੈ ॥
Those, upon whom the Lord Himself showers His Mercy,
(ਪਰ ਨਾਮ ਸਿਮਰਨਾ ਭੀ ਜੀਵਾਂ ਦੇ ਆਪਣੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਪਰਮਾਤਮਾ ਆਪਣੀ ਮਿਹਰ ਕਰਦਾ ਹੈ, ਜਾ ਕਉ = ਜਿਸ (ਮਨੁੱਖ) ਨੂੰ।
ਸੋ ਜਨੁ ਰਸਨਾ ਨਾਮੁ ਉਚਾਰੈ ॥੧॥
chant the Naam, the Name of the Lord, with their tongues. ||1||
ਉਹ ਮਨੁੱਖ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਹੈ ॥੧॥ ਰਸਨਾ = ਜੀਭ ਨਾਲ ॥੧॥
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥
Forgetting the Lord, superstition and sorrow shall overtake you.
(ਹੇ ਭਾਈ!) ਪਰਮਾਤਮਾ ਨੂੰ ਭੁਲਾਇਆਂ (ਦੁਨੀਆ ਦਾ) ਸਹਮ-ਦੁੱਖ (ਆਪਣਾ) ਜ਼ੋਰ ਪਾ ਲੈਂਦਾ ਹੈ, ਸਹਸਾ = ਸਹਮ। ਬਿਆਪੈ = ਜ਼ੋਰ ਪਾਈ ਰੱਖਦਾ ਹੈ।
ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥
Meditating on the Naam, doubt and fear shall depart. ||1||Pause||
(ਪਰ ਪ੍ਰਭੂ ਦਾ) ਨਾਮ ਸਿਮਰਿਆਂ ਹਰੇਕ ਭਟਕਣਾ ਦੂਰ ਹੋ ਜਾਂਦੀ ਹੈ, ਹਰੇਕ ਕਿਸਮ ਦਾ ਡਰ ਨੱਠ ਜਾਂਦਾ ਹੈ ॥੧॥ ਰਹਾਉ ॥ ਭਰਮੁ = ਭਟਕਣਾ ॥੧॥ ਰਹਾਉ ॥
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
Listening to the Kirtan of the Lord's Praises, and singing the Lord's Kirtan,
(ਪ੍ਰਭੂ ਦੀ ਕਿਰਪਾ ਨਾਲ ਜੇਹੜਾ ਮਨੁੱਖ) ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਦਾ ਹੈ, ਪ੍ਰਭੂ ਦੀ ਸਿਫ਼ਤ-ਸਾਲਾਹ ਗਾਂਦਾ ਹੈ,
ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥
misfortune shall not even come near you. ||2||
(ਕੋਈ) ਦੁੱਖ ਉਸ ਮਨੁੱਖ ਦੇ ਨੇੜੇ ਨਹੀਂ ਢੁੱਕਦਾ ॥੨॥ ਨਿਕਟਿ = ਨੇੜੇ ॥੨॥
ਹਰਿ ਕੀ ਟਹਲ ਕਰਤ ਜਨੁ ਸੋਹੈ ॥
Working for the Lord, His humble servants look beautiful.
(ਹੇ ਭਾਈ!) ਪਰਮਾਤਮਾ ਦੀ ਸੇਵਾ-ਭਗਤੀ ਕਰਦਿਆਂ ਮਨੁੱਖ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ, ਸੋਹੈ = ਸੋਹਣਾ ਲੱਗਦਾ ਹੈ, ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ।
ਤਾ ਕਉ ਮਾਇਆ ਅਗਨਿ ਨ ਪੋਹੈ ॥੩॥
The fire of Maya does not touch them. ||3||
(ਕਿਉਂਕਿ) ਉਸ ਮਨੁੱਖ ਨੂੰ ਮਾਇਆ (ਦੀ ਤ੍ਰਿਸ਼ਨਾ ਦੀ) ਅੱਗ ਨਹੀਂ ਪੋਹ ਸਕਦੀ (ਉਸ ਦੇ ਆਤਮਕ ਜੀਵਨ ਨੂੰ ਸਾੜ ਨਹੀਂ ਸਕਦੀ) ॥੩॥ ਤਾ ਕਉ = ਉਸ ਨੂੰ ॥੩॥
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥
Within their minds, bodies and mouths, is the Name of the Merciful Lord.
ਦਇਆ ਦੇ ਘਰ ਪਰਮਾਤਮਾ ਦਾ ਨਾਮ ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਤੇ ਮੂੰਹ ਵਿਚ ਵੱਸ ਪੈਂਦਾ ਹੈ, ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਨਾਮੁ ਦਇਆਲ = ਦਇਆਲ ਦਾ ਨਾਮ।
ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥
Nanak has renounced other entanglements. ||4||52||121||
ਹੇ ਨਾਨਕ! ਉਸ ਮਨੁੱਖ ਨੇ (ਆਪਣੇ ਮਨ ਵਿਚੋਂ ਮਾਇਆ ਦੇ ਮੋਹ ਦੇ) ਹੋਰ ਸਾਰੇ ਜੰਜਾਲ ਲਾਹ ਦਿੱਤੇ ਹੁੰਦੇ ਹਨ ॥੪॥੫੨॥੧੨੧॥ ਤਜੀਅਲੇ = (ਉਸ ਮਨੁੱਖ ਨੇ) ਛੱਡ ਦਿੱਤੇ ਹਨ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ} ਹੋਰ ॥੪॥