ਪਉੜੀ ॥
Pauree:
ਪਉੜੀ।
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥
They are not called heroes, who die of egotism, suffering in pain.
ਜੋ ਮਨੁੱਖ ਅਹੰਕਾਰ ਵਿਚ ਮਰਦੇ ਹਨ (ਖਪਦੇ ਹਨ) ਤੇ ਦੁੱਖ ਪਾਂਦੇ ਹਨ ਉਹਨਾਂ ਨੂੰ ਸੂਰਮੇ ਨਹੀਂ ਆਖੀਦਾ,
ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥
The blind ones do not realize their own selves; in the love of duality, they rot.
ਉਹ (ਅਹੰਕਾਰੀ) ਅੰਨ੍ਹੇ ਆਪਣਾ ਅਸਲਾ ਨਹੀਂ ਪਛਾਣਦੇ ਤੇ ਮਾਇਆ ਦੇ ਮੋਹ ਵਿਚ ਖ਼ੁਆਰ ਹੁੰਦੇ ਹਨ। ਦੂਜੈ = ਦੂਜੇ ਵਿਚ, ਰੱਬ ਨੂੰ ਛੱਡ ਕੇ ਹੋਰ ਵਿਚ, ਮਾਇਆ ਦੇ ਮੋਹ ਵਿਚ।
ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥
They struggle with great anger; here and hereafter, they suffer in pain.
ਬੜੇ ਕ੍ਰੋਧ ਵਿਚ ਆ ਕੇ (ਦੂਜਿਆਂ ਨਾਲ) ਲੜਦੇ ਹਨ ਤੇ ਇਸ ਲੋਕ ਤੇ ਪਰਲੋਕ ਵਿਚ ਦੁੱਖ ਹੀ ਪਾਂਦੇ ਹਨ। ਅਗੈ ਪਿਛੈ = ਸਹੁਰੇ ਪੇਕੇ, ਪਰਲੋਕ ਵਿਚ ਤੇ ਇਸ ਲੋਕ ਵਿਚ।
ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥
The Dear Lord is not pleased by egotism; the Vedas proclaim this clearly.
ਵੇਦ ਆਦਿਕ ਧਰਮ-ਪੁਸਤਕ ਭੀ ਪੁਕਾਰ ਕੇ ਕਹਿ ਰਹੇ ਹਨ ਕਿ ਰੱਬ ਨੂੰ ਅਹੰਕਾਰ ਚੰਗਾ ਨਹੀਂ ਲੱਗਦਾ।
ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥
Those who die of egotism, shall not find salvation. They die, and are reborn in reincarnation. ||9||
ਜੋ ਮਨੁੱਖ ਅਹੰਕਾਰ ਵਿਚ ਹੀ ਮਰਦੇ ਰਹੇ ਉਹ ਬੇ-ਗਤੇ ਹੀ ਗਏ (ਉਹਨਾਂ ਦਾ ਜੀਵਨ ਨਾਹ ਸੁਧਰਿਆ), ਉਹ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ॥੯॥ ਵਿਗਤੀ = ਬੇ-ਗਤੇ ॥੯॥