ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਗੁਰ ਪਰਸਾਦਿ ਨਾਮਿ ਮਨੁ ਲਾਗਾ ॥
By Guru's Grace, my mind is attached to the Naam, the Name of the Lord.
ਜਿਸ ਮਨੁੱਖ ਦਾ ਮਨ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਪਰਸਾਦਿ = ਕਿਰਪਾ ਨਾਲ। ਨਾਮਿ = ਨਾਮ ਵਿਚ।
ਜਨਮ ਜਨਮ ਕਾ ਸੋਇਆ ਜਾਗਾ ॥
Asleep for so many incarnations, it is now awakened.
ਉਹ ਜਨਮਾਂ ਜਨਮਾਂਤਰਾਂ ਦਾ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤਾ ਹੋਇਆ (ਭੀ) ਜਾਗ ਪੈਂਦਾ ਹੈ। ਸੋਇਆ = (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤਾ ਹੋਇਆ।
ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥
I chant the Ambrosial Bani, the Glorious Praises of God.
(ਉਹ ਮਨੁੱਖ) ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਉਚਾਰਦਾ ਹੈ, ਪ੍ਰਭੂ ਦੀ (ਸਿਫ਼ਤ-ਸਾਲਾਹ ਦੀ) ਬਾਣੀ ਉਚਾਰਦਾ ਹੈ, ਉਚਰੈ = ਉਚਾਰਦਾ ਹੈ।
ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥
The Pure Teachings of the Perfect Guru have been revealed to me. ||1||
ਜਿਸ ਪ੍ਰਾਣੀ ਨੂੰ ਪੂਰੇ ਗੁਰੂ ਦੀ ਸ੍ਰੇਸ਼ਟ ਮਤਿ ਪ੍ਰਾਪਤ ਹੁੰਦੀ ਹੈ ॥੧॥ ਸੁਮਤਿ = ਸ੍ਰੇਸ਼ਟ ਮਤਿ। ਪਰਾਣੀ = ਪ੍ਰਾਣੀ, (ਜਿਸ) ਮਨੁੱਖ (ਨੂੰ) ॥੧॥
ਪ੍ਰਭ ਸਿਮਰਤ ਕੁਸਲ ਸਭਿ ਪਾਏ ॥
Meditating in remembrance on God, I have found total peace.
(ਜੇਹੜਾ ਮਨੁੱਖ ਪ੍ਰਭੂ ਦਾ ਸਿਮਰਨ ਕਰਦਾ ਹੈ) ਪ੍ਰਭੂ ਦਾ ਸਿਮਰਨ ਕਰਦਿਆਂ ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ, ਕੁਸਲ = ਸੁਖ। ਸਭਿ = ਸਾਰੇ।
ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥
Within my home, and outside as well, there is peace and poise all around. ||1||Pause||
ਉਸ ਦੇ ਹਿਰਦੇ ਵਿਚ (ਭੀ) ਆਤਮਕ ਅਡੋਲਤਾ ਦੇ ਸਾਰੇ ਅਨੰਦ, ਜਗਤ ਨਾਲ ਵਰਤਦਿਆਂ ਭੀ ਉਸ ਨੂੰ ਆਤਮਕ ਅਡੋਲਤਾ ਦੇ ਸਾਰੇ ਆਨੰਦ (ਪ੍ਰਾਪਤ ਹੋ ਜਾਂਦੇ ਹਨ।) ॥੧॥ ਰਹਾਉ ॥ ਘਰਿ = ਘਰ ਵਿਚ, ਹਿਰਦੇ ਵਿਚ। ਬਾਹਰਿ = ਜਗਤ ਨਾਲ ਵਰਤਦਿਆਂ। ਸਹਜ = ਆਤਮਕ ਅਡੋਲਤਾ। ਸਬਾਏ = ਸਾਰੇ ॥੧॥ ਰਹਾਉ ॥
ਸੋਈ ਪਛਾਤਾ ਜਿਨਹਿ ਉਪਾਇਆ ॥
I have recognized the One who created me.
ਉਸ ਮਨੁੱਖ ਨੇ ਉਸੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਹੈ। ਜਿਨਹਿ = ਜਿਸ (ਪਰਮਾਤਮਾ) ਨੇ। ਉਪਾਇਆ = ਪੈਦਾ ਕੀਤਾ।
ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥
Showing His Mercy, God has blended me with Himself.
ਪ੍ਰਭੂ ਨੇ ਮਿਹਰ ਕਰ ਕੇ ਉਸ ਮਨੁੱਖ ਨੂੰ ਆਪ (ਆਪਣੇ ਚਰਨਾਂ ਵਿਚ) ਜੋੜ ਲਿਆ। ਪ੍ਰਭਿ = ਪ੍ਰਭੂ ਨੇ।
ਬਾਹ ਪਕਰਿ ਲੀਨੋ ਕਰਿ ਅਪਨਾ ॥
Taking me by the arm, He has made me His Own.
ਜਿਸ ਮਨੁੱਖ ਨੂੰ ਪ੍ਰਭੂ ਨੇ ਬਾਂਹ ਫੜ ਕੇ ਆਪਣਾ ਬਣਾ ਲਿਆ, ਪਕਰਿ = ਫੜ ਕੇ। ਕਰਿ = ਕਰ ਕੇ, ਬਣਾ ਕੇ।
ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥
I continually chant and meditate on the Sermon of the Lord, Har, Har. ||2||
ਉਹ ਮਨੁੱਖ ਸਦਾ ਪ੍ਰਭੂ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰਦਾ ਹੈ। ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ॥੨॥
ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥
Mantras, tantras, all-curing medicines and acts of atonement,
(ਮੋਹ ਦੀ ਨੀਂਦ ਦੂਰ ਕਰਨ ਲਈ ਪਰਮਾਤਮਾ ਦਾ ਨਾਮ ਹੀ ਉਸ ਦੇ ਵਾਸਤੇ) ਮੰਤਰ ਹੈ ਨਾਮ ਹੀ ਜਾਦੂ ਹੈ ਨਾਮ ਹੀ ਦਵਾਈ ਹੈ ਤੇ ਨਾਮ ਹੀ ਪ੍ਰਾਸ਼ਚਿਤ ਕਰਮ ਹੈ, ਤੰਤ੍ਰੁ = ਟੂਣਾ, ਜਾਦੂ। ਅਉਖਧੁ = ਦਵਾਈ। ਪੁਨਹ = ਮੁੜ, ਪਿਛੋਂ। ਪੁਨਹਚਾਰੁ = ਪਾਪ ਦੀ ਨਵਿਰਤੀ ਵਾਸਤੇ ਪਾਪ ਕਰਨ ਤੋਂ ਪਿਛੋਂ ਕੀਤਾ ਹੋਇਆ ਧਾਰਮਿਕ ਕਰਮ, ਪ੍ਰਾਸਚਿਤ।
ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥
are all in the Name of the Lord, Har, Har, the Support of the soul and the breath of life.
ਹਰੀ ਦਾ ਨਾਮ ਹੀ ਉਸ ਮਨੁੱਖ ਦੀ ਜ਼ਿੰਦਗੀ ਦਾ ਪ੍ਰਾਣਾਂ ਦਾ ਆਸਰਾ ਬਣ ਜਾਂਦਾ ਹੈ। ਜੀਅ ਅਧਾਰੁ = ਜਿੰਦ ਦਾ ਆਸਰਾ।
ਸਾਚਾ ਧਨੁ ਪਾਇਓ ਹਰਿ ਰੰਗਿ ॥
I have obtained the true wealth of the Lord's Love.
ਉਹ ਮਨੁੱਖ ਹਰੀ ਦੇ ਪ੍ਰੇਮ-ਰੰਗ ਵਿਚ (ਮਸਤ ਹੋ ਕੇ) ਸਦਾ ਨਾਲ ਨਿਭਣ ਵਾਲਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਰੰਗਿ = ਪ੍ਰੇਮ ਵਿਚ।
ਦੁਤਰੁ ਤਰੇ ਸਾਧ ਕੈ ਸੰਗਿ ॥੩॥
I have crossed over the treacherous world-ocean in the Saadh Sangat, the Company of the Holy. ||3||
ਜੇਹੜਾ ਮਨੁੱਖ ਗੁਰੂ ਦੀ ਸੰਗਤ ਵਿਚ ਰਹਿੰਦਾ ਹੈ, ਉਹ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥ ਦੁਤਰੁ = {दुस्तर} ਜਿਸ ਨੂੰ ਤਰਨਾ ਕਠਨ ਹੈ ॥੩॥
ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥
Sit in peace, O Saints, with the family of friends.
ਹੇ ਸੰਤ ਜਨੋ! ਪਰਵਾਰ ਬਣ ਕੇ (ਮੇਰ-ਤੇਰ ਦੂਰ ਕਰ ਕੇ, ਪੂਰਨ ਪ੍ਰੇਮ ਨਾਲ) ਆਤਮਕ ਆਨੰਦ ਵਿਚ ਮਿਲ ਬੈਠੋ। ਸੁਖਿ = ਸੁਖ ਵਿਚ। ਸੰਤ ਸਜਨ = ਹੇ ਸੰਤ ਸਜਨ!
ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥
Earn the wealth of the Lord, which is beyond estimation.
(ਜੇਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਬੈਠਦਾ ਹੈ ਉਸ ਨੇ) ਉਹ ਹਰਿ-ਨਾਮ ਧਨ ਕਮਾ ਲਿਆ ਜਿਸ ਦਾ ਅੰਦਾਜ਼ਾ ਨਹੀਂ ਲੱਗ ਸਕਦਾ। ਖਟਿਓ = ਖੱਟਿਆ, ਖੱਟ ਲਿਆ। ਜਾ ਕਾ = ਜਿਸ (ਧਨ) ਦਾ। ਸੁਮਾਰੁ = ਅੰਦਾਜ਼ਾ, ਮਾਪ।
ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥
He alone obtains it, unto whom the Guru has bestowed it.
(ਪ੍ਰਭੂ ਦੀ ਮਿਹਰ ਨਾਲ) ਜਿਸ ਦੇ ਭਾਗਾਂ ਵਿਚ (ਨਾਮ-ਧਨ) ਲਿਖਿਆ ਹੋਇਆ ਹੈ, ਉਸ ਨੂੰ ਗੁਰੂ (ਨਾਮ-ਧਨ) ਦੇਂਦਾ ਹੈ। ਪਰਾਪਤਿ = ਭਾਗਾਂ ਵਿਚ ਲਿਖਿਆ ਹੋਇਆ।
ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥
O Nanak, no one shall go away empty-handed. ||4||27||96||
ਹੇ ਨਾਨਕ! (ਗੁਰੂ ਦੇ ਦਰ ਤੇ ਆ ਕੇ) ਕੋਈ ਮਨੁੱਖ ਖ਼ਾਲੀ ਨਹੀਂ ਰਹਿ ਜਾਂਦਾ ॥੪॥੨੭॥੯੬॥ ਬਿਰਥਾ = ਖ਼ਾਲੀ। ਹੇਇ = ਹੈ ॥੪॥