ਧਨਵੰਤਾ ਹੋਇ ਕਰਿ ਗਰਬਾਵੈ ॥

One who becomes wealthy and takes pride in it

ਮਨੁੱਖ ਧਨ ਵਾਲਾ ਹੋ ਕੇ ਮਾਣ ਕਰਦਾ ਹੈ, ਧਨਵੰਤਾ = ਧਨ ਵਾਲਾ, ਧਨਾਢ। ਗਰਬਾਵੈ = ਗਰਬ (ਮਾਣ) ਕਰਦਾ ਹੈ।

ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥

not even a piece of straw shall go along with him.

(ਪਰ ਉਸ ਦੇ) ਨਾਲ (ਅੰਤ ਵੇਲੇ) ਇਕ ਤੀਲੇ ਜਿਤਨੀ ਭੀ ਕੋਈ ਚੀਜ਼ ਨਹੀਂ ਜਾਂਦੀ। ਤ੍ਰਿਣ = ਘਾਹ ਦਾ ਤੀਲਾ। ਸਮਾਨਿ = ਬਰਾਬਰ। ਸੰਗਿ = ਨਾਲ।

ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥

He may place his hopes on a large army of men,

ਬਹੁਤੇ ਲਸ਼ਕਰ ਅਤੇ ਮਨੁੱਖਾਂ ਉਤੇ ਬੰਦਾ ਆਸਾਂ ਲਾਈ ਰੱਖਦਾ ਹੈ,

ਪਲ ਭੀਤਰਿ ਤਾ ਕਾ ਹੋਇ ਬਿਨਾਸ ॥

but he shall vanish in an instant.

(ਪਰ) ਪਲਕ ਵਿਚ ਉਸ ਦਾ ਨਾਸ ਹੋ ਜਾਂਦਾ ਹੈ (ਤੇ ਉਹਨਾਂ ਵਿਚੋਂ ਕੋਈ ਭੀ ਸਹਾਈ ਨਹੀਂ ਹੁੰਦਾ)। ਭੀਤਰਿ = ਵਿਚ।

ਸਭ ਤੇ ਆਪ ਜਾਨੈ ਬਲਵੰਤੁ ॥

One who deems himself to be the strongest of all,

ਮਨੁੱਖ ਆਪਣੇ ਆਪ ਨੂੰ ਸਭ ਨਾਲੋਂ ਬਲੀ ਸਮਝਦਾ ਹੈ, ਆਪ = ਆਪਣੇ ਆਪ ਨੂੰ। ਬਲਵੰਤੁ = ਬਲ ਵਾਲਾ, ਬਲੀ, ਤਾਕਤ ਵਾਲਾ।

ਖਿਨ ਮਹਿ ਹੋਇ ਜਾਇ ਭਸਮੰਤੁ ॥

in an instant, shall be reduced to ashes.

(ਪਰ ਅੰਤ ਵੇਲੇ) ਇਕ ਖਿਣ ਵਿਚ (ਸੜ ਕੇ) ਸੁਆਹ ਹੋ ਜਾਂਦਾ ਹੈ। ਭਸਮੰਤੁ = ਸੁਆਹ।

ਕਿਸੈ ਨ ਬਦੈ ਆਪਿ ਅਹੰਕਾਰੀ ॥

One who thinks of no one else except his own prideful self

(ਜੋ ਬੰਦਾ) ਆਪ (ਇਤਨਾ) ਅਹੰਕਾਰੀ ਹੋ ਜਾਂਦਾ ਹੈ ਕਿ ਕਿਸੇ ਦੀ ਭੀ ਪਰਵਾਹ ਨਹੀਂ ਕਰਦਾ, ਬਦੈ = ਬਦਦਾ ਹੈ, ਪਰਵਾਹ ਕਰਦਾ ਹੈ।

ਧਰਮ ਰਾਇ ਤਿਸੁ ਕਰੇ ਖੁਆਰੀ ॥

the Righteous Judge of Dharma shall expose his disgrace.

ਧਰਮਰਾਜ (ਅੰਤ ਵੇਲੇ) ਉਸ ਦੀ ਮਿੱਟੀ ਪਲੀਤ ਕਰਦਾ ਹੈ।

ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥

One who, by Guru's Grace, eliminates his ego,

ਸਤਿਗੁਰੂ ਦੀ ਦਇਆ ਨਾਲ ਜਿਸ ਦਾ ਅਹੰਕਾਰ ਮਿਟਦਾ ਹੈ,

ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥

O Nanak, becomes acceptable in the Court of the Lord. ||2||

ਉਹ ਮਨੁੱਖ, ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕਬੂਲ ਹੁੰਦਾ ਹੈ ॥੨॥