ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਜੀਅ ਜੁਗਤਿ ਜਾ ਕੈ ਹੈ ਹਾਥ ॥
Our way of life is in His Hands;
(ਹੇ ਭਾਈ!) ਜਿਸ ਦੇ ਹੱਥਾਂ ਵਿਚ ਸਭ ਜੀਵਾਂ ਦੀ ਜੀਵਨ-ਮਰਯਾਦਾ ਹੈ, ਜੀਅ ਜੁਗਤਿ = ਸਾਰੇ ਜੀਵਾਂ ਦੀ ਜੀਵਨ-ਮਰਯਾਦਾ।
ਸੋ ਸਿਮਰਹੁ ਅਨਾਥ ਕੋ ਨਾਥੁ ॥
remember Him, the Master of the masterless.
ਉਸ ਅਨਾਥਾਂ ਦੇ ਨਾਥ ਪਰਮਾਤਮਾ ਦਾ ਸਿਮਰਨ ਕਰ। ਨਾਥੁ = ਖਸਮ।
ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥
When God comes to mind, all pains depart.
(ਹੇ ਭਾਈ!) ਜੇ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸ ਪਏ ਤਾਂ (ਉਸ ਦਾ) ਹਰੇਕ ਦੁੱਖ ਦੂਰ ਹੋ ਜਾਂਦਾ ਹੈ। ਚਿਤਿ = ਚਿੱਤ ਵਿਚ।
ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
All fears are dispelled through the Name of the Lord. ||1||
ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਸਾਰੇ ਡਰ ਨਾਸ ਹੋ ਜਾਂਦੇ ਹਨ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਾਇ = ਨਾਮ ਦੀ ਰਾਹੀਂ ॥੧॥
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥
Why do you fear any other than the Lord?
(ਹੇ ਭਾਈ!) ਤੂੰ ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਡਰ ਕਿਉਂ ਮੰਨਦਾ ਹੈਂ? ਕਾਹੇ ਕਾ = ਕਿਸ ਕਾ? ਮਾਨਹਿ = ਤੂੰ ਮੰਨਦਾ ਹੈਂ।
ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
Forgetting the Lord, why do you pretend to be at peace? ||1||Pause||
ਪਰਮਾਤਮਾ ਨੂੰ ਭੁਲਾ ਕੇ ਹੋਰ ਕੇਹੜਾ ਸੁਖ ਸਮਝਦਾ ਹੈਂ? ॥੧॥ ਰਹਾਉ ॥ ਕਾਹੇ = ਕੇਹੜਾ? ॥੧॥ ਰਹਾਉ ॥
ਜਿਨਿ ਧਾਰੇ ਬਹੁ ਧਰਣਿ ਅਗਾਸ ॥
He established the many worlds and skies.
(ਹੇ ਭਾਈ!) ਉਸ ਪ੍ਰਭੂ ਨੂੰ ਸਦਾ ਸਿਮਰ, ਜਿਸ ਨੇ ਅਨੇਕਾਂ ਧਰਤੀਆਂ ਅਕਾਸ਼ਾਂ ਨੂੰ ਸਹਾਰਾ ਦਿੱਤਾ ਹੋਇਆ ਹੈ, ਜਿਨਿ = ਜਿਸ (ਪਰਮਾਤਮਾ) ਨੇ। ਧਰਣਿ = ਧਰਤੀ। ਅਗਾਸ = ਅਕਾਸ਼।
ਜਾ ਕੀ ਜੋਤਿ ਜੀਅ ਪਰਗਾਸ ॥
The soul is illumined with His Light;
ਜਿਸ ਦੀ ਜੋਤਿ ਸਾਰੇ ਜੀਵਾਂ ਵਿਚ ਚਾਨਣ ਕਰ ਰਹੀ ਹੈ। ਜੀਅ = ਸਭ ਜੀਵਾਂ ਵਿਚ। ਪਰਗਾਸ = ਚਾਨਣ।
ਜਾ ਕੀ ਬਖਸ ਨ ਮੇਟੈ ਕੋਇ ॥
no one can revoke His Blessing.
ਤੇ ਜਿਸ ਦੀ (ਕੀਤੀ ਹੋਈ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ) (ਕੋਈ ਰੋਕ ਨਹੀਂ ਸਕਦਾ)। ਬਖਸ = ਬਖ਼ਸ਼ਸ਼।
ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
Meditate, meditate in remembrance on God, and become fearless. ||2||
(ਜੇਹੜਾ ਮਨੁੱਖ ਉਸ ਪ੍ਰਭੂ ਨੂੰ ਸਿਮਰਦਾ ਹੈ ਉਹ ਦੁਨੀਆ ਦੇ ਡਰਾਂ ਵਲੋਂ) ਨਿਡਰ ਹੋ ਜਾਂਦਾ ਹੈ ॥੨॥
ਆਠ ਪਹਰ ਸਿਮਰਹੁ ਪ੍ਰਭ ਨਾਮੁ ॥
Twenty-four hours a day, meditate in remembrance on God's Name.
(ਹੇ ਭਾਈ!) ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਦਾ ਰਹੁ।
ਅਨਿਕ ਤੀਰਥ ਮਜਨੁ ਇਸਨਾਨੁ ॥
In it are the many sacred shrines of pilgrimage and cleansing baths.
(ਇਹ ਸਿਮਰਨ ਹੀ) ਅਨੇਕਾਂ ਤੀਰਥਾਂ ਦਾ ਇਸ਼ਨਾਨ ਹੈ। ਮਜਨੁ = {मज्जन = dip} ਚੁੱਭੀ, ਇਸ਼ਨਾਨ।
ਪਾਰਬ੍ਰਹਮ ਕੀ ਸਰਣੀ ਪਾਹਿ ॥
Seek the Sanctuary of the Supreme Lord God.
ਜੇ ਤੂੰ ਪਰਮਾਤਮਾ ਦੀ ਸ਼ਰਨ ਪੈ ਜਾਏਂ, ਪਾਹਿ = ਜੇ ਤੂੰ ਪੈ ਜਾਏਂ।
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
Millions of mistakes shall be erased in an instant. ||3||
ਤਾਂ ਤੇਰੇ ਕ੍ਰੋੜਾਂ ਪਾਪ ਇਕ ਪਲ ਵਿਚ ਹੀ ਨਾਸ ਹੋ ਜਾਣ ॥੩॥ ਕਲੰਕ = ਬਦਨਾਮੀ ॥੩॥
ਬੇਮੁਹਤਾਜੁ ਪੂਰਾ ਪਾਤਿਸਾਹੁ ॥
The Perfect King is self-sufficient.
ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਉਹ ਸਭ ਗੁਣਾਂ ਦਾ ਮਾਲਕ ਹੈ, ਉਸ ਸਭ ਗੁਣਾਂ ਦਾ ਪਾਤਿਸ਼ਾਹ ਹੈ।
ਪ੍ਰਭ ਸੇਵਕ ਸਾਚਾ ਵੇਸਾਹੁ ॥
God's servant has true faith in Him.
ਪ੍ਰਭੂ ਦੇ ਸੇਵਕਾਂ ਨੂੰ ਪ੍ਰਭੂ ਦਾ ਅਟੱਲ ਭਰੋਸਾ ਰਹਿੰਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਵੇਸਾਹੁ = ਭਰੋਸਾ।
ਗੁਰਿ ਪੂਰੈ ਰਾਖੇ ਦੇ ਹਾਥ ॥
Giving him His Hand, the Perfect Guru protects him.
(ਹੇ ਭਾਈ!) ਪਰਮਾਤਮਾ ਪੂਰੇ ਗੁਰੂ ਦੀ ਰਾਹੀਂ (ਆਪਣੇ ਸੇਵਕਾਂ ਨੂੰ ਸਭ ਕਲੰਕਾਂ ਤੋਂ) ਹੱਥ ਦੇ ਕੇ ਬਚਾਂਦਾ ਹੈ। ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ।
ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
O Nanak, the Supreme Lord God is All-powerful. ||4||26||95||
ਹੇ ਨਾਨਕ! ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ ॥੪॥੨੬॥੯੫॥ ਸਮਰਾਥ = ਸਭ ਤਾਕਤਾਂ ਦਾ ਮਾਲਕ ॥੪॥