ਮਃ

First Mehl:

ਪਹਿਲੀ ਪਾਤਿਸ਼ਾਹੀ।

ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ

O Nanak, when it rains in the month of Saawan, four suffer the pains of separation:

ਹੇ ਨਾਨਕ! ਸਾਵਣ ਵਿਚ ਜੇ ਮੀਂਹ ਪਏ ਤਾਂ ਚਾਰ ਧਿਰਾਂ ਨੂੰ (ਉਮਾਹ ਤੋਂ) ਵਿਛੋੜਾ (ਭੀ, ਭਾਵ, ਦੁੱਖ ਭੀ) ਹੁੰਦਾ ਹੈ,

ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥

the cow's calves, the poor, the travellers and the servants. ||2||

ਬਲਦਾਂ ਨੂੰ (ਕਿਉਂਕਿ ਮੀਂਹ ਪਿਆਂ ਇਹ ਹਲੀਂ ਜੋਏ ਜਾਂਦੇ ਹਨ), ਗਰੀਬਾਂ ਨੂੰ (ਜਿਨ੍ਹਾਂ ਦੀ ਮੇਹਨਤਿ-ਮਜੂਰੀ ਵਿਚ ਰੋਕ ਪੈਂਦੀ ਹੈ), ਰਾਹੀਆਂ ਨੂੰ ਤੇ ਨੌਕਰ ਸ਼ਖ਼ਸ਼ ਨੂੰ ॥੨॥ ਗਾਈਪੁਤ = ਬਲਦ। ਪੰਥੀ = ਰਾਹੀ, ਮੁਸਾਫ਼ਿਰ। ਚਾਕਰੁ = ਨੌਕਰ ॥੨॥