ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥
Kabeer, the pure drop of water falls from the sky, onto the dirty ground.
ਹੇ ਕਬੀਰ! (ਵਰਖਾ ਸਮੇ) ਆਕਾਸ਼ (ਤੋਂ ਮੀਂਹ) ਦੀ ਜੋ ਸਾਫ਼ ਬੂੰਦ ਨਕਾਰੀ ਧਰਤੀ ਵਿਚ ਡਿੱਗ ਪਈ, ਨਿਰਮਲ = ਸਾਫ਼, ਪਵਿਤ੍ਰ। ਅਕਾਸ ਕੀ ਬੂੰਦ = ਆਕਾਸ਼ਾਂ ਤੋਂ ਪੈਣ ਵਾਲੀ ਮੀਂਹ ਕਣੀ, (ਉੱਚੇ ਮੰਡਲਾਂ ਵਿਚ ਰਹਿਣ ਵਾਲੇ ਪਰਮਾਤਮਾ ਦੀ ਅੰਸ਼)। ਪਰਿ ਗਈ = ਡਿੱਗ ਪਈ। ਭੂਮਿ ਬਿਕਾਰ = ਨਕਾਰੀ ਧਰਤੀ ਵਿਚ।
ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥
You must acknowledge this, that without the Sangat, the Holy Congregation, it turns into burnt ashes. ||195||
(ਉਹ ਕਿਸੇ ਦਾ ਕੁਝ ਸੰਵਾਰ ਨਾਹ ਸਕੀ, ਸਗੋਂ ਆਪ ਭੀ) ਉਹ, ਮਾਨੋ, (ਬਲਦੇ) ਭੱਠ ਦੀ ਸੁਆਹ ਹੋ ਗਈ। ਇਹੀ ਹਾਲ ਸੰਗਤ ਤੋਂ ਬਿਨਾ ਮਨੁੱਖ ਦਾ ਹੁੰਦਾ ਹੈ (ਪਰਮ ਪਵਿਤ੍ਰ ਪਰਮਾਤਮਾ ਦੀ ਅੰਸ਼ ਜੀਵ ਜਨਮ ਲੈ ਕੇ ਜੇ ਕੁਸੰਗ ਵਿਚ ਫਸ ਗਿਆ ਤਾਂ ਸ੍ਰਿਸ਼ਟੀ ਦੀ ਕੋਈ ਸੇਵਾ ਕਰਨ ਦੇ ਥਾਂ ਆਪ ਭੀ ਵਿਕਾਰਾਂ ਵਿਚ ਸੜ ਮੁਇਆ) ॥੧੯੫॥ ਇਉ = ਇਸੇ ਤਰ੍ਹਾਂ। ਮਾਨਈ = ਮਨੁੱਖ। ਭਠ ਛਾਰ = ਬਲਦੇ ਭੱਠ ਦੀ ਸੁਆਹ ॥੧੯੫॥