ਗਉੜੀ ਪੂਰਬੀ ਮਹਲਾ

Gauree Poorbee, Fourth Mehl:

ਗਊੜੀ ਪੂਰਬੀ, ਪਾਤਸ਼ਾਹੀ ਚੋਥੀ।

ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ

My breath of life is in Your Power, God; my soul and body are totally Yours.

ਹੇ ਪ੍ਰਭੂ! ਮੇਰੇ ਪ੍ਰਾਣ ਤੇਰੇ ਵੱਸ ਵਿਚ ਹੀ ਹਨ। ਮੇਰੀ ਜਿੰਦ ਤੇ ਮੇਰਾ ਸਰੀਰ ਇਹ ਸਭ ਤੇਰੇ ਹੀ ਦਿੱਤੇ ਹੋਏ ਹਨ। ਤੁਮਰੈ ਵਸਗਤਿ = ਤੇਰੇ ਵੱਸ ਵਿਚ। ਪ੍ਰਭ = ਹੇ ਪ੍ਰਭੂ! ਜੀਉ = ਜੀਵਾਤਮਾ, ਜਿੰਦ। ਪਿੰਡੁ = ਸਰੀਰ। ਤੇਰੀ = ਤੇਰਾ (ਤੁਕਾਂਤ ਠੀਕ ਰੱਖਣ ਵਾਸਤੇ 'ਤੇਰਾ' ਦੇ ਥਾਂ 'ਤੇਰੀ')।

ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥

Be merciful to me, and show me the Blessed Vision of Your Darshan. There is such a great longing within my mind and body! ||1||

ਹੇ ਪ੍ਰਭੂ! (ਮੇਰੇ ਉਤੇ) ਮਿਹਰ ਕਰ, ਮੈਨੂੰ ਆਪਣਾ ਦਰਸਨ ਦੇਹ, (ਤੇਰੇ ਦਰਸਨ ਦੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਬੜੀ ਤਾਂਘ ਹੈ ॥੧॥ ਲੋਚ = ਤਾਂਘ। ਘਣੇਰੀ = ਬਹੁਤ ॥੧॥

ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ

O my Lord, there is such a great longing within my mind and body to meet the Lord.

ਹੇ ਮੇਰੇ ਰਾਮ! ਹੇ ਮੇਰੇ ਹਰੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਤੈਨੂੰ ਮਿਲਣ ਦੀ (ਬੜੀ) ਤਾਂਘ ਹੈ। ਕੇਰੀ = ਦੀ। ਮਨਿ = ਮਨ ਵਿਚ। ਤਨਿ = ਤਨ ਵਿਚ।

ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ

When the Guru, the Merciful Guru, showed just a little mercy to me, my Lord God came and met me. ||1||Pause||

(ਹੇ ਭਾਈ!) ਕਿਰਪਾਲ ਗੁਰੂ ਨੇ ਜਦੋਂ ਥੋੜੀ ਜਿਹੀ ਕਿਰਪਾ ਕੀਤੀ, ਤਦੋਂ ਮੇਰਾ ਹਰਿ-ਪ੍ਰਭੂ ਮੈਨੂੰ ਆ ਮਿਲਿਆ ॥੧॥ ਰਹਾਉ ॥ ਕ੍ਰਿਪਾਲਿ = ਕ੍ਰਿਪਾਲ ਨੇ। ਕਿੰਚਤੁ = ਥੋੜੀ ਕੁ। ਗੁਰਿ = ਗੁਰੂ ਨੇ ॥੧॥ ਰਹਾਉ ॥

ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ

Whatever is in my conscious mind, O Lord and Master - that condition of mine is known only to You, Lord.

ਹੇ ਹਰੀ! ਹੇ ਮੇਰੇ ਸੁਆਮੀ! ਅਸਾਂ ਜੀਵਾਂ ਦੇ ਮਨ ਵਿਚ ਚਿਤ ਵਿਚ ਜੋ ਕੁਝ ਵਰਤਦੀ ਹੈ, ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ। ਮਨ ਚਿਤਿ = ਮਨ ਵਿਚ ਚਿਤ ਵਿਚ। ਬਿਧਿ = ਹਾਲਤ।

ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥

Night and day, I chant Your Name, and I find peace. I live by placing my hopes in You, Lord. ||2||

ਹੇ ਹਰੀ! ਮੈਨੂੰ (ਸਦਾ) ਤੇਰੀ (ਮਿਹਰ ਦੀ) ਆਸ ਰਹਿੰਦੀ ਹੈ (ਕਿ ਤੂੰ ਕਿਰਪਾ ਕਰੇਂ ਤਾਂ) ਮੈਂ ਹਰ ਰੋਜ਼ ਤੇਰਾ ਨਾਮ ਜਪਦਾ ਰਹਾਂ, ਆਤਮਕ ਆਨੰਦ ਮਾਣਦਾ ਰਹਾਂ, ਤੇ ਸਦਾ ਆਤਮਕ ਜੀਵਨ ਜੀਊਂਦਾ ਰਹਾਂ ॥੨॥ ਅਨਦਿਨੁ = ਹਰ ਰੋਜ਼। ਜਪੀ = ਜਪੀਂ, ਮੈਂ ਜਪਾਂ। ਪਾਈ = ਪਾਈਂ, ਮੈਂ ਪਾਵਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਾਂ ॥੨॥

ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ

The Guru, the True Guru, the Giver, has shown me the Way; my Lord God came and met me.

(ਨਾਮ ਦੀ) ਦਾਤ ਦੇਣ ਵਾਲੇ ਗੁਰੂ ਨੇ ਸਤਿਗੁਰੂ ਨੇ ਮੈਨੂੰ (ਪਰਮਾਤਮਾ ਨਾਲ ਮਿਲਣ ਦਾ) ਰਾਹ ਦੱਸਿਆ, ਤੇ ਮੇਰਾ ਹਰਿ-ਪ੍ਰਭੂ ਮੈਨੂੰ ਆ ਮਿਲਿਆ। ਦਾਤੈ = ਦਾਤੇ ਨੇ। ਪੰਥੁ = ਰਸਤਾ।

ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥

Night and day, I am filled with bliss; by great good fortune, all of the hopes of His humble servant have been fulfilled. ||3||

ਵੱਡੇ ਭਾਗਾਂ ਨਾਲ (ਮੇਰੇ ਹਿਰਦੇ ਵਿਚ) ਹਰ ਰੋਜ਼ (ਹਰ ਵੇਲੇ) ਆਤਮਕ ਆਨੰਦ ਬਣਿਆ ਰਹਿੰਦਾ ਹੈ, ਮੈਂ ਦਾਸ ਦੀ ਆਸ ਪੂਰੀ ਹੋ ਗਈ ਹੈ ॥੩॥ ਕੇਰੀ = ਦੀ ॥੩॥

ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ

O Lord of the World, Master of the Universe, everything is under Your control.

ਹੇ ਜਗਤ ਦੇ ਨਾਥ! ਹੇ ਜਗਤ ਦੇ ਈਸ਼ਵਰ! ਹੇ ਕਰਤਾਰ! ਇਹ ਸਾਰੀ (ਜਗਤ-ਖੇਡ) ਤੇਰੇ ਵੱਸ ਵਿਚ ਹੈ। ਜਗੰਨਾਥ = ਹੇ ਜਗਤ ਦੇ ਨਾਥ! ਜਗਦੀਸੁਰ = ਹੇ ਜਗਤ ਦੇ ਈਸ਼ਵਰ!

ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥

Servant Nanak has come to Your Sanctuary, Lord; please, preserve the honor of Your humble servant. ||4||6||20||58||

ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਦਾਸ ਦੀ ਲਾਜ ਰੱਖ ॥੪॥੬॥੨੦॥੫੮॥ ਪੈਜ = ਲਾਜ, ਇੱਜ਼ਤ ॥੪॥