ਛੰਤੁ ॥
Chhant:
ਛੰਤੁ। ਛੰਤੁ।
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
All my desires are fulfilled, meeting with my Immaculate, Sovereign Lord.
ਨਿਰਲੇਪ ਪ੍ਰਭੂ-ਪਾਤਿਸ਼ਾਹ (ਜਦੋਂ ਦਾ) ਮੈਨੂੰ ਮਿਲਿਆ ਹੈ, ਮੇਰੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ। ਇਛ = ਮੁਰਾਦਾਂ। ਪੁੰਨੀਆ = ਪੂਰੀਆਂ ਹੋ ਗਈਆਂ। ਨਿਰੰਜਨ = ਨਿਰ-ਅੰਜਨ, ਨਿਰਲੇਪ। ਰਾਇ = ਪਾਤਿਸ਼ਾਹ।
ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
I am in ecstasy, O very fortunate ones; the Dear Lord has become manifest in my own home.
ਹੇ ਵੱਡੇ ਭਾਗਾਂ ਵਾਲੇ ਸੱਜਣੋ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਆ ਵੱਸਦੇ ਹਨ, ਉਸਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ। ਗ੍ਰਿਹਿ = (ਜਿਸ ਦੇ) ਹਿਰਦੇ-ਘਰ ਵਿਚ। ਆਇ = ਆ ਕੇ।
ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥
My Beloved has come to my home, because of my past actions; how can I count His Glories?
ਪਰ, ਉਸ ਦੇ ਹਿਰਦੇ-ਘਰ ਵਿਚ ਸੋਹਣਾ ਪਾਤਿਸ਼ਾਹ ਆ ਕੇ ਵੱਸਦਾ ਹੈ ਜਿਸ ਨੇ ਪੂਰਬਲੇ ਜਨਮ ਵਿਚ ਨੇਕ ਕਰਮ ਕਮਾਏ ਹੁੰਦੇ ਹਨ। ਮੈਂ ਉਸ ਪ੍ਰਭੂ ਦੀ ਕੋਈ ਵਡਿਆਈ ਕਰਨ-ਜੋਗ ਨਹੀਂ ਹਾਂ। ਪੁਰਬਿ ਕਮਾਏ = ਪੂਰਬਲੇ ਜਨਮ ਵਿਚ ਜਿਸ ਨੇ ਚੰਗੇ ਕਰਮ ਕੀਤੇ। ਤਾ ਕੀ = ਉਸ (ਪਰਮਾਤਮਾ) ਦੀ। ਉਪਮਾ = ਵਡਿਆਈ। ਗਣਾ = ਗਣਾਂ, ਮੈਂ ਦੱਸਾਂ।
ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥
The Lord, the Giver of peace and intuition, is infinite and perfect; with what tongue can I describe His Glorious Virtues?
ਉਹ ਬੇਅੰਤ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਆਤਮਕ ਅਡੋਲਤਾ ਦੇ ਆਨੰਦ ਬਖ਼ਸ਼ਣ ਵਾਲਾ ਹੈ। ਮੈਂ ਆਪਣੀ ਜੀਭ ਨਾਲ ਉਸ ਦੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ? ਸਹਜ = ਆਤਮਕ ਅਡੋਲਤਾ। ਰਸਨਾ = ਜੀਭ ਨਾਲ। ਕਵਨ ਗੁਣ = ਕਿਹੜੇ ਕਿਹੜੇ ਗੁਣ? ਭਣਾ = ਭਣਾਂ, ਮੈਂ ਉਚਾਰਾਂ।
ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥
He hugs me close in His embrace, and merges me into Himself; there is no place of rest other than Him.
ਉਹ ਆਪ ਹੀ (ਕਿਸੇ ਵਡਭਾਗੀ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, ਉਸ ਨੂੰ ਫੜ ਕੇ ਆਪਣੇ ਗਲ ਨਾਲ ਲਾਂਦਾ ਹੈ। ਉਸ ਪ੍ਰਭੂ ਤੋਂ ਬਿਨਾ ਹੋਰ ਕੋਈ (ਮੇਰਾ) ਸਹਾਰਾ ਨਹੀਂ। ਆਪੇ = ਆਪ ਹੀ। ਗਹਿ = ਫੜ ਕੇ। ਕੰਠਿ = ਗਲ ਨਾਲ। ਜਾਇ = ਥਾਂ, ਆਸਰਾ।
ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥
Nanak is forever a sacrifice to the Creator, who is contained in, and permeating all. ||4||4||
ਨਾਨਕ ਸਦਾ ਉਸ ਕਰਤਾਰ ਤੋਂ ਸਦਕੇ ਜਾਂਦਾ ਹੈ, ਉਹ ਸਭਨਾਂ ਜੀਵਾਂ ਵਿਚ ਵਿਆਪਕ ਹੈ ॥੪॥੪॥ ਕਰਤੇ = ਕਰਤਾਰ ਤੋਂ ॥੪॥੪॥