ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥
Kabeer, even a pig is better than the faithless cynic; at least the pig keeps the village clean.
ਹੇ ਕਬੀਰ! (ਕੁਟੰਬ ਦੇ ਗਹਗਚ ਵਿਚ ਪੈ ਕੇ ਪਰਮਾਤਮਾ ਨੂੰ ਵਿਸਾਰ ਦੇਣ ਵਾਲੇ) ਸਾਕਤ ਨਾਲੋਂ ਤਾਂ ਸੂਰ ਹੀ ਚੰਗਾ ਜਾਣੋ (ਪਿੰਡ ਦੇ ਦੁਆਲੇ ਦਾ ਗੰਦ ਖਾ ਕੇ) ਪਿੰਡ ਨੂੰ ਸਾਫ਼-ਸੁਥਰਾ ਰੱਖਦਾ ਹੈ। ਸਾਕਤ ਤੇ = ਰੱਬ ਨਾਲੋਂ ਟੁੱਟੇ ਹੋਏ ਮਨੁੱਖ ਤੋਂ। ਸੂਕਰ = ਸੂਰ। ਭਲਾ = ਚੰਗਾ। ਆਛਾ = ਸਾਫ਼। ਗਾਉ = ਪਿੰਡ।
ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥
When the wretched, faithless cynic dies, no one even mentions his name. ||143||
ਜਦੋਂ ਉਹ ਮੰਦ-ਭਾਗੀ ਸਾਕਤ ਮਰ ਜਾਂਦਾ ਹੈ ਕਿਸੇ ਨੂੰ ਉਸ ਦਾ ਚੇਤਾ ਭੀ ਨਹੀਂ ਰਹਿ ਜਾਂਦਾ (ਭਾਵੇਂ ਉਹ ਜਿਊਂਦਿਆਂ ਕਿਤਨਾ ਹੀ ਵੱਡਾ ਬਣ ਬਣ ਬਹਿੰਦਾ ਰਿਹਾ ਹੋਵੇ) ॥੧੪੩॥ ਬਪੁਰਾ = ਵਿਚਾਰਾ; ਬਦ-ਨਸੀਬ। ਕੋਇ ਨਾਉ ਨ ਲੈ ਹੈ = ਕੋਈ ਉਸ ਦਾ ਨਾਮ ਭੀ ਨਹੀਂ ਲੈਂਦਾ, ਕਿਸੇ ਨੂੰ ਉਸ ਦਾ ਚੇਤਾ ਭੀ ਨਹੀਂ ਰਹਿ ਜਾਂਦਾ ॥੧੪੩॥