ਆਸਾ ਮਹਲਾ ੧ ॥
Aasaa, First Mehl:
ਆਸਾ ਪਹਿਲੀ ਪਾਤਸ਼ਾਹੀ।
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥
Stilling the desires of the mind, the mortal truly crosses over the terrifying world-ocean.
ਮਾਇਕ ਫੁਰਨਾ ਮਨ ਵਿਚ ਹੀ ਲੀਨ ਕਰ ਦੇਹ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਮਨਸਾ = ਮਨ ਦਾ ਫੁਰਨਾ, ਮਾਇਕ ਫੁਰਨਾ। ਮਨਹਿ = ਮਨਿ ਹੀ, ਮਨ ਵਿਚ ਹੀ। ਸਮਾਇਲੇ = ਲੀਨ ਕਰ ਦੇ। ਭਉਜਲੁ = ਸੰਸਾਰ-ਸਮੁੰਦਰ। ਸਚਿ = ਸਦਾ-ਥਿਰ ਪ੍ਰਭੂ ਵਿਚ (ਜੁੜ ਕੇ)।
ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥
In the very beginning, and throughout the ages, You have been the Merciful Lord and Master; I seek Your Sanctuary. ||1||
ਹੇ ਸ੍ਰਿਸ਼ਟੀ ਦੇ ਮੁੱਢ ਪ੍ਰਭੂ! ਹੇ ਜੁਗਾਂ ਤੋਂ ਭੀ ਪਹਿਲਾਂ ਦੇ ਪ੍ਰਭੂ! ਹੇ ਸਭ ਦੇ ਪਾਲਣ ਵਾਲੇ ਪ੍ਰਭੂ! ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ। ਮੈਂ ਤੇਰੀ ਸਰਨ ਆਇਆ ਹਾਂ! ॥੧॥ ਠਾਕੁਰ = ਹੇ ਠਾਕੁਰ! ॥੧॥
ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥
You are the Giver, and I am a mere beggar. Lord, please grant me the Blessed Vision of Your Darshan.
ਹੇ ਹਰੀ! ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਅਸੀਂ ਜੀਵ (ਤੇਰੇ ਦਰ ਦੇ) ਮੰਗਤੇ ਹਾਂ, (ਸਾਨੂੰ) ਦਰਸਨ ਦੇਹ। ਦਾਤੌ = ਦਾਤਾ। ਜਾਚਿਕ = ਮੰਗਤੇ। ਹਰਿ = ਹੇ ਹਰੀ!
ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥
The Gurmukh meditates on the Naam; the temple of his mind resounds with joy. ||1||Pause||
ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, (ਜੋ ਸਿਮਰਦਾ ਹੈ, ਉਸ ਦੇ) ਮਨ ਦਾ ਮੰਦਰ (ਹਰਿ-ਨਾਮ ਨਾਲ) ਭਿੱਜ ਜਾਂਦਾ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੧॥ ਰਹਾਉ ॥
ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥
Renouncing false greed, one comes to realize the Truth.
ਭੈੜਾ ਲਾਲਚ ਛੱਡਣ ਨਾਲ ਹੀ ਸਦਾ-ਥਿਰ ਪ੍ਰਭੂ ਨਾਲ ਸਾਂਝ ਪੈਂਦੀ ਹੈ। ਛੋਡੀਐ = ਛੱਡ ਦੇਣਾ ਚਾਹੀਦਾ ਹੈ। ਤਉ = ਤਦੋਂ।
ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥
So let yourself be absorbed in the Word of the Guru's Shabad, and know this supreme realization. ||2||
ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਕੇ ਉਹ ਜੀਵਨ ਦੇ ਸਭ ਤੋਂ ਉੱਚੇ ਮਨੋਰਥ ਨੂੰ ਸਮਝ ਲਈਦਾ ਹੈ ॥੨॥ ਸਬਦਿ = ਸ਼ਬਦ ਦੀ ਰਾਹੀਂ। ਸਮਾਈਐ = ਲੀਨ ਹੋ ਸਕੀਦਾ ਹੈ। ਪਰਮਾਰਥੁ = ਪਰਮ ਅਰਥ, ਸਭ ਤੋਂ ਉੱਚਾ ਧਨ ॥੨॥
ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥
This mind is a greedy king, engrossed in greed.
ਇਹ (ਮਾਇਆ ਦਾ) ਲੋਭੀ ਮਨ (ਸਰੀਰ-ਨਗਰ ਦਾ) ਰਾਜਾ (ਬਣ ਬੈਠਦਾ ਹੈ) ਲੋਭ ਵਿਚ ਫਸਿਆ ਹੋਇਆ (ਸਦਾ) ਮਾਇਆ ਦਾ ਲੋਭ ਕਰਦਾ ਰਹਿੰਦਾ ਹੈ। ਰਾਜਾ = ਬਲੀ। ਲੁਭਤਉ = ਲੋਭ ਵਿਚ ਫਸਿਆ ਹੋਇਆ। ਲੋਭਾਈ = ਲੋਭ ਕਰ ਰਿਹਾ ਹੈ।
ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥
The Gurmukh eliminates his greed, and comes to an understanding with the Lord. ||3||
ਗੁਰੂ ਦੀ ਸਰਨ ਪੈ ਕੇ ਹੀ ਇਹ ਲੋਭ ਦੂਰ ਕੀਤਾ ਜਾ ਸਕਦਾ ਹੈ (ਜੇਹੜਾ ਮਨੁੱਖ ਲੋਭ ਦੂਰ ਕਰ ਲੈਂਦਾ ਹੈ, ਉਸ ਦੀ) ਪਰਮਾਤਮਾ ਨਾਲ ਪ੍ਰੀਤ ਬਣ ਜਾਂਦੀ ਹੈ ॥੩॥ ਨਿਵਾਰੀਐ = ਦੂਰ ਕੀਤਾ ਜਾ ਸਕਦਾ ਹੈ ॥੩॥
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥
Planting the seeds in the rocky soil, how can one reap a profit?
ਜੇ ਕੱਲਰ ਵਿਚ ਖੇਤੀ ਬੀਜੀ ਜਾਏ, ਤਾਂ (ਬੀਜਣ ਵਾਲਾ) ਉਸ ਵਿਚੋਂ ਲਾਭ ਨਹੀਂ ਖੱਟ ਸਕਦਾ। ਕਲਰਿ = ਕੱਲਰ ਵਿਚ। ਲਾਹਾ = ਲਾਭ।
ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥
The self-willed manmukh is not pleased with Truth; the false are buried in falsehood. ||4||
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਵਿਚ ਰਚ-ਮਿਚ ਨਹੀਂ ਸਕਦਾ ਤੇ ਝੂਠ ਝੂਠ ਵਿਚ ਹੀ ਰਲਦਾ ਹੈ ॥੪॥ ਸਚਿ = ਸਦਾ-ਥਿਰ ਪ੍ਰਭੂ ਵਿਚ। ਕੂੜਿ = ਕੂੜ ਵਿਚ। ਗਡਾਵੈ = ਰਲ ਜਾਂਦਾ ਹੈ ॥੪॥
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥
So renounce greed - you are blind! Greed only brings pain.
ਹੇ ਮਾਇਆ-ਮੋਹ ਵਿਚ ਅੰਨ੍ਹੇ ਹੋਏ ਜੀਵੋ! ਮਾਇਆ ਦਾ ਲਾਲਚ ਛੱਡ ਦੇਵਹੁ! ਲਾਲਚ ਵਿਚ (ਫਸਿਆਂ) ਭਾਰੀ ਦੁੱਖ ਸਹਿਣਾ ਪੈਂਦਾ ਹੈ। ਅੰਧਿਹੋ = ਹੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਜੀਵੋ! ਲਾਲਚਿ = ਲਾਲਚ ਵਿਚ (ਫਸਿਆ)।
ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥
When the True Lord dwells within the mind, the poisonous ego is conquered. ||5||
ਜਿਸ ਮਨੁੱਖ ਦੇ ਮਨ ਵਿਚ (ਲਾਲਚ ਦੇ ਥਾਂ) ਸਦਾ-ਥਿਰ ਮਾਲਕ ਵੱਸ ਪੈਂਦਾ ਹੈ, ਉਹ ਹਉਮੈ ਦੀ ਜ਼ਹਰ ਨੂੰ ਮਾਰ ਲੈਂਦਾ ਹੈ (ਉਸ ਹਉਮੈ ਨੂੰ ਮਾਰ ਮੁਕਾਂਦਾ ਹੈ ਜੋ ਆਤਮਕ ਮੌਤ ਦਾ ਕਾਰਨ ਬਣਦੀ ਹੈ) ॥੫॥ ਮਨਿ = ਮਨ ਵਿਚ। ਬਿਖੁ = ਜ਼ਹਰ ॥੫॥
ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥
Renounce the evil way of duality, or you shall be plundered, O Siblings of Destiny.
ਦੁਬਿਧਾ ਛੱਡ ਦੇਵਹੁ, ਇਹ ਗ਼ਲਤ ਰਸਤੇ ਤੇ ਪੈ ਕੇ ਲੁੱਟੇ ਜਾਵੋਗੇ! ਕੁਵਾਟੜੀ = ਭੈੜੀ ਵਾਟ, ਮਾੜਾ ਰਸਤਾ। ਮੂਸਹੁਗੇ = ਲੁੱਟੇ ਜਾਵੋਗੇ।
ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥
Day and night, praise the Naam, in the Sanctuary of the True Guru's protection. ||6||
ਸਤਿਗੁਰੂ ਦੀ ਸਰਨ ਪੈ ਕੇ ਦਿਨ ਰਾਤ ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੬॥ ਅਹਿ = ਦਿਨ। ਨਿਸਿ = ਰਾਤ ॥੬॥
ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥
The self-willed manmukh is a rock, a stone. His life is cursed and useless.
ਮਨ ਦਾ ਮੁਰੀਦ ਮਨੁੱਖ ਪੱਥਰ ਦੀ ਚਟਾਨ ਹੈ (ਚਟਾਨ ਪੱਥਰ ਵਾਂਗ ਕੁਰਖ਼ਤ ਹੈ), ਜਿਸ ਦਾ ਜੀਵਨ ਬੇ-ਸੁਆਦ ਰਹਿੰਦਾ ਹੈ ਤੇ ਫਿਟਕਾਰ-ਜੋਗ ਹੈ। ਸੈਲੁ = ਚਟਾਨ। ਧ੍ਰਿਗੁ = ਫਿਟਕਾਰ-ਯੋਗ। ਫੀਕਾ = ਬੇ-ਰਸਾ।
ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥
No matter now long a stone is kept under water, it still remains dry at its core. ||7||
ਪੱਥਰ ਨੂੰ ਕਿਤਨਾ ਹੀ ਸਮਾ ਪਾਣੀ ਵਿਚ ਰੱਖਿਆ ਜਾਏ, ਤਾਂ ਵੀ ਉਹ ਅੰਦਰੋਂ ਸੁੱਕਾ ਹੀ ਰਹਿੰਦਾ ਹੈ ॥੭॥ ਅਭ ਅੰਤਰਿ = ਅੰਦਰੋਂ ॥੭॥
ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥
The Name of the Lord is the treasure; the Perfect Guru has given it to me.
ਪਰਮਾਤਮਾ ਦਾ ਨਾਮ (ਸਾਰੇ ਆਤਮਕ ਗੁਣਾਂ ਦਾ) ਖ਼ਜ਼ਾਨਾ ਹੈ, ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਨਾਮ ਦੇ ਦਿੱਤਾ, ਨਿਧਾਨੁ = ਖ਼ਜ਼ਾਨਾ। ਗੁਰਿ = ਗੁਰੂ ਨੇ।
ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥
O Nanak, one who does not forget the Naam, churns and drinks in the Ambrosial Nectar. ||8||15||
ਉਹ ਹੇ ਨਾਨਕ! ਸਦਾ ਜਪ ਜਪ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ ਤੇ ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ ॥੮॥੧੫॥ ਮਥਿ = ਰਿੜਕ ਕੇ ॥੮॥੧੫॥