ਪਉੜੀ ॥
Pauree:
ਪਉੜੀ।
ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥
By wearing religious robes outwardly, God, the Inner-knower is not found.
ਰੱਬ ਬਾਹਰਲੇ ਭੇਖਾਂ ਨਾਲ ਨਹੀਂ ਮਿਲਦਾ (ਕਿਉਂਕਿ) ਉਹ ਹਰੇਕ ਦੇ ਦਿਲ ਦੀ ਜਾਣਦਾ ਹੈ, ਬਾਹਰ ਭੇਖਿ = ਬਾਹਰਲੇ ਭੇਖਾਂ ਨਾਲ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।
ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥
Without the One Dear Lord, all wander around aimlessly.
ਤੇ, ਇਕ ਰੱਬ ਦੇ ਮਿਲਾਪ ਤੋਂ ਬਿਨਾ ਸਾਰੀ ਸ੍ਰਿਸ਼ਟੀ ਵਿਅਰਥ ਵਿਚਰਦੀ ਹੈ। ਬਾਹਰੀ = ਬਿਨਾ। ਨਿਕਾਮੀ = ਨਿਕੰਮੀ, ਵਿਅਰਥ।
ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥
Their minds are imbued with attachment to family, and so they continually wander around, puffed up with pride.
ਜਿਨ੍ਹਾਂ ਬੰਦਿਆਂ ਦਾ ਮਨ ਪਰਵਾਰ ਦੇ ਮੋਹ ਵਿਚ ਰੰਗਿਆ ਰਹਿੰਦਾ ਹੈ, ਉਹ ਸਦਾ ਅਹੰਕਾਰ ਵਿਚ ਹੀ ਫਿਰਦੇ ਹਨ। ਗਰਬਿ = ਅਹੰਕਾਰ ਵਿਚ। ਫਿਰਾਮੀ = ਫਿਰਦੀ ਹੈ।
ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥
The arrogant wander around the world; why are they so proud of their wealth?
ਮਾਇਆ-ਧਾਰੀ ਬੰਦੇ ਜਗਤ ਵਿਚ ਆਕੜ ਆਕੜ ਕੇ ਚੱਲਦੇ ਹਨ, ਪਰ ਉਹਨਾਂ ਦਾ ਅਹੰਕਾਰ ਕਿਸੇ ਅਰਥ ਨਹੀਂ, ਗੁਮਾਨੀ = ਅਹੰਕਾਰੀ। ਗਰਬਹਿ = ਅਹੰਕਾਰ ਕਰਦੇ ਹਨ। ਦਾਮੀ = ਪੈਸੇ ਵਾਲੇ, ਮਾਇਆਧਾਰੀ।
ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥
Their wealth shall not go with them when they depart; in an instant, it is gone.
(ਕਿਉਂਕਿ) ਜਗਤ ਤੋਂ ਤੁਰਨ ਵੇਲੇ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ, ਖਿਨ ਪਲ ਵਿਚ ਹੀ ਸਾਥ ਛੱਡ ਜਾਂਦੀ ਹੈ। ਬਿਲਾਮੀ = ਬਿਲਮ, ਦੇਰ, ਚਿਰ।
ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥
They wander around in the world, according to the Hukam of the Lord's Command.
ਅਜੇਹੇ ਬੰਦੇ ਪਰਮਾਤਮਾ ਦੀ ਰਜ਼ਾ ਅਨੁਸਾਰ ਸੰਸਾਰ ਵਿਚ (ਵਿਅਰਥ ਹੀ) ਜੀਵਨ ਗੁਜ਼ਾਰ ਜਾਂਦੇ ਹਨ। ਹੁਕਾਮੀ = ਹੁਕਮ ਵਿਚ, ਹੁਕਮ ਅਨੁਸਾਰ।
ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥
When one's karma is activated, one finds the Guru, and through Him, the Lord and Master is found.
ਜਿਸ ਮਨੁੱਖ ਉਤੇ ਪ੍ਰਭੂ ਦੀ ਮੇਹਰ (ਦਾ ਦਰਵਾਜ਼ਾ) ਖੁਲ੍ਹਦਾ ਹੈ, ਉਸ ਨੂੰ ਗੁਰੂ ਮਿਲਦਾ ਹੈ (ਗੁਰੂ ਦੀ ਰਾਹੀਂ) ਉਸ ਨੂੰ ਮਾਲਕ-ਪ੍ਰਭੂ ਮਿਲ ਪੈਂਦਾ ਹੈ। ਕਰਮੁ = ਬਖ਼ਸ਼ਸ਼।
ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥
That humble being, who serves the Lord, has his affairs resolved by the Lord. ||14||
ਜੋ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ, ਪ੍ਰਭੂ ਉਸ ਦਾ ਕੰਮ ਸਵਾਰਦਾ ਹੈ ॥੧੪॥ ਕਾਮੀ = ਕੰਮ ਆਉਂਦਾ ਹੈ। ਤਿਸ ਕੀ ਕਾਮੀ = ਉਸ ਦੇ ਕੰਮ ਆਉਂਦਾ ਹੈ, ਉਸ ਦਾ ਕੰਮ ਸਵਾਰਦਾ ਹੈ ॥੧੪॥