ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥
Meditating, meditating in remembrance on my Guru, the True Guru, all pains have been eradicated.
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਸਿਮਰਿ ਸਿਮਰਿ = ਮੁੜ ਮੁੜ ਯਾਦ ਕਰ ਕੇ। ਸਗਲਾ = ਸਾਰਾ।
ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥
The fever and the disease are gone, through the Word of the Guru's Teachings, and I have obtained the fruits of my mind's desires. ||1||
ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ॥੧॥ ਗੁਰ ਬਚਨੀ = ਗੁਰੂ ਦੇ ਬਚਨਾਂ ਉੱਤੇ ਤੁਰ ਕੇ ॥੧॥
ਮੇਰਾ ਗੁਰੁ ਪੂਰਾ ਸੁਖਦਾਤਾ ॥
My Perfect Guru is the Giver of peace.
ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ।
ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥
He is the Doer, the Cause of causes, the Almighty Lord and Master, the Perfect Primal Lord, the Architect of Destiny. ||Pause||
ਗੁਰੂ ਉਸ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ ਰਹਾਉ॥ ਕਰਣ ਕਾਰਣ = ਜਗਤ ਦਾ ਮੂਲ। ਸਮਰਥ = ਸਾਰੀਆਂ ਤਾਕਤਾਂ ਦਾ ਮਾਲਕ। ਬਿਧਾਤਾ = ਸਿਰਜਣਹਾਰ ॥ਰਹਾਉ॥
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥
Sing the Glorious Praises of the Lord in bliss, joy and ecstasy; Guru Nanak has become kind and compassionate.
ਹੇ ਨਾਨਕ! (ਆਖ-ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ। ਬਿਨੋਦ = ਕੌਤਕ, ਤਮਾਸ਼ੇ, ਖ਼ੁਸ਼ੀਆਂ।
ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥
Shouts of cheers and congratulations ring out all over the world; the Supreme Lord God has become my Savior and Protector. ||2||15||43||
(ਸਿਫ਼ਤ-ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ ॥੨॥੧੫॥੪੩॥ ਜੈ ਜੈ ਕਾਰ = ਸੋਭਾ। ਭੀਤਰਿ = ਵਿਚ ॥੨॥੧੫॥੪੩॥