ਧਨਾਸਰੀ ਮਹਲਾ ੫ ॥
Dhanaasaree, Fifth Mehl:
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
All demons and enemies are eradicated by You, Lord; Your glory is manifest and radiant.
ਹੇ ਪ੍ਰਭੂ! (ਤੇਰੇ ਭਗਤਾਂ ਦੇ) ਸਾਰੇ ਵੈਰੀ ਦੁਸ਼ਮਨ ਤੇਰੀ ਕਿਰਪਾ ਨਾਲ ਦੂਰ ਹੁੰਦੇ ਹਨ, ਤੇਰਾ ਤੇਜ-ਪ੍ਰਤਾਪ (ਸਾਰੇ ਜਗਤ ਵਿਚ) ਪਰਤੱਖ ਹੈ। ਦੂਤ = ਵੈਰੀ। ਸਭਿ = ਸਾਰੇ। ਤੁਝ ਤੇ = ਤੈਥੋਂ, ਤੇਰੀ ਕਿਰਪਾ ਨਾਲ। ਤੇ = ਤੋਂ। ਨਿਵਰਹਿ = ਦੂਰ ਹੋ ਜਾਂਦੇ ਹਨ। ਪ੍ਰਤਾਪੁ = ਤੇਜ, ਇਕਬਾਲ।
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
Whoever harms Your devotees, You destroy in an instant. ||1||
ਜੇਹੜਾ ਜੇਹੜਾ (ਦੂਤੀ) ਤੇਰੇ ਭਗਤਾਂ ਨੂੰ ਦੁੱਖ ਦੇਂਦਾ ਹੈ, ਤੂੰ ਉਸ ਨੂੰ ਤੁਰੰਤ (ਆਤਮਕ ਮੌਤੇ) ਮਾਰ ਦੇਂਦਾ ਹੈਂ ॥੧॥ ਜੋ ਜੋ = ਜੇਹੜਾ ਜੇਹੜਾ ਮਨੁੱਖ। ਦੁਖਾਏ = ਦੁੱਖ ਦੇਂਦਾ ਹੈ। ਓਹੁ = {ਇਕ-ਵਚਨ} ਉਹ ਮਨੁੱਖ। ਤਤਕਾਲ = ਉਸੇ ਵੇਲੇ। ਮਾਰਾ = ਮਾਰ ਦਿੱਤਾ, ਆਤਮਕ ਮੌਤੇ ਮਾਰ ਦਿੱਤਾ ॥੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥
I look to You continually, Lord.
ਹੇ ਮੁਰਾਰੀ! ਹੇ ਹਰੀ! ਮੈਂ ਸਦਾ ਤੇਰੇ ਵਲ (ਸਹਾਇਤਾ ਵਾਸਤੇ) ਤੱਕਦਾ ਰਹਿੰਦਾ ਹਾਂ। ਨਿਰਖਉ = ਨਿਰਖਉਂ, ਮੈਂ ਧਿਆਨ ਨਾਲ ਵੇਖਦਾ ਹਾਂ, ਮੈਂ ਤੱਕਦਾ ਹਾਂ। ਓਰਿ = ਪਾਸੇ ਵਲ। ਨੀਤ = ਸਦਾ।
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
O Lord, Destroyer of ego, please, be the helper and companion of Your slaves; take my hand, and save me, O my Friend! ||Pause||
(ਆਪਣੇ) ਦਾਸ ਦੇ ਵਾਸਤੇ ਮਦਦਗਾਰ ਬਣ। ਹੇ ਮਿੱਤਰ ਪ੍ਰਭੂ! (ਆਪਣੇ ਸੇਵਕ ਦਾ) ਹੱਥ ਫੜ ਕੇ ਇਸ ਨੂੰ ਬਚਾ ਲੈ ਰਹਾਉ॥ ਮੁਰਾਰਿ = ਹੇ ਮੁਰਾਰੀ! ਹੇ ਹਰੀ! ਸਹਾਇ = ਮਦਦਗਾਰ। ਕਰੁ = ਹੱਥ। ਗਹਿ = ਫੜ ਕੇ। ਉਧਰਹੁ = ਬਚਾ ਲਵੋ। ਮੀਤ = ਹੇ ਮਿੱਤਰ! ॥ਰਹਾਉ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
My Lord and Master has heard my prayer, and given me His protection.
ਮੇਰੇ ਮਾਲਕ-ਪ੍ਰਭੂ ਨੇ ਖਸਮ ਵਾਲਾ ਫ਼ਰਜ਼ ਪੂਰਾ ਕਰ ਕੇ (ਜਿਸ ਮਨੁੱਖ ਦੀ) ਬੇਨਤੀ ਆਪ ਸੁਣ ਲਈ, ਠਾਕੁਰਿ ਮੇਰੈ = ਮੇਰੇ ਠਾਕੁਰ ਨੇ। ਖਸਮਾਨਾ = ਖਸਮ ਵਾਲਾ ਫ਼ਰਜ਼। ਕਰਿ = ਕਰ ਕੇ।
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
Nanak is in ecstasy, and his pains are gone; he meditates on the Lord, forever and ever. ||2||13||44||
ਹੇ ਨਾਨਕ! (ਆਖ-) ਸਦਾ ਹੀ ਪਰਮਾਤਮਾ ਦਾ ਨਾਮ ਜਪ ਕੇ ਉਸ ਮਨੁੱਖ ਨੂੰ ਆਤਮਕ ਆਨੰਦ ਬਣ ਗਏ, ਉਸ ਦੇ ਸਾਰੇ ਦੁੱਖ ਨਾਸ ਹੋ ਗਏ ॥੨॥੧੩॥੪੪॥ ਜਾਪਿ = ਜਪ ਕੇ ॥੨॥੧੩॥੪੪॥