ਮਃ

Third Mehl:

ਤੀਜੀ ਪਾਤਸ਼ਾਹੀ।

ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ

O Nanak, those who worship and adore the Lord's Name night and day, vibrate the String of the Lord's Love.

ਹੇ ਨਾਨਕ! ਜਿਨ੍ਹਾਂ ਨੇ ਹਰ ਰੋਜ਼ ਇਕ-ਰਸ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਾ ਹੈ, ਅਨਦਿਨੁ = ਹਰ ਰੋਜ਼। ਲਿਵ ਤਾਰ = ਇਕ-ਰਸ।

ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ

Maya, the maid-servant of our Lord and Master, serves them.

ਖਸਮ ਪ੍ਰਭੂ ਦੀ ਦਾਸੀ ਮਾਇਆ ਉਹਨਾਂ ਦੇ ਅੱਗੇ ਕਾਰ ਕਮਾਂਦੀ ਹੈ (ਭਾਵ, ਉਹ ਬੰਦੇ ਮਾਇਆ ਦੇ ਪਿੱਛੇ ਨਹੀਂ ਫਿਰਦੇ, ਮਾਇਆ ਉਹਨਾਂ ਦੀ ਸੇਵਕ ਬਣਦੀ ਹੈ।) ਬੰਦੀ = ਦਾਸੀ।

ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ

The Perfect One has made them perfect; by the Hukam of His Command, they are embellished.

(ਕਿਉਂਕਿ) ਸਵਾਰਣਵਾਲੇ (ਪ੍ਰਭੂ) ਦੇ ਹੁਕਮ ਵਿਚ ਪੂਰੇ (ਗੁਰੂ) ਨੇ ਉਹਨਾਂ ਨੂੰ ਪੂਰਨ ਕਰ ਦਿੱਤਾ ਹੈ (ਤੇ ਉਹ ਮਾਇਆ ਦੇ ਪਿੱਛੇ ਡੋਲਦੇ ਨਹੀਂ।) ਪੂਰੈ = ਪੂਰੇ (ਗੁਰੂ) ਨੇ। ਹੁਕਮਿ ਸਵਾਰਣਹਾਰ = ਸਵਾਰਣਹਾਰ ਦੇ ਹੁਕਮ ਵਿਚ।

ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ

By Guru's Grace, they understand Him, and they find the gate of salvation.

ਸਤਿਗੁਰੂ ਦੀ ਕਿਰਪਾ ਨਾਲ ਜਿਸ ਨੇ (ਇਹ ਭੇਤ) ਸਮਝ ਲਿਆ ਹੈ, ਉਸ ਨੇ ਮੁਕਤੀ ਦਾ ਦਰ ਲੱਭ ਲਿਆ ਹੈ। ਮੋਖ = ਮਾਇਆ ਦੇ ਬੰਧਨਾਂ ਤੋਂ ਖ਼ਲਾਸੀ।

ਮਨਮੁਖ ਹੁਕਮੁ ਜਾਣਨੀ ਤਿਨ ਮਾਰੇ ਜਮ ਜੰਦਾਰੁ

The self-willed manmukhs do not know the Lord's Command; they are beaten down by the Messenger of Death.

ਮਨਮੁਖ ਬੰਦੇ (ਪ੍ਰਭੂ ਦਾ) ਹੁਕਮ ਨਹੀਂ ਪਛਾਣਦੇ, (ਇਸ ਕਰਕੇ) ਉਹਨਾਂ ਨੂੰ ਜ਼ਾਲਮ ਜਮ ਦੰਡ ਦੇਂਦਾ ਹੈ। ਜੰਦਾਰੁ = ਜੰਦਾਲ, ਜ਼ਾਲਮ, ਡਾਢਾ।

ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ

But the Gurmukhs, who worship and adore the Lord, cross over the terrifying world-ocean.

ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਨੇ ਸਿਮਰਨ ਕੀਤਾ, ਉਹ ਸੰਸਾਰ-ਸਾਗਰ ਨੂੰ ਤਰ ਗਏ ਹਨ,

ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥

All their demerits are erased, and replaced with merits. The Guru Himself is their Forgiver. ||2||

(ਕਿਉਂਕਿ ਸਤਿਗੁਰੂ ਨੇ) ਗੁਣਾਂ ਦੁਆਰਾ (ਭਾਵ, ਉਹਨਾਂ ਦੇ ਹਿਰਦੇ ਵਿਚ ਗੁਣ ਪਰਗਟ ਕਰ ਕੇ ਉਹਨਾਂ ਦੇ) ਸਾਰੇ ਅਉਗੁਣ ਮਿਟਾ ਦਿੱਤੇ ਹਨ। ਗੁਰੂ ਬੜਾ ਬਖ਼ਸ਼ਿੰਦ ਹੈ ॥੨॥ ਗੁਣੀ = ਗੁਣਾਂ ਦੀ ਰਾਹੀਂ ॥੨॥