ਸਲੋਕੁ

Salok:

ਸਲੋਕ।

ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ

God Himself causes one to perform good and bad actions.

(ਹਰੇਕ ਜੀਵ ਵਿਚ ਬੈਠ ਕੇ) ਸਭ ਚੰਗੇ ਮੰਦੇ ਕੰਮ ਉਹ ਪ੍ਰਭੂ ਆਪ ਕਰ ਰਿਹਾ ਹੈ (ਪ੍ਰਭੂ ਨੇ ਆਪ ਕੀਤੇ ਹਨ)। ਸੁਭ ਅਸੁਭ ਕਿਰਤ = ਚੰਗੇ ਮੰਦੇ ਕੰਮ। ਤਿਨਿ ਪ੍ਰਭਿ = ਉਸ ਪ੍ਰਭੂ ਨੇ।

ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

The beast indulges in egotism, selfishness and conceit; O Nanak, without the Lord, what can anyone do? ||1||

ਪਰ ਹੇ ਨਾਨਕ! ਮੂਰਖ ਮਨੁੱਖ ਮਾਣ ਕਰਦਾ ਹੈ ਕਿ ਮੈਂ ਕਰਦਾ ਹਾਂ। ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ ਜੀਵ ਕੁਝ ਨਹੀਂ ਕਰ ਸਕਦਾ ॥੧॥ ਪਸੁ = ਪਸ਼ੂ, ਮੂਰਖ। ਹਉ ਹਉ ਕਰੈ = 'ਮੈਂ ਮੈਂ' ਕਰਦਾ ਹੈ, ਅਹੰਕਾਰ ਕਰਦਾ ਹੈ ਕਿ ਮੈਂ ਕਰਦਾ ਹਾਂ ॥੧॥