ਕਾਨੜਾ ਮਹਲਾ

Kaanraa, Fifth Mehl:

ਕਾਨੜਾ ਪੰਜਵੀਂ ਪਾਤਸ਼ਾਈ।

ਸਿਮਰਤ ਨਾਮੁ ਮਨਹਿ ਸੁਖੁ ਪਾਈਐ

Meditating in remembrance on the Naam, peace of mind is found.

ਪਰਮਾਤਮਾ ਦਾ ਨਾਮ ਸਿਮਰਦਿਆਂ ਮਨ ਵਿਚ ਆਨੰਦ ਪ੍ਰਾਪਤ ਕਰ ਸਕੀਦਾ ਹੈ, ਸਿਮਰਤ = ਸਿਮਰਦਿਆਂ। ਮਨਹਿ = ਮਨ ਵਿਚ। ਪਾਈਐ = ਪ੍ਰਾਪਤ ਕਰ ਲਈਦਾ ਹੈ।

ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ

Meeting the Holy Saint, sing the Praises of the Lord. ||1||Pause||

ਸੰਤ ਜਨਾਂ ਦੀ ਸੰਗਤ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ ॥੧॥ ਰਹਾਉ ॥ ਮਿਲਿ = ਮਿਲ ਕੇ। ਜਸੁ = ਸਿਫ਼ਤ-ਸਾਲਾਹ। ਗਾਈਐ = ਗਾਣਾ ਚਾਹੀਦਾ ਹੈ ॥੧॥ ਰਹਾਉ ॥

ਕਰਿ ਕਿਰਪਾ ਪ੍ਰਭ ਰਿਦੈ ਬਸੇਰੋ

Granting His Grace, God has come to dwell within my heart.

ਹੇ ਪ੍ਰਭੂ! ਮਿਹਰ ਕਰ ਕੇ (ਮੇਰੇ) ਹਿਰਦੇ ਵਿਚ (ਆਪਣਾ) ਟਿਕਾਣਾ ਬਣਾਈ ਰੱਖ। ਪ੍ਰਭ = ਹੇ ਪ੍ਰਭੂ! ਰਿਦੈ = ਹਿਰਦੇ ਵਿਚ। ਬਸੇਰੋ = ਟਿਕਾਣਾ।

ਚਰਨ ਸੰਤਨ ਕੈ ਮਾਥਾ ਮੇਰੋ ॥੧॥

I touch my forehead to the feet of the Saints. ||1||

ਹੇ ਪ੍ਰਭੂ! ਮੇਰਾ ਮੱਥਾ (ਤੇਰੇ) ਸੰਤ ਜਨਾਂ ਦੇ ਚਰਨਾਂ ਉਤੇ ਟਿਕਿਆ ਰਹੇ ॥੧॥ ਚਰਨ ਸੰਤਨ ਕੈ = ਸੰਤ ਜਨਾਂ ਦੇ ਚਰਨਾਂ ਉੱਤੇ ॥੧॥

ਪਾਰਬ੍ਰਹਮ ਕਉ ਸਿਮਰਹੁ ਮਨਾਂ

Meditate, O my mind, on the Supreme Lord God.

ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਦਾ ਰਹੁ। ਕਉ = ਨੂੰ। ਮਨਾਂ = ਹੇ ਮਨ!

ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥

As Gurmukh, Nanak listens to the Praises of the Lord. ||2||9||28||

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਸੁਣਿਆ ਕਰ ॥੨॥੯॥੨੮॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੁਨਾਂ = ਸੁਣਾਂ ॥੨॥੯॥੨੮॥