ਅਸਟਪਦੀ ॥

Ashtapadee:

ਅਸ਼ਟਪਦੀ।

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

In the Society of the Saints, I see God deep within my being.

(ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਪਣੇ ਅੰਦਰ ਅਕਾਲ ਪੁਰਖ ਨੂੰ ਵੇਖਿਆ ਹੈ, ਅੰਤਰਿ = (ਆਪਣੇ) ਅੰਦਰ।

ਨਾਮੁ ਪ੍ਰਭੂ ਕਾ ਲਾਗਾ ਮੀਠਾ ॥

God's Name is sweet to me.

ਉਸ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ।

ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥

All things are contained in the Heart of the One,

(ਜਗਤ ਦੇ) ਸਾਰੇ ਪਦਾਰਥ (ਉਸ ਨੂੰ) ਇਕ ਪ੍ਰਭੂ ਵਿਚ ਹੀ (ਲੀਨ ਦਿੱਸਦੇ ਹਨ), ਸਮਿਗ੍ਰੀ = ਪਦਾਰਥ। ਏਕਸੁ = ਇਕੋ ਹੀ ਘਟ ਮਾਹਿ = ਇਕ (ਪ੍ਰਭੂ) ਵਿਚ ਹੀ! ਘਟ ਮਾਹਿ = ਘਟ ਵਿਚ। ਏਕਸੁ = ਉਹ ਸਮਾਧੀ ਜਿਸ ਵਿਚ ਕੋਈ ਫੁਰਨਾ ਨਾਹ ਉਠੇ।

ਅਨਿਕ ਰੰਗ ਨਾਨਾ ਦ੍ਰਿਸਟਾਹਿ ॥

although they appear in so many various colors.

(ਉਸ ਪ੍ਰਭੂ ਤੋਂ ਹੀ) ਅਨੇਕਾਂ ਕਿਸਮਾਂ ਦੇ ਰੰਗ ਤਮਾਸ਼ੇ (ਨਿਕਲੇ ਹੋਏ) ਦਿੱਸਦੇ ਹਨ। ਨਾਨਾ = ਕਈ ਕਿਸਮ ਦੇ। ਦ੍ਰਿਸਟਾਹਿ = ਵੇਖਣ ਵਿਚ ਆਉਂਦੇ ਹਨ।

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥

The nine treasures are in the Ambrosial Name of God.

ਪ੍ਰਭੂ ਦਾ ਨਾਮ ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੁੱਲ) ਹੈ ਤੇ ਅੰਮ੍ਰਿਤ ਹੈ;

ਦੇਹੀ ਮਹਿ ਇਸ ਕਾ ਬਿਸ੍ਰਾਮੁ ॥

Within the human body is its place of rest.

(ਉਸ ਮਨੁੱਖ ਦੇ) ਸਰੀਰ ਵਿਚ ਉਸ ਨਾਮ ਦਾ ਟਿਕਾਣਾ (ਹੋ ਜਾਂਦਾ ਹੈ।) ਬਿਸ੍ਰਾਮੁ = ਟਿਕਾਣਾ।

ਸੁੰਨ ਸਮਾਧਿ ਅਨਹਤ ਤਹ ਨਾਦ ॥

The Deepest Samaadhi, and the unstruck sound current of the Naad are there.

ਉਸ ਮਨੁੱਖ ਦੇ ਅੰਦਰ ਅਫੁਰ ਸੁਰਤ ਜੁੜੀ ਰਹਿੰਦੀ ਹੈ, ਸੁੰਨ ਸਮਾਧਿ । ਅਨਹਦ = ਇਕ-ਰਸ, ਲਗਾਤਾਰ। ਤਹ = ਓਥੇ, ਉਸ ਸਰੀਰ ਵਿਚ। ਨਾਦ = ਆਵਾਜ਼, ਰਾਗ।

ਕਹਨੁ ਨ ਜਾਈ ਅਚਰਜ ਬਿਸਮਾਦ ॥

The wonder and marvel of it cannot be described.

ਤੇ, ਅਜੇਹਾ ਅਚਰਜ ਇਕ-ਰਸ ਰਾਗ (-ਰੂਪ ਆਨੰਦ ਬਣਿਆ ਰਹਿੰਦਾ ਹੈ) ਜਿਸ ਦਾ ਬਿਆਨ ਨਹੀਂ ਹੋ ਸਕਦਾ। ਬਿਸਮਾਦ = ਅਚਰਜ।

ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥

He alone sees it, unto whom God Himself reveals it.

(ਪਰ) ਇਹ (ਆਨੰਦ) ਉਸ ਮਨੁੱਖ ਨੇ ਵੇਖਿਆ ਹੈ ਜਿਸ ਨੂੰ ਪ੍ਰਭੂ ਆਪ ਵਿਖਾਉਂਦਾ ਹੈ,

ਨਾਨਕ ਤਿਸੁ ਜਨ ਸੋਝੀ ਪਾਏ ॥੧॥

O Nanak, that humble being understands. ||1||

(ਕਿਉਂਕਿ) ਹੇ ਨਾਨਕ! ਉਸ ਮਨੁੱਖ ਨੂੰ (ਉਸ ਆਨੰਦ ਦੀ) ਸਮਝ ਬਖ਼ਸ਼ਦਾ ਹੈ ॥੧॥