ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥
The self-willed manmukh is like the inverted lotus; he has neither devotional worship, nor the Lord's Name.
ਆਪ-ਹੁਦਰਾ ਮਨੁੱਖ (ਮਾਨੋ) ਉਲਟਾ ਕਉਲ-ਫੁੱਲ ਹੈ, ਇਸ ਵਿਚ ਨਾ ਭਗਤੀ ਹੈ ਤੇ ਨਾ ਸਿਮਰਨ, ਊਧਾ = ਉਲਟਾ।
ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥
He remains engrossed in material wealth, and his efforts are false.
ਇਹ ਮਾਇਆ ਦੇ ਅਸਰ ਹੇਠ ਹੀ ਕਾਰ ਵਿਹਾਰ ਕਰਦਾ ਹੈ, ਕੂੜ (ਮਾਇਆ) ਹੀ ਇਸ ਦਾ ਪ੍ਰਯੋਜਨ (ਜ਼ਿੰਦਗੀ ਦਾ ਨਿਸ਼ਾਨਾ) ਹੈ, ਸਕਤੀ = ਮਾਇਆ। ਉਪਾਉ = ਉੱਦਮ।
ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥
His consciousness is not softened within, and the words from his mouth are insipid.
ਆਪ-ਹੁਦਰੇ ਮਨੁੱਖ ਦਾ ਅੰਦਰਲਾ ਭਿੱਜਦਾ ਨਹੀਂ, ਚਿੱਤ ਰੱਜਦਾ ਨਹੀਂ, ਮੂੰਹੋਂ ਭੀ ਫਿੱਕਾ ਬੋਲ ਹੀ ਬੋਲਦਾ ਹੈ। ਮੁਖਿ = ਮੂੰਹੋਂ। ਆਲਾਉ = ਆਲਾਪ, ਬੋਲ।
ਓਇ ਧਰਮਿ ਰਲਾਏ ਨਾ ਰਲਨੑਿ ਓਨਾ ਅੰਦਰਿ ਕੂੜੁ ਸੁਆਉ ॥
He does not mingle with the righteous; within him are falsehood and selfishness.
ਐਸੇ ਬੰਦੇ ਧਰਮ ਵਿਚ ਜੋੜੇ ਜੁੜਦੇ ਨਹੀਂ ਕਿਉਂਕਿ ਉਹਨਾਂ ਦੇ ਅੰਦਰ ਕੂੜ ਤੇ ਖ਼ੁਦਗ਼ਰਜ਼ੀ ਹੈ। ਧਰਮਿ = ਧਰਮ ਵਿਚ। ਰਲਾਏ = ਜੋੜੇ ਹੋਏ। ਸੁਆਉ = ਸੁਆਰਥ, ਖ਼ੁਦ-ਗ਼ਰਜ਼ੀ।
ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
O Nanak, the Creator Lord has arranged things, so that the self-willed manmukhs are drowned by telling lies, while the Gurmukhs are saved by chanting the Lord's Name. ||2||
ਹੇ ਨਾਨਕ! ਕਰਤਾਰ ਨੇ ਐਸੀ ਖੇਡ ਰਚੀ ਹੈ ਕਿ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਤਾਂ ਝੂਠ ਬੋਲ ਬੋਲ ਕੇ ਗ਼ਰਕ ਹੁੰਦੇ ਹਨ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਨਾਮ ਜਪ ਕੇ (ਸ਼ਕਤੀ ਦੇ ਹੜ੍ਹ ਵਿਚੋਂ) ਤਰ ਜਾਂਦੇ ਹਨ ॥੨॥