ਮਾਰੂ ਮਹਲਾ ੫ ॥
Maaroo, Fifth Mehl:
ਮਾਰੂ ਪੰਜਵੀਂ ਪਾਤਿਸ਼ਾਹੀ।
ਚਰਨ ਕਮਲ ਪ੍ਰਭ ਰਾਖੇ ਚੀਤਿ ॥
I have enshrined the lotus feet of God within my consciousness.
ਸੰਤ ਜਨਾਂ ਨੇ ਪ੍ਰਭੂ ਦੇ ਸੋਹਣੇ ਚਰਨ (ਸਦਾ ਆਪਣੇ) ਚਿੱਤ ਵਿਚ ਵਸਾਏ ਹੁੰਦੇ ਹਨ, ਚਰਨ ਕਮਲ = ਸੋਹਣੇ ਚਰਨ। ਚੀਤਿ = ਚਿੱਤ ਵਿਚ।
ਹਰਿ ਗੁਣ ਗਾਵਹ ਨੀਤਾ ਨੀਤ ॥
I sing the Glorious Praises of the Lord, continually, continuously.
ਉਹ ਸਦਾ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ। ਗਾਵਹ = ਗਾਵਹਿ, ਗਾਂਦੇ ਹਨ। ਨੀਤਾ ਨੀਤ = ਨਿੱਤ ਹੀ।
ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥
There is none other than Him at all.
ਪਰਮਾਤਮਾ ਤੋਂ ਬਿਨਾ ਉਹਨਾਂ ਨੂੰ ਹੋਰ ਕੋਈ ਸਹਾਰਾ ਨਹੀਂ ਦਿੱਸਦਾ (ਜੋ ਸਦਾ ਕਾਇਮ ਰਹਿ ਸਕੇ। ਕੋਊ = ਕੋਈ ਭੀ।
ਆਦਿ ਮਧਿ ਅੰਤਿ ਹੈ ਸੋਊ ॥੧॥
He alone exists, in the beginning, in the middle, and in the end. ||1||
ਸੰਤ ਜਨਾਂ ਨੂੰ ਨਿਸਚਾ ਹੈ ਕਿ) ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਵਿਚ, ਵਿਚਕਾਰਲੇ ਸਮੇ ਵਿਚ, ਅਤੇ ਜਗਤ ਦੇ ਅੰਤ ਵਿਚ ਕਾਇਮ ਰਹਿਣ ਵਾਲਾ ਹੈ ॥੧॥ ਆਦਿ = ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ ਵਿਚ। ਅੰਤਿ = ਜਗਤ ਦੇ ਅੰਤ ਵਿਚ। ਸੋਊ = ਉਹ ਆਪ ਹੀ ॥੧॥
ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥
He Himself is the Shelter of the Saints. ||1||Pause||
ਪਰਮਾਤਮਾ ਹੀ (ਸੰਤ ਜਨਾਂ ਦਾ) ਆਸਰਾ ਹੈ ॥੧॥ ਰਹਾਉ ॥ ਓਟ = ਆਸਰਾ। ਆਪੇ = ਆਪ ਹੀ ॥੧॥ ਰਹਾਉ ॥
ਜਾ ਕੈ ਵਸਿ ਹੈ ਸਗਲ ਸੰਸਾਰੁ ॥
The entire universe is under His control.
ਜਿਸ ਦੇ ਵਿਚ ਸਾਰਾ ਜਗਤ ਹੈ, ਜਾ ਕੈ ਵਸਿ = ਜਿਸ ਦੇ ਵੱਸ ਵਿਚ। ਸਗਲ = ਸਾਰਾ।
ਆਪੇ ਆਪਿ ਆਪਿ ਨਿਰੰਕਾਰੁ ॥
He Himself, the Formless Lord, is Himself by Himself.
ਜਿਹੜਾ ਨਿਰੰਕਾਰ ਸਦਾ ਆਪ ਹੀ ਆਪ ਹੈ, ਨਿਰੰਕਾਰੁ = ਨਿਰ-ਆਕਾਰ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ।
ਨਾਨਕ ਗਹਿਓ ਸਾਚਾ ਸੋਇ ॥
Nanak holds tight to that True Lord.
ਹੇ ਨਾਨਕ! (ਸੰਤ ਜਨਾਂ ਨੇ) ਉਸ ਸਦਾ ਕਾਇਮ ਰਹਿਣ ਵਾਲੇ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੋਇਆ ਹੈ। ਗਹਿਓ = ਫੜ ਲਿਆ, ਹਿਰਦੇ ਵਿਚ ਵਸਾ ਲਿਆ। ਸਾਚਾ = ਸਦਾ ਕਾਇਮ ਰਹਿਣ ਵਾਲਾ।
ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥
He has found peace, and shall never suffer pain again. ||2||9||
ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਉਹਨਾਂ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ ॥੨॥੯॥