ਪਉੜੀ

Pauree:

ਪਉੜੀ।

ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ

One who serves the Lord with all his heart - the Lord Himself unites him with Himself.

ਜਿਨ੍ਹਾਂ ਜੀਵਾਂ ਨੇ ਹਿਰਦੇ ਵਿਚ ਪ੍ਰਭੂ ਦਾ ਸਿਮਰਨ ਕੀਤਾ, ਉਹਨਾਂ ਨੂੰ ਪ੍ਰਭੂ (ਆਪਣੇ ਵਿਚ) ਮਿਲਾ ਲੈਂਦਾ ਹੈ,

ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ

He enters into a partnership with virtue and merit, and burns off all his demerits with the fire of the Shabad.

ਉਹਨਾਂ ਨਾਲ (ਉਹਨਾਂ ਦੇ) ਗੁਣਾਂ ਦੀ ਜਿਨ੍ਹਾਂ ਨੇ ਭਿਆਲੀ ਕੀਤੀ ਹੈ, ਉਹਨਾਂ ਦੇ ਸਾਰੇ ਪਾਪ ਸ਼ਬਦ ਦੁਆਰਾ ਸਾੜੇ ਜਾਂਦੇ ਹਨ।

ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ

Demerits are purchased cheap, like straw; he alone gathers merit, who is so blessed by the True Lord.

(ਪਰ) ਹੇ ਸੱਚੇ ਪ੍ਰਭੂ! ਔਗੁਣਾਂ ਨੂੰ ਪਰਾਲੀ ਦੇ ਭਾ ਵੇਚਣ ਲਈ (ਭਾਵ, ਸਹਲੇ ਹੀ ਨਾਸ ਕਰਨ ਲਈ) ਗੁਣਾਂ ਦੀ ਇਹ ਸਾਂਝ ਉਸੇ ਨੂੰ ਮਿਲਦੀ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ। ਵਿਕਣਿ = ਵੇਚਣ ਲਈ। ਪਲਰੀ = ਪਰਾਲੀ ਦੇ ਵੱਟੇ। (ਨੋਟ: ਲਫ਼ਜ਼ 'ਵਿਕਣਿ' ਦਾ ਅਰਥ 'ਵਿਕਦੇ ਹਨ' ਕਰਨਾ ਗ਼ਲਤ ਹੈ; ਉਹ ਲਫ਼ਜ਼ 'ਵਿਕਨਿ' ਹੁੰਦਾ ਹੈ)।

ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ

I am a sacrifice to my Guru, who has erased my demerits, and revealed my virtuous merits.

ਮੈਂ ਸਦਕੇ ਹਾਂ ਆਪਣੇ ਸਤਿਗੁਰੂ ਤੋਂ ਜਿਸ ਨੇ (ਜੀਵ ਦੇ) ਪਾਪ ਦੂਰ ਕਰ ਕੇ ਗੁਣ ਪਰਗਟ ਕੀਤੇ ਹਨ।

ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

The Gurmukh chants the glorious greatness of the great Lord God. ||7||

ਜੋ ਜੀਵ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹੀ ਵੱਡੇ ਪ੍ਰਭੂ ਦੀ ਵੱਡੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦਾ ਹੈ ॥੭॥ ਆਲਾਏ = ਉਚਾਰਦਾ ਹੈ ॥੭॥