ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਹਲਾ ੯ ॥
Salok, Ninth Mehl:
ਗੁਰੂ ਤੇਗਬਹਾਦਰ ਜੀ ਦੇ ਸਲੋਕ।
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
If you do not sing the Praises of the Lord, your life is rendered useless.
ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਗੁਨ ਗੋਬਿੰਦ = ਗੋਬਿੰਦ ਦੇ ਗੁਣ। ਅਕਾਰਥ = ਵਿਅਰਥ। ਕੀਨੁ = ਬਣਾ ਲਿਆ।
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
Says Nanak, meditate, vibrate upon the Lord; immerse your mind in Him, like the fish in the water. ||1||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ॥੧॥ ਕਹੁ = ਆਖ। ਮਨਾ = ਹੇ ਮਨ। ਜਿਹ ਬਿਧਿ = ਜਿਸ ਤਰੀਕੇ ਨਾਲ, ਜਿਸ ਤਰ੍ਹਾਂ। ਜਲ ਕਉ = ਪਾਣੀ ਨੂੰ। ਮੀਨੁ = ਮੱਛੀ ॥੧॥