ਸੋਰਠਿ ਮਹਲਾ

Sorat'h, Fourth Mehl:

ਸੋਰਠਿ ਚੌਥੀ ਪਾਤਿਸ਼ਾਹੀ।

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ

He Himself, the Beloved, is Himself all-in-all; He Himself establishes and disestablishes.

ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, ਆਪ ਹੀ (ਜਗਤ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰ ਦੇਂਦਾ ਹੈ। ਸਭੁ = ਹਰ ਥਾਂ। ਥਾਪਿ = ਪੈਦਾ ਕਰ ਕੇ। ਉਥਾਪੈ = ਨਾਸ ਕਰਦਾ ਹੈ।

ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ

The Beloved Himself beholds, and rejoices; God Himself works wonders, and beholds them.

ਪ੍ਰਭੂ ਆਪ ਹੀ (ਜਗਤ-ਰਚਨਾ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ, ਕੌਤਕ-ਤਮਾਸ਼ੇ ਰਚ ਕੇ ਆਪ ਹੀ ਵੇਖਦਾ ਹੈ, ਆਪਣੇ ਆਪ ਨੂੰ ਹੀ ਵੇਖਦਾ ਹੈ। ਵੇਖਿ = ਵੇਖ ਕੇ। ਵਿਗਸਦਾ = ਖ਼ੁਸ਼ ਹੁੰਦਾ ਹੈ। ਕਰਿ = ਕਰ ਕੇ। ਚੋਜ = ਤਮਾਸ਼ੇ। ਆਪੈ = ਆਪਣੇ ਆਪ ਨੂੰ।

ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥

The Beloved Himself is contained in all the woods and meadows; as Gurmukh, He reveals Himself. ||1||

ਪ੍ਰਭੂ ਆਪ ਹੀ (ਹਰੇਕ) ਵਣ ਵਿਚ (ਹਰੇਕ) ਤੀਲੇ ਵਿਚ ਹਰ ਥਾਂ ਮੌਜੂਦ ਹੈ। ਗੁਰੂ ਦੀ ਸ਼ਰਨ ਪਿਆਂ ਉਹ ਪ੍ਰਭੂ ਦਿੱਸ ਪੈਦਾ ਹੈ ॥੧॥ ਵਣਿ = ਵਣ ਵਿਚ। ਤਿਣਿ = ਤ੍ਰਿਣ ਵਿਚ। ਸਭਤੁ = ਹਰ ਥਾਂ। ਗੁਰਮੁਖਿ = ਗੁਰੂ ਦੀ ਰਾਹੀਂ। ਜਾਪੈ = ਦਿੱਸਦਾ ਹੈ ॥੧॥

ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ

Meditate, O mind, on the Lord, Har, Har; through the sublime essence of Lord's Name, you shall be satisfied.

ਹੇ ਮੇਰੇ ਮਨ! ਸਦਾ ਪਰਮਾਤਮਾ (ਦੇ ਨਾਮ) ਨੂੰ ਜਪਿਆ ਕਰ, (ਜੇਹੜਾ ਮਨੁੱਖ ਜਪਦਾ ਹੈ ਉਹ) ਨਾਮ ਦੇ ਰਸ ਨਾਲ (ਮਾਇਆ ਵਲੋਂ) ਰੱਜ ਜਾਂਦਾ ਹੈ। ਰਸਿ = ਰਸ ਨਾਲ। ਧ੍ਰਾਪੈ = ਰੱਜ ਜਾਂਦਾ ਹੈ।

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ਰਹਾਉ

The Ambrosial Nectar of the Naam, is the sweetest juice; through the Word of the Guru's Shabad, its taste is revealed. ||Pause||

ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਬਹੁਤ ਸੁਆਦਲਾ ਹੈ, ਬਹੁਤ ਮਿੱਠਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਚੱਖ ਕੇ ਹੀ ਪਤਾ ਲੱਗਦਾ ਹੈ ਰਹਾਉ॥ ਚਖਿ = ਚੱਖ ਕੇ। ਜਾਪੈ = ਮਲੂਮ ਹੁੰਦਾ ਹੈ ॥ਰਹਾਉ॥

ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ

The Beloved is Himself the place of pilgrimage and the raft; God Himself ferries Himself across.

ਹੇ ਭਾਈ! ਪ੍ਰਭੂ ਆਪ ਹੀ ਦਰਿਆ ਦਾ ਕੰਢਾ ਹੈ, ਆਪ ਹੀ (ਦਰਿਆ ਤੋਂ ਲੰਘਣ ਲਈ) ਤੁਲਹਾ ਹੈ, ਆਪ ਹੀ (ਦਰਿਆ ਤੋਂ) ਪਾਰ ਲੰਘਦਾ ਹੈ, ਆਪਣੇ ਆਪ ਨੂੰ ਹੀ ਲੰਘਾਂਦਾ ਹੈ। ਆਪੇ = ਆਪ ਹੀ। ਤੀਰਥੁ = ਦਰਿਆ ਦਾ ਕੰਢਾ। ਤੁਲਹੜਾ = ਦਰਿਆ ਤੋਂ ਪਾਰ ਲੰਘਣ ਲਈ ਲੱਕੜ ਬੰਨ੍ਹ ਕੇ ਬਣਾਇਆ ਹੋਇਆ ਗੱਠਾ।

ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ

The Beloved Himself casts the net over all the world; the Lord Himself is the fish.

ਪ੍ਰਭੂ ਆਪ ਹੀ (ਮਾਇਆ ਦਾ) ਜਾਲ ਵਿਛਾਂਦਾ ਹੈ (ਉਹ ਜਾਲ ਵਿਚ ਫਸਣ ਵਾਲਾ) ਸਾਰਾ ਜਗਤ-ਮਛਲੀ ਆਪਣੇ ਆਪ ਨੂੰ ਹੀ ਬਣਾਂਦਾ ਹੈ। ਵਤਾਇਦਾ = ਖਿਲਾਰਦਾ ਹੈ।

ਆਪਿ ਅਭੁਲੁ ਭੁਲਈ ਪਿਆਰਾ ਅਵਰੁ ਦੂਜਾ ਜਾਪੈ ॥੨॥

The Beloved Himself is infallible; He makes no mistakes. There is no other like Him to be seen. ||2||

(ਫਿਰ ਭੀ ਉਹ) ਆਪ ਭੁੱਲਣ ਵਾਲਾ ਨਹੀਂ ਹੈ, ਉਹ ਕਦੇ (ਮਾਇਆ-ਜਾਲ ਵਿਚ ਫਸਣ ਵਾਲੀ) ਭੁੱਲ ਨਹੀਂ ਕਰਦਾ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ॥੨॥

ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ

The Beloved Himself is the Yogi's horn, and the sound current of the Naad; He Himself plays the tune.

ਹੇ ਭਾਈ! ਪ੍ਰਭੂ ਆਪ ਹੀ (ਜੋਗੀ ਦੀ ਵਜਾਣ ਵਾਲੀ) ਸਿੰਙੀ ਹੈ, ਆਪ ਹੀ (ਉਸ ਵੱਜਦੀ ਸਿੰਙੀ ਦੀ) ਆਵਾਜ਼ ਹੈ, ਆਪ ਹੀ (ਸਿੰਙੀ ਦੀ) ਸੁਰ ਵਜਾਂਦਾ ਹੈ, ਆਪਣੇ ਆਪ ਨੂੰ ਹੀ ਵਜਾਂਦਾ ਹੈ। ਨਾਦੁ = (ਸਿੰਙੀ ਦੀ) ਆਵਾਜ਼। ਧੁਨਿ = ਸੁਰ।

ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ

The Beloved Himself is the Yogi, the Primal Being; He Himself practices intense meditation.

ਉਹ ਸਰਬ-ਵਿਆਪਕ ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ (ਧੂਣੀਆਂ ਆਦਿਕ ਨਾਲ) ਤਪ ਤਪਦਾ ਹੈ। ਤਾਪੈ = ਤਪਦਾ ਹੈ।

ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥

He Himself is the True Guru, and He Himself is the disciple; God Himself imparts the Teachings. ||3||

ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਆਪਣੇ ਆਪ ਨੂੰ ਉਪਦੇਸ਼ ਕਰਦਾ ਹੈ ॥੩॥

ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ

The Beloved Himself inspires us to chant His Name, and He Himself practices meditation.

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਆਪਣਾ ਨਾਮ ਜਪਦਾ ਹੈ।

ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ

The Beloved Himself is the Ambrosial Nectar; He Himself is the juice of it.

ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਆਪ ਹੀ ਉਸ ਨਾਮ-ਰਸ ਨੂੰ ਪੀਂਦਾ ਹੈ, ਆਪਣੇ ਆਪ ਨੂੰ ਪੀਂਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਸੁ = ਸੁਆਦ।

ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥

The Beloved Himself praises Himself; servant Nanak is satisfied, with the sublime essence of the Lord. ||4||3||

ਹੇ ਦਾਸ ਨਾਨਕ! ਪ੍ਰਭੂ ਆਪ ਹੀ ਆਪਣੀ ਸਿਫ਼ਤ-ਸਾਲਾਹ ਕਰਦਾ ਹੈ, ਆਪ ਹੀ ਆਪਣੇ ਨਾਮ-ਰਸ ਨਾਲ ਰੱਜਦਾ ਹੈ ॥੪॥੩॥ ਰਸਿ = ਰਸ ਨਾਲ। ਧ੍ਰਾਪੈ = ਰੱਜਦਾ ਹੈ ॥੪॥੩॥